Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਐਮ.ਡੀ ਮਾਰਕਫੈੱਡ ਵਰੁਣ ਰੂਜ਼ਮ ਵਲੋਂ ਗੁਰਦਾਸਪੁਰ ਜ਼ਿਲ੍ਹੇ ਅੰਦਰ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਗੁਰਦਾਸਪੁਰ ਦਾਣਾ ਮੰਡੀ ਦਾ ਕੀਤਾ ਦੌਰਾ-ਆੜ੍ਹਤੀਆਂ ਤੇ ਖਰੀਦ ਏਜੰਸੀਆਂ ਨਾਲ ਕੀਤੀ ਗੱਲਬਾਤ

 Punjab Admin, Varun Roojam , Markfed

Web Admin

Web Admin

5 Dariya News

ਗੁਰਦਾਸਪੁਰ , 24 Apr 2021

Last updated on: Apr 24, 2021, 00:00 IST

ਵਰੁਣ ਰੂਜ਼ਮ ਐਮ.ਡੀ ਮਾਰਕਫੈੱਡ ਪੰਜਾਬ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਤੇ ਖਰੀਦ ਏਜੰਸੀਆਂ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਸਮੇਤ ਕੁਲਜੀਤ ਸਿੰਘ ਜ਼ਿਲਾ ਮੰਡੀ ਅਫਸਰ, ਐਸ.ਦੇਵਗਨ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਗੁਰਦਾਸਪੁਰ ਸਮੇਤ ਖਰੀਦ ਏਜੰਸੀਆਂ ਦੇ ਅਧਿਕਾਰੀ ਮੋਜੂਦ ਸਨ।ਉਨਾਂ ਮੰਡੀਆਂ ਵਿਚ ਬਾਰਦਾਨੇ ਦੀ ਉਪਲੱਬਧਤਾ ਸਬੰਧੀ ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਵਿਭਾਗ ਦੇ ਅਧਿਕਾਰੀ ਕੋਲੋ ਜਾਣਕਾਰੀ ਲਈ। ਉਨਾਂ ਖਰੀਦ ਏੰਜਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਕੋਲੋ ਖਰੀਦੀ ਕਣਕ ਸਬੰਧੀ ਵੇਰਵੇ ਤੁਰੰਤ ਅਨਾਜ ਖਰੀਦ ਪੋਰਟਲ ਉਪੱਰ ਦਰਜ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਨਿਸ਼ਚਿਤ ਸਮੇਂ ਅੰਦਰ ਅਦਾਇਗੀ ਕੀਤੀ ਜਾ ਸਕੇ। ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਰਤੇ ਗਏ ਚੰਗੀ ਕੁਆਲਿਟੀ ਵਾਲੇ ਬਾਰਦਾਨੇ ਦੀ ਮੁੜ ਵਰਤੋਂ ਕਰਨ ਦੀ ਆਗਿਆ ਦੇਣ ਨਾਲ ਬਾਰਦਾਨਾ ਢੁੱਕਵੀਂ ਮਾਤਰਾ ਵਿਚ ਉਪਲੱਬਧ ਕਰਵਾ ਦਿੱਤਾ ਗਿਆ ਅਤੇ ਕਿਸਾਨਾਂ ਨੂੰ ਬਾਰਦਾਨੇ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਉਪੰਰਤ ਉਨਾਂ ਵਲੋਂ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ ਤੇ ਮੰਡੀਆਂ ਵਿਚ ਕੀਤੇ ਗਏ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਉਨਾਂ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਤੇ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਲਈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ ਪ੍ਰਕਿਕਿਆ ਨਿਰਵਿਘਨ ਜਾਰੀ ਹੈ ਪਰ ਬੀਤੇ ਦੋ ਦਿਨਾਂ ਦੋ ਮੌਸਮ ਖਰਾਬ ਤੇ ਮੀਂਹ ਕਾਰਨ ਮੰਡੀਆਂ ਵਿਚ ਫਸਲ ਦੀ ਖਰੀਦ ਤੇ ਚੁਕਾਈ ਪ੍ਰਭਾਵਿਤ ਹੋਈ ਹੈ ਪਰ ਹੁਣ ਮੌਸਮ ਸਾਫ ਹੋਣ ਕਾਰਨ ਖਰੀਦੀ ਗਈ ਕਣਕ ਦੀ ਚੁਕਾਈ ਵਿਚ ਵੀ ਤੇਜੀ ਲਿਆਂਦੀ ਗਈ ਹੈ ਤਾਂ ਜੋ ਮੰਡੀਆਂ ਵਿਚ ਆਉਣ ਵਾਲੀ ਫਸਲ ਸਬੰਧੀ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਦੱਸਿਆਂ ਕਿ ਖਰੀਦ ਏਜੰਸੀਆਂ ਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ। ਉਨਾਂ ਅੱਗੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿਚ ਸੈਨਟਾਇਜ਼ਰ ਤੇ ਮਾਸਕ ਮੁਹੱਈਆ ਕਰਵਾਏ ਗਏ ਹਨ ਅਤੇ ਮੰਡੀਆਂ ਵਿਚ ਮਜ਼ਦੂਰਾਂ ਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ ਨੂੰ ਯਕੀਨੀ ਬਣਾਇਆ ਗਿਆ ਹੈ।ਉਨਾਂ ਦੱਸਿਆ ਕਿ ਜਿਲੇ ਅੰਦਰ 23 ਅਪ੍ਰੈਲ ਤਕ ਕਿਸਾਨਾਂ ਦੇ ਖਾਤਿਆਂ ਵਿਚ 149 ਕਰੋੜ 41 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੀਂਹ ਕਾਰਨ ਮੰਡੀਆਂ ਵਿਚ ਆਮਦ ਰੁਕਣ ਕਾਰਨ ਬੀਤੇ ਕੱਲ੍ਹ ਤੱਕ ਮੰਡੀਆਂ ਵਿਚ 214185 ਮੀਟਰਕ ਟਨ ਕਣਕ ਦੀ ਆਮਦ ਵਿਚੋਂ 199955 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ। ਪਨਗਰੇਨ ਵਲੋਂ 62052, ਮਾਰਕਫੈੱਡ ਵਲੋਂ 54168, ਪਨਸਪ ਵਲੋਂ 43160, ਵੇਅਰਹਾਊਸ ਵਲੋ 25625 ਅਤੇ ਐਫ.ਸੀ.ਆਈ ਵਲੋਂ 14890 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ। ਬਾਰਸ਼ ਕਾਰਨ ਫਸਲ ਦੀ ਚੁਕਾਈ ਪ੍ਰਭਾਵਿਤ ਹੋਈ ਹੈ ਤੇ ਕੇਵਲ 28 ਫੀਸਦ ਚੁਕਾਈ ਹੋ ਸਕੀ ਪਰ ਅੱਜ ਚੁਕਾਈ ਵਿਚ ਤੇਜ਼ੀ ਲਿਆਂਦੀ ਗਈ ਹੈ।

 

Tags: Punjab Admin , Varun Roojam , Markfed

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD