Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੂਬੇ ਵਿਚ 93 ਫੀਸਦੀ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਦੇ ਖਾਤਿਆਂ ਵਿਚ 7594 ਕਰੋੜ ਰੁਪਏ ਦੀ ਸਿੱਧੀ ਅਦਾਇਗੀ : ਵਿਨੀ ਮਹਾਜਨ

ਪਿਛਲੇ ਸਾਲ ਦੇ ਮੁਕਾਬਲੇ 300 ਫੀਸਦੀ ਵੱਧ ਕਣਕ ਮੰਡੀਆਂ ਵਿਚ ਪਹੁੰਚੀ, ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਨੂੰ ਲਿਫਟਿੰਗ ਵਿਚ ਤੇਜੀ ਲਿਆਉਣ ਲਈ ਆਖਿਆ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Direct Benefit  Transfer, DBT

Web Admin

Web Admin

5 Dariya News

ਚੰਡੀਗੜ , 24 Apr 2021

Last updated on: Apr 24, 2021, 00:00 IST

ਪੰਜਾਬ ਵਿਚ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿਚ ਹੁਣ ਤੱਕ ਕਣਕ ਦੀ ਕੁੱਲ ਆਮਦ ਵਿੱਚੋਂ 93 ਫੀਸਦੀ ਤੋਂ ਵੱਧ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਸਿੱਧੀ ਅਦਾਇਗੀ ਦੀ ਨਵੀਂ ਪ੍ਰਣਾਲੀ ਰਾਹੀਂ 2.26 ਲੱਖ ਕਿਸਾਨਾਂ ਦੇ ਖਾਤਿਆਂ ਵਿਚ 7594 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।ਮੁੱਖ ਸਕੱਤਰ ਵਿਨੀ ਮਹਾਜਨ ਨੇ ਇਹ ਖੁਲਾਸਾ ਸ਼ਨੀਵਾਰ ਨੂੰ ਖੇਤੀਬਾੜੀ ਅਧਾਰਿਤ ਸੂਬੇ ਵਿਚ ਕੋਵਿਡ ਦੇ ਵਧ ਰਹੇ ਕੇਸਾਂ ਦੇ ਦਰਮਿਆਨ ਕਣਕ ਦੀ ਖਰੀਦ ਦੇ ਚੱਲ ਰਹੇ ਕਾਰਜਾਂ ਦਾ ਜਾਇਜਾ ਲੈਣ ਲਈ ਸੱਦੀ ਉਚ ਪੱਧਰੀ ਮੀਟਿੰਗ ਦੌਰਾਨ ਕੀਤਾ।ਉਨਾਂ ਦੱਸਿਆ ਕਿ ਮੰਡੀਆਂ ਵਿਚ 76.32 ਲੱਖ ਮੀਟਰਕ ਟਨ ਵਿੱਚੋਂ 71.48 ਲੱਖ ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ ਜੋ ਕੁਲ਼ ਆਮਦ ਦਾ 93 ਫੀਸਦੀ ਤੋਂ ਵੱਧ ਬਣਦਾ ਹੈ, ਬਾਵਜੂਦ ਇਸ ਦੇ ਕਿ ਪਿਛਲੇ ਸਾਲ ਦੇ ਅੱਜ ਤੱਕ ਦੇ ਮੁਕਾਬਲੇ 300 ਫੀਸਦੀ ਵੱਧ ਕਣਕ ਮੰਡੀਆਂ ਵਿਚ ਪਹੁੰਚੀ ਹੈ। ਪਿਛਲੇ ਹਾੜੀ ਮੰਡੀਕਰਨ ਸੀਜਨ ਦੇ ਇਸ ਸਮੇਂ ਦੌਰਾਨ 29.32 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਵਿੱਚੋਂ 27.32 ਲੱਖ ਮੀਟਰਕ ਟਨ ਦੀ ਖਰੀਦੀ ਕੀਤੀ ਗਈ ਸੀ।ਮੰਡੀਆਂ ਵਿਚ ਕਣਕ ਦੇ ਇਕ-ਇਕ ਦਾਣੇ ਨੂੰ ਖਰੀਦਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੰਡੀਆਂ ਵਿਚ ‘ਕਿਸਾਨ ਸਹਾਇਤਾ ਡੈਸਕ’ ਪਹਿਲਾਂ ਹੀ ਸਥਾਪਤ ਕਰ ਦਿੱਤੇ ਹਨ ਜਿੱਥੇ ਮੰਡੀ ਬੋਰਡ ਦੇ ਮੁਲਾਜਮ ਅਤੇ ਆਈ.ਟੀ. ਪੇਸ਼ੇਵਾਰ ਕੇਂਦਰ ਸਰਕਾਰ ਦੇ ‘ਅਨਾਜ ਖਰੀਦ’ ਪੋਰਟਲ ਉਤੇ ਰਜਿਸਟਰ ਹੋਣ ਵਿਚ ਕਿਸਾਨਾਂ ਦੀ ਮਦਦ ਕਰ ਰਹੇ ਹਨ ਤਾਂ ਕਿ ਸਿੱਧੀ ਅਦਾਇਗੀ ਦੀ ਸਕੀਮ ਰਾਹੀਂ ਕਿਸਾਨਾਂ ਦੇ ਖਾਤਿਆਂ ਵਿਚ ਫਸਲ ਦਾ ਭੁਗਤਾਨ ਕੀਤਾ ਜਾ ਸਕੇ। ਇਸ ਨਾਲ ਹੁਣ ਤੱਕ ਸੂਬੇ ਵਿਚ 10 ਲੱਖ ਕਿਸਾਨਾਂ ਵਿੱਚੋਂ ਲਗਪਗ 7 ਲੱਖ ਕਿਸਾਨ ਆਪਣੇ ਦਸਤਾਵੇਜ ਇਸ ਪੋਰਟਲ ਉਤੇ ਅਪਲੋਡ ਕਰ ਚੁੱਕੇ ਹਨ।

ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚੋਂ ਕਣਕ ਦੇ ਖਰੀਦੇ ਜਾ ਚੁੱਕੇ ਸਟਾਕ ਦੀ ਨਿਰਵਿਘਨ ਲਿਫਟਿੰਗ ਅਤੇ ਕਿਸਾਨਾਂ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਦੀ ਹਦਾਇਤ ਦਿੰਦੇ ਹੋਏ ਮੁੱਖ ਸਕੱਤਰ ਨੇ ਮੰਡੀਆਂ ਤੋਂ ਖਰੀਦ ਗਏ ਅਨਾਜ ਦੀ ਲਿਫਟਿੰਗ ਦੀ ਗਤੀ ਹੋਰ ਤੇਜ ਕਰਨ ਲਈ ਆਖਿਆ ਤਾਂ ਕਿ ਮੰਡੀਆਂ ਵਿਚ ਭੀੜ-ਭੜੱਕਾ ਘਟਾਉਣ ਦੇ ਨਾਲ-ਨਾਲ ਖਰਾਬ ਮੌਸਮ ਨਾਲ ਖਰੀਦੇ ਸਟਾਕ ਨੂੰ ਨੁਕਸਾਨ ਤੋਂ ਬਚਿਆ ਜਾ ਸਕੇ।ਉਨਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਲਗਪਗ 22000 ਆੜਤੀਏ (ਕਮਿਸ਼ਨ ਏਜੰਟ) ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਨਾਲ ਰਜਿਸਟਰਡ ਸਨ ਅਤੇ ਫਸਲ ਦੀ ਅਦਾਇਗੀ ਇਨਾਂ ਦੇ ਖਾਤਿਆਂ ਵਿਚ ਪਾ ਦਿੱਤੀ ਜਾਂਦੀ ਸੀ ਜੋ ਅੱਗੇ ਕਿਸਾਨਾਂ ਨੂੰ ਅਦਾ ਕਰਦੇ ਸਨ। ਹਾਲਾਂਕਿ, ਮੌਜੂਦਾ ਹਾੜੀ ਮੰਡੀਕਰਨ ਸੀਜਨ ਦੌਰਾਨ ਸਿੱਧੀ ਅਦਾਇਗੀ ਦੀ ਸਕੀਮ ਸ਼ੁਰੂ ਹੋਣ ਨਾਲ ਹੁਣ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਉਪਜ ਵੇਚਣ ਦੇ ਬਦਲੇ ਸਿੱਧਾ ਉਨਾਂ ਦੇ ਖਾਤਿਆਂ ਵਿਚ ਅਦਾ ਕੀਤਾ ਜਾ ਰਿਹਾ ਹੈ।ਕਿਸਾਨਾਂ, ਆੜਤੀਆਂ, ਮਜਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜਮਾਂ ਅਤੇ ਹੋਰ ਧਿਰਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸਾਰੀਆਂ 154 ਮਾਰਕੀਟ ਕਮੇਟੀਆਂ ਵਿਚ ਕੋਵਿਡ ਟੀਕਾਕਰਨ ਕੈਂਪ ਸਥਾਪਤ ਕੀਤੇ ਹਨ ਤਾਂ ਕਿ ਮੰਡੀਆਂ ਵਿਚ ਆਉਣ ਵਾਲੇ 45 ਸਾਲ ਤੋਂ ਵੱਧ ਉਮਰ ਦੇ ਲੋਕ ਕੋਵਿਡ ਤੋਂ ਬਚਾਅ ਦਾ ਟੀਕਾ ਲਵਾ ਸਕਣ। ਇਨਾਂ ਕੈਂਪਾਂ ਵਿਚ ਹੁਣ ਤੱਕ ਤਕਰੀਬਨ 6142 ਯੋਗ ਵਿਅਕਤੀਆਂ ਨੂੰ ਖੁਰਾਕ ਦਿੱਤੀ ਜਾ ਚੁੱਕੀ ਹੈ।ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ ਨੇ ਦੱਸਿਆ ਕਿ ਮੰਡੀ ਬੋਰਡ ਵੱਲੋਂ ਸਥਾਪਤ ਕੀਤੇ ਕੰਟਰੋਲ ਰੂਮ ਵਿਚ ਕਣਕ ਦੀ ਖਰੀਦ ਨਾਲ ਸਬੰਧਤ ਟੈਲੀਫੋਨ ਉਤੇ ਪ੍ਰਾਪਤ ਹੋਈਆਂ ਸਾਰੀਆਂ 650 ਸ਼ਿਕਾਇਤਾਂ ਨੂੰ ਕਿਸਾਨਾਂ ਦੀ ਸੰਤੁਸ਼ਟੀ ਮੁਤਾਬਕ ਹੱਲ ਕਰ ਦਿੱਤਾ ਗਿਆ ਹੈ।ਉਨਾਂ ਇਹ ਵੀ ਦੱਸਿਆ ਕਿ ਮੰਡੀਆਂ ਵਿਚ ਭੀੜ-ਭੜੱਕੇ ਤੋਂ ਬਚਣ ਲਈ ਕੋਵਿਡ ਸੰਕਟ ਦੇ ਮੱਦੇਨਜਰ ਕਣਕ ਦੀ ਪੜਾਅਵਾਰ ਖਰੀਦ ਲਈ ਕਿਸਾਨਾਂ ਨੂੰ ਹੁਣ ਤੱਕ 12.44 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ।ਲਿਫਟਿੰਗ ਦੇ ਮੁੱਦੇ ਉਤੇ ਖੁਰਾਕ ਤੇ ਸਿਵਲ ਸਪਲਾਈਜ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਇਸ ਵੇਲੇ ਮੰਡੀਆਂ ਵਿਚ ਬਾਰਦਾਨੇ ਵਿਚ ਕੋਈ ਘਾਟ ਨਹੀਂ ਹੈ। ਹਾਲਾਂਕਿ, ਪੱਛਮੀ ਬੰਗਾਲ ਵਿਚ ਚੱਲ ਰਹੀਆਂ ਵਿਧਾਨ ਸਭਾ ਚੋਣਾਂ ਦੇ ਕਾਰਨ ਕੋਲਕਾਤਾ ਵਿਚ ਜੂਟ ਮਿੱਲਾਂ ਦੇ ਪੂਰੀ ਸਮਰੱਥਾ ਨਾਲ ਕੰਮ ਨਾ ਕਰਨ ਕਰਕੇ ਸ਼ੁਰੂਆਤ ਵਿਚ ਕੁਝ ਸਮੱਸਿਆਵਾਂ ਆਈਆਂ ਸਨ ਜਿਸ ਦਾ ਪੰਜਾਬ ਵਿਚ ਬਾਰਦਾਨੇ ਦੀ ਸਪਲਾਈ ਉਤੇ ਬਹੁਤ ਬੁਰਾ ਪ੍ਰਭਾਵ ਪਿਆ।ਉਨਾਂ ਦੱਸਿਆ ਕਿ ਕਣਕ ਦੀ ਭਰਾਈ ਲਈ 14.2 ਕਰੋੜ ਥੈਲੇ ਪਹਿਲਾਂ ਹੀ ਵਰਤੇ ਜਾ ਚੁੱਕੇ ਹਨ ਅਤੇ ਸੂਬੇ ਦੀਆਂ ਮੰਡੀਆਂ ਵਿਚ ਰੋਜਾਨਾ ਇਕ ਕਰੋੜ ਥੈਲ਼ੇ ਸਪਲਾਈ ਕੀਤੇ ਜਾ ਰਹੇ ਹਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Direct Benefit Transfer , DBT

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD