Friday, 10 May 2024

 

 

ਖ਼ਾਸ ਖਬਰਾਂ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ

 

ਭਵਿੱਖ ’ਚ ਬਠਿੰਡਾ ਸ਼ਹਿਰ ਦੀ ਬਦਲੇਗੀ ਨੁਹਾਰ : ਮਨਪ੍ਰੀਤ ਸਿੰਘ ਬਾਦਲ

Manpreet Singh Badal, Punjab Pradesh Congress Committee, Congress, Punjab Congress, Bathinda, Punjab, Government of Punjab, Punjab Government

Web Admin

Web Admin

5 Dariya News

ਬਠਿੰਡਾ , 23 Apr 2021

ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਭਵਿੱਖ ਵਿੱਚ ਸ਼ਹਿਰ ਦਾ ਸੁੰਦਰੀਕਰਨ ਤੇ ਨਵੀਨੀਕਰਨ ਕਰਕੇ ਇਸਦੀ ਨੁਹਾਰ ਬਦਲੀ ਜਾਵੇਗੀ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਇੱਥੇ ਨਗਰ ਨਿਗਮ ਦੇ ਚੁਣੇ ਗਏ ਨਵੇਂ ਮੇਅਰ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਸ਼੍ਰੀ ਅਸ਼ੋਕ ਪ੍ਰਧਾਨ ਅਤੇ ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ ਨੂੰ ਆਪੋ-ਆਪਣੀਆਂ ਸੀਟਾਂ ’ਤੇ ਬਿਰਾਜਮਾਨ ਕਰਨ ਤੋਂ ਪਹਿਲਾਂ ਕੀਤਾ। ਇਸ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ, ਜ਼ਿਲਾ ਪੁਲਿਸ ਮੁਖੀ ਸ੍ਰੀ ਭੁਪਿੰਦਰਜੀਤ ਸਿੰਘ ਵਿਰਕ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਪਰਮਵੀਰ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਤੋਂ ਪਹਿਲਾਂ ਮੌਜੂਦ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕੌਮ ਤੇ ਮੁਲਕ ਦੀ ਤਕਦੀਰ ਬਦਲਣ ਲਈ ਭਾਵੇਂ ਬਹੁਤੇ ਪੜੇ-ਲਿਖੇ ਹੋਣ ਦੀ ਜ਼ਰੂਰਤ ਨਹੀਂ ਹੁੰਦੀ, ਪ੍ਰੰਤੂ ਇਸਨੂੰ ਸਿਰਫ਼ ਕੰਮ ਕਰਨ ਦੇ ਜ਼ਜ਼ਬੇ ਨਾਲ ਹੀ ਬਦਲਿਆ ਜਾ ਸਕਦਾ ਹੈ। ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ, ਸਮੂਹ ਐਮ.ਸੀਜ਼ ਨੂੰ ਸੰਬੋਧਤ ਹੁੰਦਿਆਂ ਉਨਾਂ ਕਿਹਾ ਕਿ ਉਹ ਆਪੋ-ਆਪਣੇ ਵਾਰਡਾਂ ’ਚ ਬਿਨਾਂ ਕਿਸੇ ਮਤਭੇਦ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਉਣਾ ਯਕੀਨੀ ਬਣਾਉਣ। ਉਨਾਂ ਇਹ ਵੀ ਵਿਸਵਾਸ਼ ਦਵਾਇਆ ਕਿ ਉਹ ਸ਼ਹਿਰ ਦੇ ਕਿਸੇ ਵੀ ਵਾਰਡ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦੇਣਗੇ।ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਉਨਾਂ ਦਾ ਸੁਪਨਾ ਹੈ ਕਿ ਬਠਿੰਡਾ ਸ਼ਹਿਰ ਨੂੰ ਇੱਕ ਵਧੀਆ ਨਮੂਨੇ ਦਾ ਸ਼ਹਿਰ ਬਣਾਇਆ ਜਾਵੇ। ਇਸ ਲਈ ਉਹ ਸ਼ਹਿਰ ਦੇ ਸੁੰਦਰੀਕਰਨ ਤੇ ਨਵੀਨੀਕਰਨ ਦੇ ਨਾਲ-ਨਾਲ ਵਿਕਾਸ ਕਾਰਜਾਂ ’ਚ ਪੈਸੇ ਦੀ ਕੋਈ ਘਾਟ ਨਹੀਂ ਆਉਣ ਦੇਣਗੇ। 

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਜੈਜੀਤ ਸਿੰਘ ਜੌਹਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਕੇ.ਕੇ. ਅਗਰਵਾਲ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਅਰੁਨ ਵਧਾਵਨ, ਸ੍ਰੀ ਪਵਨ ਮਾਨੀ, ਸ੍ਰੀ ਬਲਜੀਤ ਸਿੰਘ ਉਰਫ ਰਾਜੂ ਸਰਾਂ ਤੋਂ ਇਲਾਵਾ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਤੇ ਐਮ.ਸੀਜ ਦੇ ਪਰਿਵਾਰਿਕ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

 

Tags: Manpreet Singh Badal , Punjab Pradesh Congress Committee , Congress , Punjab Congress , Bathinda , Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD