Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਜਨਰਲ, ਐਸ.ਸੀ./ਐਸ.ਟੀ. ਸ਼੍ਰੇਣੀਆਂ ਲਈ ਪੀ.ਪੀ.ਐਸ.ਸੀ. ਦੀ ਫੀਸ ਵਿਚ ਕਟੌਤੀ ਕਰਨ ਦਾ ਐਲਾਨ

ਬਹੁ-ਵਿਭਾਗਾਂ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਸਤੇ ਉਮੀਦਵਾਰਾਂ ਨੂੰ ਹੁਣ ਇਕ ਪ੍ਰੀਖਿਆ ਫੀਸ ਹੀ ਦੇਣੀ ਪਵੇਗੀ

 Captain Amarinder Singh, Amarinder Singh, Punjab Congress, Chief Minister of Punjab, Punjab Government, Government of Punjab, Economically Weaker Sections, EWS,  Persons With Disabilities, PWD, PPSC examinations

Web Admin

Web Admin

5 Dariya News

ਚੰਡੀਗੜ੍ਹ , 23 Apr 2021

Last updated on: Apr 23, 2021, 00:00 IST

ਪੰਜਾਬ  ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਰਲ ਅਤੇ ਐਸ.ਸੀ./ਐਸ.ਟੀ. ਸ਼੍ਰੇਣੀਆਂ ਲਈ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੀਆਂ ਸਾਰੀਆਂ ਪ੍ਰੀਖਿਆਵਾਂ ਲਈ ਫੀਸ ਘਟਾਉਣ ਜਦਕਿ ਆਰਥਿਕ ਤੌਰ ਉਤੇ ਕਮਜੋਰ ਵਰਗਾਂ ਅਤੇ ਦਿਵਿਆਂਗ ਉਮੀਦਵਾਰਾਂ ਲਈ ਪੂਰੀ ਫੀਸ ਮੁਆਫ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਇਨਾਂ ਪ੍ਰੀਖਿਆਵਾਂ ਲਈ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਹਾਲਾਂਕਿ, ਅਰਜੀ ਫੀਸ ਪਹਿਲਾਂ ਵਾਲੀ ਹੀ ਰਹੇਗੀ।ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਇਕ ਤੋਂ ਵੱਧ ਵਿਭਾਗਾਂ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਸਿਰਫ ਇਕ ਹੀ ਪ੍ਰੀਖਿਆ ਫੀਸ ਦੇਣੀ ਪਵੇਗੀ। ਹਾਲਾਂਕਿ, ਪੰਜਾਬ ਲੋਕ ਸੇਵਾ ਕਮਿਸ਼ਨ ਦੀ ਮੁਕਾਬਲੇ ਵਾਲੀਆਂ ਅਤੇ ਹੋਰ ਅਸਾਮੀਆਂ ਦੀ ਭਰਤੀ ਲਈ ਸਾਰੀਆਂ ਪ੍ਰੀਖਿਆਵਾਂ ਦੀ ਅਰਜੀ ਫੀਸ 500 ਰੁਪਏ ਹੀ ਰਹੇਗੀ।ਸਰਕਾਰੀ ਬੁਲਾਰੇ ਨੇ ਕਿਹਾ ਕਿ ਪੀ.ਪੀ.ਐਸ.ਸੀ. ਦੇ ਹੁਕਮਾਂ ਦੇ ਨਾਲ ਹੀ ਵੱਖ-ਵੱਖ ਸ੍ਰੇਣੀਆਂ ਲਈ ਕੀਤੀ ਗਈ ਛੋਟ/ਕਟੌਤੀ ਤੁਰੰਤ ਲਾਗੂ ਹੋ ਗਈ ਹੈ ਅਤੇ ਮੁੱਖ ਮੰਤਰੀ ਦੇ ਹੁਕਮਾਂ ਪਿੱਛੋਂ ਪ੍ਰਸੋਨਲ ਵਿਭਾਗ ਵੱਲੋਂ ਵੀ ਤੁਰੰਤ ਨੋਟੀਫਿਕੇਸਨ ਜਾਰੀ ਕਰ ਦਿੱਤਾ ਗਿਆ ਹੈ।ਸੋਧੀਆਂ ਹੋਈਆਂ ਫੀਸਾਂ ਮੁਤਾਬਕ ਜਨਰਲ ਸ੍ਰੇਣੀਆਂ ਲਈ ਮੌਜੂਦਾ ਫੀਸਾਂ ਨੂੰ 2,500 ਰੁਪਏ ਤੋਂ ਘਟਾ ਕੇ 1000 ਰੁਪਏ ਕਰ ਦਿੱਤਾ ਗਿਆ ਹੈ ਜਦਕਿ ਐਸ.ਸੀ/ਐਸ.ਟੀ. ਲਈ ਫੀਸਾਂ ਵੀ ਕਾਫੀ ਹੱਦ ਤੱਕ ਘਟਾਈਆਂ ਗਈਆਂ ਹਨ। ਇਸੇ ਤਰਾਂ ਵਿਸੇਸ ਤੌਰ ‘ਤੇ ਕਮਜੋਰ ਵਰਗਾਂ ਦੇ ਉਮੀਦਵਾਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਅਤੇ ਦਿਵਿਆਂਗ ਸ੍ਰੇਣੀਆਂ ਲਈ ਫੀਸ ਨੂੰ ਪੂਰੀ ਤਰਾਂ ਖਤਮ ਕਰ ਦਿੱਤਾ ਗਿਆ ਹੈ।ਇਹ ਐਲਾਨ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਪੀ.ਪੀ.ਐਸ.ਸੀ. ਵੱਲੋਂ ਵੱਖ-ਵੱਖ ਵਿਭਾਗਾਂ ‘ਚ ਵੱਡੀ ਗਿਣਤੀ ਵਿੱਚ ਖਾਸ ਕਰਕੇ ਐਸ.ਡੀ.ਈ. ਅਤੇ ਜੇ.ਈ. ਦੀਆਂ ਆਸਾਮੀਆਂ ਲਈ ਭਰਤੀ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਪ੍ਰੀਖਿਆ ਲਈ ਇਕੋ ਫੀਸ ਸਬੰਧੀ ਆਦੇਸਾਂ ਬਾਰੇ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਮੀਦਵਾਰਾਂ ਨੂੰ ਪਹਿਲਾਂ ਸਾਂਝੀਆਂ ਅਸਾਮੀਆਂ ਦੀ ਸਥਿਤੀ ਵਿਚ ਹਰੇਕ ਵਿਭਾਗ ਲਈ ਵੱਖਰੀ ਪ੍ਰੀਖਿਆ ਫੀਸ ਦੇਣੀ ਪੈਂਦੀ ਸੀ। ਹਾਲਾਂਕਿ, ਹੁਣ ਪੀਪੀਐਸਸੀ ਵੱਲੋਂ ਐਸ.ਡੀ.ਓ. ਅਤੇ ਜੇ.ਈ. ਵਰਗੀਆਂ ਅਸਾਮੀਆਂ ਲਈ ਸਾਂਝੀ ਪ੍ਰੀਖਿਆ ਲਈ ਜਾ ਰਿਹਾ ਹੈ ਅਤੇ ਫੀਸ ਦੇ ਨਵੇਂ ਢਾਂਚੇ ਵਿਚ ਉਮੀਦਵਾਰਾਂ ਨੂੰ ਸਾਰੇ ਵਿਭਾਗਾਂ ਵਿਚਲੀਆਂ ਇਨਾਂ ਅਸਾਮੀਆਂ ਲਈ ਇਕੋ ਪ੍ਰੀਖਿਆ ਫੀਸ ਦਾ ਭੁਗਤਾਨ ਕਰਨ ਦੀ ਜਰੂਰਤ ਹੋਵੇਗੀ।ਇਸ ਤਰਾਂ 17 ਵੱਖ-ਵੱਖ ਵਿਭਾਗਾਂ ਵੱਲੋਂ ਐਸ.ਡੀ.ਈ ਦੇ ਅਹੁਦੇ ਲਈ ਬਿਨੈ ਕਰਨ ਵਾਲੇ ਉਮੀਦਵਾਰ ਲਈ ਪ੍ਰੀਖਿਆ ਫੀਸ ਪਹਿਲਾਂ 17 ਵਾਰ ਲਈ ਜਾਂਦੀ ਸੀ ਪਰ ਹੁਣ ਇਕੋ ਪ੍ਰੀਖਿਆ ਫੀਸ ਲਈ ਜਾਵੇਗੀ। ਸਿਰਫ ਵਿਭਾਗ ਉਤੇ ਅਧਾਰਤ ਅਪਲਾਈ ਕਰਨ ਦੀ ਫੀਸ ਲਈ ਜਾਵੇਗੀ।ਫੀਸ ਵਿੱਚ ਕਟੌਤੀ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਆਰਥਿਕ ਤੌਰ ’ਤੇ ਕਮਜੋਰ ਵਰਗਾਂ (ਈਡਬਲਯੂਐਸ) ਅਤੇ ਸਾਬਕਾ ਸੈਨਿਕ ਦੇ ਆਸ਼ਰਿਤਾਂ (ਐਲਡੀਈਐਸਐਮ) ਦੀ ਸ਼੍ਰੇਣੀ ਨਾਲ ਸਬੰਧਤ ਉਮੀਦਵਾਰਾਂ ਤੋਂ ਲਈ ਜਾਂਦੀ 2500 ਰੁਪਏ ਦੀ ਪੂਰੀ ਪ੍ਰੀਖਿਆ ਫੀਸ ਮੁਆਫ ਕਰ ਦਿੱਤੀ ਗਈ ਹੈ ਅਤੇ ਇਨਾਂ ਉਮੀਦਵਾਰਾਂ ਨੂੰ ਹੁਣ ਪੀਪੀਐਸਸੀ ਵੱਲੋਂ ਕਰਵਾਏ ਜਾ ਰਹੇ ਕਿਸੇ ਮੁਕਾਬਲੇ ਵਾਲੀ/ਨੌਕਰੀ ਸਬੰਧੀ ਭਰਤੀ ਵਾਲੀ ਪ੍ਰੀਖਿਆ ਲਈ ਕੋਈ ਫੀਸ ਨਹੀਂ ਦੇਣੀ ਪਏਗੀ। ਇਸੇ ਤਰਾਂ ਦਿਵਿਆਂਗ ਵਿਅਕਤੀਆਂ (ਪੀਡਬਲਯੂਡੀ) ਤੋਂ ਲਈ ਜਾਣ ਵਾਲੀ 1,250 ਰੁਪਏ ਦੀ ਕੁੱਲ ਪ੍ਰੀਖਿਆ ਫੀਸ ਨੂੰ ਮੁਆਫ਼ ਕਰ ਦਿੱਤਾ ਗਿਆ ਹੈ ਅਤੇ ਹੁਣ ਇਸ ਸ੍ਰੇਣੀ ਦੇ ਉਮੀਦਵਾਰ ਮੁਫ਼ਤ ਪੀਪੀਐਸਸੀ ਦੀ ਪ੍ਰੀਖਿਆ ਦੇ ਸਕਦੇ ਹਨ।ਇਸ ਦੇ ਨਾਲ ਹੀ ਸਾਰੇ ਸੂਬਿਆਂ ਦੇ ਐਸ.ਸੀ./ਐਸ.ਟੀ. ਸ੍ਰੇਣੀਆਂ ਅਤੇ ਪੰਜਾਬ ਦੇ ਓ.ਬੀ.ਸੀ ਉਮੀਦਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੀਪੀਐਸਸੀ ਵੱਲੋਂ ਇਹਨਾਂ ਸ਼੍ਰੇਣੀਆਂ ਦੀ ਪ੍ਰੀਖਿਆ ਫੀਸ 650 ਰੁਪਏ ਤੋਂ ਘਟਾ ਕੇ 250 ਰੁਪਏ ਕਰ ਦਿੱਤੀ ਗਈ ਹੈ। ਜਨਰਲ ਸ੍ਰੇਣੀ ਸਮੇਤ ਹੋਰ ਸਾਰੇ ਉਮੀਦਵਾਰਾਂ ਨੂੰ ਲਾਭ ਦਿੰਦਿਆਂ ਪੀਪੀਐਸਸੀ ਵੱਲੋਂ ਮੌਜੂਦਾ ਪ੍ਰੀਖਿਆ ਫੀਸ ਨੂੰ 2500 ਰੁਪਏ ਤੋਂ ਘਟਾ ਕੇ 1,500 ਰੁਪਏ ਕਰ ਦਿੱਤਾ ਗਿਆ ਹੈ।

 

Tags: Captain Amarinder Singh , Amarinder Singh , Punjab Congress , Chief Minister of Punjab , Punjab Government , Government of Punjab , Economically Weaker Sections , EWS , Persons With Disabilities , PWD , PPSC examinations

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD