Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਮ ਆਦਮੀ ਪਾਰਟੀ ਪੰਜਾਬ ‘ਤੇ ਉਂਗਲ ਚੁੱਕਣ ਤੋਂ ਪਹਿਲਾਂ ਦਿੱਲੀ ਦੀ ਕੋਰੋਨਾ ਨਾਲ ਵਿਗੜੇ ਹਾਲਾਤਾਂ ‘ਤੇ ਝਾਤੀ ਮਾਰੇ : ਬਲਬੀਰ ਸਿੰਘ ਸਿੱਧੂ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab  Congress, Punjab Government, Government of Punjab, Sahibzada Ajit Singh Nagar

Web Admin

Web Admin

5 Dariya News

ਚੰਡੀਗੜ੍ਹ , 23 Apr 2021

Last updated on: Apr 23, 2021, 00:00 IST

ਸਿਹਤ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ-19 ਦੇ ਮਰੀਜਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਾਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਸਿਹਤ ਮੰਤਰੀ ਨੇ ਕਿਹਾ ਕਿ ਅਜਿਹੀਆਂ ਸਾਰੀਆਂ ਸੇਵਾਵਾਂ ਉਹਨਾਂ ਗੰਭੀਰ ਮਰੀਜਾਂ ਨੂੰ ਵੀ ਦਿੱਤੀਆਂ ਜਾ ਰਹੀਆਂ ਹਨ ਜੋ ਕੋਵਿਡ ਕੇਅਰ ਹਸਪਤਾਲਾਂ ਵਿੱਚ ਬੈੱਡ ਨਾ ਮਿਲਣ ਕਾਰਨ ਇਲਾਜ ਲਈ ਦਿੱਲੀ ਤੋਂ ਪੰਜਾਬ ਆ ਰਹੇ ਹਨ।ਕੋਵਿਡ-19 ਮਰੀਜਾਂ ਲਈ ਕੁਝ ਨਾ ਕਰਨ ਸਬੰਧੀ ‘ਆਪ’ ਪਾਰਟੀ ਵੱਲੋਂ ਲਗਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਸ. ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਕਿ ਪੰਜਾਬ ਸਰਕਾਰ ‘ਤੇ ਸਵਾਲ ਚੁੱਕਣ ਤੋਂ ਪਹਿਲਾਂ ਉਹ ਦਿੱਲੀ ਵਿੱਚ ਕੋਵਿਡ-19 ਦੀ ਗੰਭੀਰ ਸਥਿਤੀ ‘ਤੇ ਝਾਤੀ ਮਾਰਨ। ਉਨਾਂ ਕਿਹਾ ਕਿ ਇਹ ਇਕ ਨਾਜੁਕ ਅਤੇ ਸੰਵੇਦਨਸੀਲ ਸਮਾਂ ਹੈ ਇਸ ਲਈ ‘ਆਪ‘ ਪਾਰਟੀ ਨੂੰ ਆਪਣੀਆਂ ਸੌੜੀਆਂ ਸਿਆਸੀ ਚਾਲਾਂ ਨਾਲ ਹੈਲਥ ਕੇਅਰ ਵਰਕਰਾਂ ਅਤੇ ਫਰੰਟ ਲਾਈਨ ਵਰਕਰਾਂ ਦੇ ਮਨੋਬਲ ਨੂੰ ਢਾਹ ਲਾਉਣ ਦੀ ਬਜਾਏ ਆਪਣੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਰੂਰ ਪੁੱਛਣਾ ਚਾਹੀਦਾ ਹੈ ਕਿ ਦਿੱਲੀ ਵਿੱਚ ਕੋਰੋਨਾ ਦੀ ਸਥਿਤੀ ਨੂੰ ਕਾਬੂ ਕਰਨ ਵਿੱਚ ਅਸਫਲ ਸਾਬਤ ਹੋਏ ਹਨ ਜਿਸ ਨਾਲ ਕੀਮਤੀ ਮਨੁੱਖੀ ਜਾਨਾਂ ਗੰਭੀਰ ਖ਼ਤਰੇ ਵਿੱਚ ਹਨ। 

‘ਆਪ’ ਦਾ ਲੋਕਾਂ ਨੂੰ ਜਵਾਬ ਦੇਣਾ ਬਣਦਾ ਕਿ ਬੇਕਸੂਰ ਮਰੀਜ ਹਸਪਤਾਲਾਂ ਵਿੱਚ ਬੈੱਡਾਂ ਅਤੇ ਇਲਾਜ ਦੀ ਕਮੀ ਕਾਰਨ ਕਿਉਂ ਮਰ ਰਹੇ ਹਨ।ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਦਿੱਲੀ ਨੇ ਦਾਅਵਾ ਕੀਤਾ ਹੈ ਕਿ ਜਦੋਂ ਉਹਨਾਂ ਕੋਲ ਸਿਹਤ ਸਹੂਲਤਾਂ ਦੇ ਸਰੋਤਾਂ ਉਪਲਬਧ ਹੋਣਗੇ ਤਾਂ ਇਸ ਨੂੰ ਹੋਰਾਂ ਨਾਲ ਸਾਂਝਾ ਕੀਤਾ ਜਾਵੇਗਾ ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪਹਿਲਾਂ ਹੀ ਅਜਿਹੀਆਂ ਸਾਰੀਆਂ ਸਿਹਤ ਸੇਵਾਵਾਂ ਦਿੱਲੀ ਵਾਸੀਆਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਮੁਹੱਈਆ ਕਰਵਾ ਰਹੀ ਹੈ।ਸਿਹਤ ਮੰਤਰੀ ਨੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸ੍ਰੀ ਹਰਪਾਲ ਸਿੰਘ ਚੀਮਾ ਨੂੰ ਪੁੱਛਿਆ ਕਿ ਜੇ ਤੁਸੀਂ ਸੱਚੇ ਪੰਜਾਬੀ ਹੋ ਅਤੇ ਤੁਹਾਡੇ ਦਿਲ ਵਿੱਚ ਕੋਵਿਡ-19 ਦੇ ਮਰੀਜਾਂ ਲਈ ਹਮਦਰਦੀ ਹੈ ਤਾਂ ਤੁਹਾਨੂੰ ਸੌੜੀ ਸਿਆਸਤ ਕਰਨ ਦੀ ਬਜਾਏ ਪੰਜਾਬ ਦੇ ਮੈਡੀਕਲ ਭਾਈਚਾਰੇ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਉਹਨਾਂ ਦੀਆਂ ਕੁਰਬਾਨੀਆਂ ਅਤੇ ਅਣਥੱਕ ਕੋਸ਼ਿਸ਼ਾਂ ਲਈ ਉਤਸਾਹਤ ਕਰਨਾ ਚਾਹੀਦਾ ਹੈ।ਕੋਵਿਡ -19 ਸਥਿਤੀ ਸਬੰਧੀ ਮੁੱਖ ਨੁਕਤੇ ਸਾਂਝੇ ਕਰਦਿਆਂ ਸ. ਸਿੱਧੂ ਨੇ ਕਿਹਾ ਕਿ 20 ਅਪ੍ਰੈਲ, 2021 ਤੱਕ ਦਿੱਲੀ ਵਿਚ 8,77,146 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਪੰਜਾਬ ਵਿਚ 3,04,660 ਮਾਮਲੇ ਸਾਹਮਣੇ ਆਏ ਹਨ ਜੋ ਕਿ ਦਿੱਲੀ ਵਿਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ 43,857 ਕੇਸ ਅਤੇ ਪੰਜਾਬ ਵਿੱਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ 10,158 ਮਾਮਲੇ ਬਣਦੇ ਹਨ। ਇਸੇ ਤਰਾਂ ਪਿਛਲੇ ਦਿਨਾਂ ਵਿਚ ਦਿੱਲੀ ਵਿਚ ਕੋਰੋਨਾ ਦੀ 20-25 ਫ਼ੀਸਦ ਜਦਕਿ ਪੰਜਾਬ ਵਿਚ 10 ਫ਼ੀਸਦ ਪਾਜ਼ੇਟਿਵ ਦਰ ਦਰਜ ਕੀਤੀ ਗਈ ਹੈ। ਦਿੱਲੀ ਵਿਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ 618 ਅਤੇ ਪੰਜਾਬ ਵਿਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ 266 ਮੌਤਾਂ ਦਰਜ ਕੀਤੀਆਂ ਗਈਆਂ ਹਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD