Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਖਰੜ ਪ੍ਰਸਾਸ਼ਨ ਕਿਸੇ ਵੀ ਵਾਰਡ ਚ ਨਹੀ ਕਰ ਰਿਹਾ ਸੈਨੀਟਾਈਜੇਸ਼ਨ : ਨਰਿੰਦਰ ਰਾਣਾ

Web Admin

Web Admin

5 Dariya News

ਖਰੜ , 24 Apr 2021

Last updated on: Apr 24, 2021, 00:00 IST

ਕਰੋਨਾ ਮਹਾਮਾਰੀ ਪੂਰੇ ਦੇਸ਼ ਵਿਚ ਕਹਿਰ ਮਚਾ ਰਹੀ ਹੈ ਜਿਸ ਨਾਲ ਹਰ ਰੋਜ਼ ਹਜ਼ਾਰਾਂ ਲੋਕਾਂ ਦੀ ਜਾਨ ਜਾ ਰਹੀ ਹੈ। ਪਰ ਖਰੜ ਪ੍ਰਸ਼ਾਸ਼ਨ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸ਼ਹਿਰ ਦੇ ਕਿਸੇ ਵਾਰਡ ਵਿੱਚ ਸੈਨੀਟਾਈਜ ਨਹੀ ਕਰਵਾ ਰਿਹਾ। ਇਸ ਸਬੰਧੀ ਲੈਟਸ ਡੂ ਇੱਟ ਇੰਡੀਆ ਐਨ.ਜੀ.ਓ ਦੇ ਪ੍ਰਦੇਸ਼ ਪ੍ਰਧਾਨ ਨਰਿੰਦਰ ਰਾਣਾ ਨੇ ਮੀਡੀਆ ਬਿਆਨ ਜਾਰੀ ਕਰਦਿਆਂ ਆਖਿਆ ਹੈ ਕਿ ਕਰੋਨਾ ਮਹਾਮਾਰੀ ਨੇ ਭਿਆਨਕ ਰੂਪ ਧਾਰਨ ਕੀਤਾ ਹੋਇਆ ਹੈ। ਇਸ ਮਹਾਮਾਰੀ ਦੀ ਚੇਨ ਤੋੜਨੀ ਜਰੂਰੀ ਹੈ ਜਿਸ ਲਈ ਸ਼ਹਿਰ ਅੰਦਰ ਸੈਨੇਟਾਈਜੇਸਨ ਬਹੁਤ ਜਰੂਰੀ ਹੈ। ਪਰ ਅਫਸੋਸ ਦੀ ਗੱਲ ਹੈ ਕਿ ਖਰੜ ਪ੍ਰਸਾਸ਼ਨ, ਖਰੜ ਨਗਰ ਕੌਂਸਲ ਦੇ ਅਧਿਕਾਰੀ ਅਤੇ ਨਵੇਂ ਚੁਣੇ ਗਏ ਕੌਂਸ਼ਲਰ ਆਦਿ ਹੱਥ ਉੱਤੇ ਹੱਥ ਰੱਖ ਕੇ ਬੈਠੇ ਹਨ।ਸ਼ਹਿਰ ਦੇ ਕਿਸੇ ਵੀ ਵਾਰਡ ਦੇ ਘਰਾਂ, ਦੁਕਾਨਾਂ ਆਦਿ ਤੇ ਸੈਨੇਟਾਈਜੇਸ਼ਨ ਦਾ ਕੰਮ ਨਹੀਂ ਹੋ ਰਿਹਾ ਹੈ। ਉਨਾਂ ਕਿਹਾ ਕਿ ਅਹਿਜਾ ਕਰਕੇ ਪ੍ਰਸਾਸ਼ਨ ਵੱਡੇ ਪੱਧਰ ਤੇ ਕਰੋਨਾ ਮਹਾਮਾਰੀ ਦੇ ਫੈਲਣ ਦਾ ਇੰਤਜ਼ਾਰ ਕਰ ਰਿਹਾ ਹੈ। ਰਾਣਾ ਨੇ ਪੁਲਿਸ ਮਹਿਕਮੇ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਕੋਵੀਡ - 19 ਦੇ ਸੰਬੰਧੀ ਦਿਸ਼ਾ ਨਿਰਦੇਸ਼ ਦੀ ਪਾਲਣਾ ਕਰਾਊਣ ਲਈ ਮੋਹਾਲੀ ਪੁਲਿਸ ਵਧੀਆ ਰੋਲ ਨਿਭਾ ਰਿਹਾ ਹੈ। ਉਨਾਂ ਕਿਹਾ ਕਿ ਲੋਕ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਸਾਵਧਾਨ ਰਹਿਣ ।ਦੇਸ਼ ਦੀ ਜਨਤਾ ਦੇ ਸਹਿਯੋਗ ਨਾਲ ਹੀ ਕਰੋਨਾ ਮਹਾਮਾਰੀ ਦੀ ਚੇਨ ਤੋੜੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਇਹ ਸਮਾਂ ਬਿਨਾਂ ਜਰੂਰਤ ਆਕਸੀਜਨ ਦੇ ਸਲੰਡਰ ਅਤੇ ਦਵਾਈਆਂ ਦਾ ਭੰਡਾਰਨ ਕਰਨ ਦਾ ਨਹੀਂ ਹੈ। ਆਕਸੀਜਨ ਦੀ ਜਮਾਂਖੋਰੀ ਨਾਲ ਜਰੂਰਤਮੰਦ ਮਰੀਜ਼ਾਂ ਦੀ ਜਿੰਦਗੀ ਨਾਲ ਖਿਲਵਾੜ ਨਾ ਕੀਤਾ ਜਾਵੇ।ਰਾਣਾ ਨੇ ਦੱਸਿਆ ਕਿ ਉਨ੍ਹਾਂ ਦੀ ਐਨ.ਜੀ.ਓ ਪੁਰੇ ਪੰਜਾਬ ਵਿੱਚ ਇਕ ਸਾਲ ਤੋਂ ਮੁਫਤ ਮਾਸਕ ਵੰਡ ਰਹੀ ਹੈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਰੋਕਥਾਮ ਲਈ ਵੈਕਸੀਨ ਜਰੂਰ ਲਗਾਊਣ ਜਿਸ ਦਾ ਕੋਈ ਨੁਕਸਾਨ ਨਹੀ ਹੈ ਜੋ ਸਰਕਾਰ ਵੱਲੋਂ ਕੈਪਾਂ ਅਤੇ ਸਰਕਾਰੀ ਹਸਪਤਾਲਾਂ ਚ ਮੁਫਤ ਲਗਾਈ ਜਾ ਰਹੀ ਹੈ।

 

Tags: Narinder Rana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD