Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਹੁਣ ਆਕਸੀਜਨ ਸਿਲੰਡਰ ਲਿਜਾਣ ਵਾਲੇ ਸਮੂਹ ਵਾਹਨਾਂ ਦੇ ਨਾਲ ਹੋਣਗੇ ਪੁਲਿਸ ਮੁਲਾਜ਼ਮ : ਘਨਸ਼ਿਆਮ ਥੋਰੀ

 DC Jalandhar, Ghanshyam Thori, Jalandhar, Deputy Commissioner Jalandhar, Dr. Sandeep Garg, oxygen cylinders

Web Admin

Web Admin

5 Dariya News

ਜਲੰਧਰ , 23 Apr 2021

Last updated on: Apr 23, 2021, 00:00 IST

ਕੋਵਿਡ ਕੇਅਰ ਸੈਂਟਰਾਂ ਵਿਚ ਆਕਸੀਜਨ ਗੈਸ ਦੀ ਵਧ ਰਹੀ ਮੰਗ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਵੱਲੋਂ ਅੱਜ ਸਾਂਝੇ ਤੌਰ 'ਤੇ ਇਸ ਜੀਵਨ ਰੱਖਿਅਕ ਗੈਸ ਦੇ ਉਤਪਾਦਨ ਅਤੇ ਸਪਲਾਈ ਦਾ ਨਿਰੀਖਣ ਕਰਨ ਲਈ ਜ਼ਿਲ੍ਹੇ ਵਿਚ ਸਥਿਤ ਆਕਸੀਜਨ ਉਤਪਾਦਨ ਪਲਾਂਟਾਂ ਦਾ ਦੌਰਾ ਕੀਤਾ ਗਿਆ। ਇਨ੍ਹਾਂ ਪਲਾਂਟਾਂ ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਹਦਾਇਤ ਕੀਤੀ ਕਿ ਇਨ੍ਹਾਂ ਪਲਾਂਟਾਂ 'ਤੇ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇ ਅਤੇ ਹੁਣ ਤੋਂ ਆਕਸੀਜਨ ਸਿਲੰਡਰ ਲੈ ਕੇ ਜਾਣ ਵਾਲੇ ਸਮੂਹ ਵਾਹਨਾਂ ਨਾਲ ਪੁਲਿਸ ਕਰਮਚਾਰੀ ਹੋਣਗੇ ਤਾਂ ਜੋ ਇਹ ਜੀਵਨ-ਰੱਖਿਅਕ ਗੈਸ ਸਿੱਧਾ ਹਸਪਤਾਲਾਂ ਵਿਚ ਪਹੁੰਚ ਸਕੇ। ਉਨ੍ਹਾਂ ਦੁਹਰਾਇਆ ਕਿ ਆਕਸੀਜਨ ਗੈਸ ਦੀ ਕਾਲਾਬਾਜ਼ਾਰੀ ਅਤੇ ਜਮ੍ਹਾਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਕਾਰਜ ਵਿਚ ਸ਼ਾਮਲ ਪਾਏ ਗਏ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਸਿਰਫ 9 ਉਦਯੋਗਾਂ ਨੂੰ ਆਕਸੀਜਨ ਗੈਸ ਪ੍ਰਾਪਤ ਕਰਨ ਲਈ ਛੋਟ ਦਿੱਤੀ ਹੈ ਅਤੇ ਉਹ ਵੀ ਮੈਡੀਕਲ ਅਦਾਰਿਆਂ ਦੀਆਂ ਲੋੜਾਂ ਪੂਰੀਆਂ ਕਰਨ ਤੋਂ ਬਾਅਦ ਗੈਸ ਦੀ ਉਪਲਬਧਤਾ ਹੋਣ ਦੀ ਸ਼ਰਤ 'ਤੇ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਉਦਯੋਗਾਂ ਨੂੰ ਸਪਲਾਈ ਸਿਰਫ਼ ਦੋਵਾਂ ਨੋਡਲ ਅਫਸਰਾਂ ਸਹਾਇਕ ਕਮਿਸ਼ਨਰ ਹਰਦੀਪ ਸਿੰਘ ਅਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਦਰਬਾਰਾ ਸਿੰਘ ਤੋਂ ਲਿਖਤੀ ਪ੍ਰਵਾਨਗੀ ਤੋਂ ਬਾਅਦ ਹੀ ਕੀਤੀ ਜਾ ਸਕਦੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਮ੍ਹਾਖੋਰੀ ਅਤੇ ਦੁਰਵਰਤੋਂ ਨੂੰ ਰੋਕਣ ਲਈ ਆਕਸੀਜਨ ਉਤਪਾਦਨ, ਭਰਾਈ ਅਤੇ ਸਪਲਾਈ ਦੀ ਪ੍ਰਕਿਰਿਆ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਵੀ ਆਕਸੀਜਨ ਗੈਸ ਦੀ ਦੁਰਵਰਤੋਂ, ਕਾਲਾਬਾਜ਼ਾਰੀ ਅਤੇ ਜਮ੍ਹਾਖੋਰੀ ਪਾਈ ਗਈ, ਉਸ ਖਿਲਾਫ਼ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਜਾਵੇਗੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਨੋਡਲ ਅਫ਼ਸਰਾਂ ਨੂੰ ਜ਼ਿਲ੍ਹੇ ਵਿੱਚ ਆਕਸੀਜਨ ਗੈਸ ਦੀ ਮੰਗ, ਉਤਪਾਦਨ ਅਤੇ ਸਪਲਾਈ ਬਾਰੇ ਰੋਜ਼ਾਨਾ ਰਿਪੋਰਟ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਸਪਲਾਈ ਚੇਨ ਵਿੱਚ ਜੇਕਰ ਕੋਈ ਤਰੁੱਟੀ ਹੋਵੇ ਤਾਂ ਦੂਰ ਕੀਤੀ ਜਾ ਸਕੇ। ਉਨ੍ਹਾਂ ਇਨ੍ਹਾਂ ਆਕਸੀਜਨ ਪਲਾਂਟਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਹਸਪਤਾਲਾਂ ਨੂੰ ਪਹਿਲ ਦੇ ਅਧਾਰ 'ਤੇ ਲੋੜੀਂਦੀ ਆਕਸੀਜਨ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਤੋਂ ਇਲਾਵਾ ਪਲਾਂਟਾਂ ਦੀਆਂ ਸਰਗਰਮੀਆਂ ਦਾ ਜਾਇਜ਼ਾ ਵੀ ਲਿਆ।ਜਿਕਰਯੋਗ ਹੈ ਕਿ ਜ਼ਿਲ੍ਹੇ ਨੂੰ ਹਰਿਆਣੇ ਰਾਜ ਤੋਂ ਤਰਲ ਆਕਸੀਜਨ ਦੀ ਸਪਲਾਈ ਪ੍ਰਾਪਤ ਨਹੀਂ ਹੋਈ ਹੈ, ਜਿਸ ਕਰਕੇ ਕੋਵਿਡ -19 ਦੇ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਨੂੰ ਲੋੜੀਂਦੀ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੇ ਉਪਾਅ ਕੀਤੇ ਜਾ ਰਹੇ ਹਨ।

 

Tags: DC Jalandhar , Ghanshyam Thori , Jalandhar , Deputy Commissioner Jalandhar , Dr. Sandeep Garg , oxygen cylinders

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD