Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਭੰਗੜਾ ਕਲਾਕਾਰ ਤੇ ਪੰਜਾਬੀ ਗੀਤਕਾਰ ਗਿੱਲ ਸੁਰਜੀਤ ਦੇ ਦੇਹਾਂਤ ਤੇ ਲੁਧਿਆਣਾ ਚ ਸੋਗ ਦੀ ਲਹਿਰ

Web Admin

Web Admin

5 Dariya News

ਲੁਧਿਆਣਾ , 24 Apr 2021

Last updated on: Apr 24, 2021, 00:00 IST

ਭਾਰਤੀ ਲੋਕ ਨਾਚ ਭੰਗੜਾ ਨੂੰ ਦੇਸ਼ ਦੇਸ਼ਾਂਤਰ  ਵਿੱਚ ਪੇਸ਼ ਕਰਨ ਵਾਲੇ ਕਲਾਕਾਰ ਤੇ ਜਗਤ ਪ੍ਰਸਿੱਧ ਗੀਤਕਾਰ ਗਿੱਲ ਸੁਰਜੀਤ ਦੀ ਪਟਿਆਲਾ ਵਿਖੇ ਅੱਜ ਸਵੇਰੇ ਹੋਈ ਮੌਤ ਕਾਰਨ ਲੁਧਿਆਣਾ ਦੇ ਸਾਹਿੱਤਕ, ਸਭਿਆਚਾਰਕ ਤੇ ਸੰਗੀਤਕ ਹਲਕਿਆਂ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ। ਗਿੱਲ ਸੁਰਜੀਤ  ਜ਼ਿੰਦਗੀ ਦਾ ਵੱਡਾ ਹਿੱਸਾ ਸਿਵਿਲ ਡੀਫੈਂਸ ਅਧਿਕਾਰੀ ਵਜੋਂ ਲੁਧਿਆਣਾ ਵਿੱਚ ਰਹੇ। ਲਗ ਪਗ ਤੀਹ ਸਾਲ ਉਹ ਲੁਧਿਆਣਾ ਵਾਸ ਦੌਰਾਨ ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਸ਼ੌਕੀਆ ਤੌਰ ਤੇ ਗਿੱਧਾ ਤੇ ਭੰਗੜਾ ਸਿਖਾਉਂਦੇ ਰਹੇ। ਉਹ 1982 ਚ ਨਵੀਂ ਦਿੱਲੀ ਵਿਖੇ ਹੋਈਆਂ ਨੌਵੀਆਂ ਏਸ਼ਿਆਈ ਖੇਡਾਂ ਮੌਕੇ ਪੇਸ਼ ਭੰਗੜਾ ਨਾਚ ਦੇ ਕੋਚ ਪੈਨਲ ਦੇ ਮੈਂਬਰ ਸਨ।ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਦੋ ਦਿਨ ਵਿੱਚ ਹੀ ਬੰਸਰੀ ਵਾਦਕ ਰਵਿੰਦਰ ਸਿੰਘ ਮੋਹਾਲੀ,ਗਿੱਲ ਸੁਰਜੀਤ, ਮੰਚ ਅਦਾਕਾਰ ਲਲਿਤ ਬਹਿਲ , ਡਾ: ਨਰਿੰਦਰ ਕੌਰ ਜੌਹਲ ਸੁਪਤਨੀ ਸ. ਜਨਮੇਜਾ ਸਿੰਘ ਜੌਹਲ ਤੇ ਸ: ਭੁਪਿੰਦਰ ਸਿੰਘ ਮੋਹੀ ਦੀ ਮੌਤ ਮੇਰੇ ਲਈ ਪਰਿਵਾਰਕ ਘਾਟੇ ਵਾਂਗ ਹੈ।ਗਿੱਲ ਸੁਰਜੀਤ 1971 ਤੋਂ ਲੈ ਕੇ ਆਖਰੀ ਸਵਾਸਾਂ ਤੀਕ ਉਹ ਸਾਡੇ ਲਈ ਪ੍ਰੇਰਨਾ ਸਰੋਤ ਰਹੇ। ਗਿੱਲ ਸੁਰਜੀਤ ਪੰਜਾਬੀ ਸਾਹਿੱਤ ਅਕਾਡਮੀ ਦੇ ਵੀ ਜੀਵਨ ਮੈਂਬਰ ਸਨ। ਆਪਣੇ ਜੱਦੀ ਪਿੰਡ ਚੜਿੱਕ(ਮੋਗਾ) ਤੋਂ ਪਟਿਆਲਾ ਵੱਸੇ ਗਿੱਲ ਪਰਿਵਾਰ ਦੇ ਉਹ ਕਲਾਵੰਤ ਪੁੱਤਰ ਸਨ। ਉਨ੍ਹਾਂ ਦੀ ਨਿੱਕੀ ਭੈਣ ਪ੍ਰਿੰਸੀਪਲ ਡਾ. ਪ੍ਰਭਸ਼ਰਨ ਕੌਰ  ਵੀ ਗਿੱਧਾ ਤੇ ਫਿਲਮ ਅਦਾਕਾਰੀ ਵਿੱਚ ਪ੍ਰਮੁੱਖ ਹਸਤੀ ਹਨ।

ਗਿੱਲ ਸੁਰਜੀਤ ਦੇ ਗੀਤਾਂ ਦੇ ਤਿੰਨ ਸੰਗ੍ਰਹਿ ਮੇਲਾ ਮੁੰਡੇ ਕੁੜੀਆਂ ਦਾ, ਝਾਂਜਰ ਦਾ ਛਣਕਾਟਾ,ਵੰਗਾਂ ਦੀ ਛਣਕਾਰ ਤੇ ਚੇਤੇ ਕਰ ਬਚਪਨ ਨੂੰ ਨਾਮ ਅਧੀਨ ਪ੍ਰਕਾਸ਼ਿਤ ਹੋਏ। ਉੱਘੇ ਲੋਕ ਗਾਇਕ ਸੁਰਿੰਦਰ ਸ਼ਿੰਦਾ, ਹਰਦੀਪ ਮੋਹਾਲੀ, ਮਲਕੀਤ ਸਿੰਘ ਗੋਲਡਨ ਸਟਾਰ ਤੇ ਹੋਰ ਅਨੇਕਾਂ ਗਾਇਕਾਂ ਨੇ ਉਸ ਦੇ ਲਗਪਗ 300 ਗੀਤ ਰੀਕਾਰਡ ਕਰਵਾਏ।ਨਿਊਯਾਰਕ (ਅਮਰੀਕਾ) ਤੋਂ ਲੋਕ ਗਾਇਕ ਸੁਰਿੰਦਰ ਸ਼ਿੰਦਾ ਨੇ ਟੈਲੀਫੋਨ ਰਾਹੀਂ ਅਫਸੋਸ ਪ੍ਰਗਟ ਕਰਦਿਆਂ ਕਿਹਾ ਹੈ ਕਿ ਪੰਜਾਬ ਦੀ ਸਹੀ ਲੋਕ ਨਬਜ਼ ਪਛਾਨਣ ਵਾਲੇ ਗੀਤਕਾਰ ਦਾ ਵਿਛੋੜਾ ਬੇਹੱਦ ਦੁਖਦਾਈ ਹੈ। ਪੰਜਾਬੀ ਲੋਕ ਨਾਚ ਤੇ ਸੰਗੀਤ ਦਾ ਸੁਮੇਲ ਕਰਕੇ ਉਸ ਨੇ ਨਵਾਂ ਮੁਹਾਂਦਰਾ ਘੜਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ: ਐੱਸ ਪੀ ਸਿੰਘ, ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾ: ਸੁਰਜੀਤ ਪਾਤਰ,ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਪ੍ਰੋ: ਰਵਿੰਦਰ ਭੱਠਲ, ਡਾ: ਆਤਮਜੀਤ ਸਿੰਘ,ਲੋਕ ਨਾਚ ਮਾਹਿਰ ਰਵਿੰਦਰ ਰੰਗੂਵਾਲ, ਟਹਿਲ ਸਿੰਘ ਖੀਵਾ, ਹਰਵਿੰਦਰ ਸਿੰਘ ਬਾਜਵਾ, ਪੰਜਾਬੀ ਸਭਿਆਚਾਰਕ ਸੱਥ ਦੇ ਚੇਅਰਮੈਨ ਜਸਮੇਰ ਸਿੰਘ ਢੱਟ,ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਡਾ: ਨਿਰਮਲ ਜੌੜਾ, ਸੈਨੇਟਰ ਹਰਪ੍ਰੀਤ ਸਿੰਘ ਦੂਆ,ਲੋਕ ਗਾਇਕ ਪਾਲੀ ਦੇਤਵਾਲੀਆ, ਜਸਵੰਤ ਸੰਦੀਲਾ, ਡਾ: ਵੀਰ ਸੁਖਵੰਤ,ਸੁਖਵਿੰਦਰ ਸੁੱਖੀ, ਪੰਜਾਬੀ ਲੇਖਕ ਡਾ: ਗੁਰਇਕਬਾਲ ਸਿੰਘ, ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਸਹਿਜਪ੍ਰੀਤ ਸਿੰਘ ਮਾਂਗਟ, ਡਾ: ਅਨਿਲ ਸ਼ਰਮਾ, ਡਾ. ਜਗਵਿੰਦਰ ਜੋਧਾ,ਦਲਜੀਤ ਸਿੰਘ ਜੱਸਲ,ਮਲਕੀਤ ਸਿੰਘ ਔਲਖ, ਸਰਬਜੀਤ ਵਿਰਦੀ ਤੇ ਹਰਬੰਸ ਮਾਲਵਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

Tags: Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD