Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੱਖ-ਵੱਖ ਖੇਤਰਾਂ ’ਚ ਮਾਣਮੱਤੀਆਂ ਪ੍ਰਾਪਤੀਆਂ ਕਰਨ ਵਾਲੀਆਂ ਬੇਟੀਆਂ ਦਾ ਹੋਇਆ ਸਨਮਾਨ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਅਨੀਮੀਆ ਮੁਕਤ ਅਭਿਆਨ ਤਹਿਤ ਜ਼ਿਲਾ ਪੱਧਰੀ ਵਰਚੁਅਲ ਸਮਾਗਮ

 DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 21 Apr 2021

Last updated on: Apr 21, 2021, 00:00 IST

ਅਨੀਮੀਆ ਮੁਕਤ ਅਭਿਆਨ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ। ਜ਼ਿਲਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਵਰਚੁਅਲ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਮਾਣਮੱਤੀਆਂ ਪ੍ਰਾਪਤੀਆਂ ਕਰਨ ਵਾਲੀਆਂ ਜ਼ਿਲੇ ਦੀਆਂ 250 ਦੇ ਕਰੀਬ ਬੇਟੀਆਂ ਨੂੰ ਸਨਮਾਨਿਤ ਕੀਤਾ ਗਿਆ। ਇਨਾਂ ਵਿਚ ਵੱਖ-ਵੱਖ ਵਿਭਾਗਾਂ, ਜਿਵੇਂ ਪੁਲਿਸ, ਸਿਹਤ, ਸਿੱਖਿਆ ਆਦਿ ਵਿਚ ਕੰਮ ਕਰ ਰਹੀਆਂ ਮਹਿਲਾ ਕਰਮੀਆਂ ਤੋਂ ਇਲਾਵਾ ਪੜਾਈ, ਖੇਡਾਂ ਅਤੇ ਹੋਰਨਾਂ ਗਤੀਵਿਧੀਆਂ ਵਿਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣ ਵੀ ਸ਼ਾਮਲ ਸਨ, ਜਿਨਾਂ ਨੂੰ ਬੈਗਪੈਕਸ, ਟਰੈਕ ਸੂਟਾਂ ਅਤੇ ਵਾਟਰ ਬੋਤਲਾਂ ਆਦਿ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲੇ ਵਿਚ ‘ਅਨੀਮੀਆ ਮੁਕਤ ਮੁਹਿੰਮ’ ਸਫ਼ਲਤਾ ਪੂਰਵਕ ਚਲਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਬੱਚੀਆਂ ਵਿਚ ਖ਼ੂਨ ਦੀ ਕਮੀ ਦੀ ਜਾਂਚ ਲਈ ਸਿਹਤ ਕੇਂਦਰਾਂ ਵਿਚ ਹੋਮਿਓਗਲੋਬਿਨ ਮੀਟਰ ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਕਿਸ਼ੋਰੀਆਂ ਵਿਚ ਖ਼ੂਨ ਦੀ ਕਮੀ ਦੂਰ ਕਰਕੇ ਉਨਾਂ ਨੂੰ ਤੰਦਰੁਸਤ ਰੱਖਿਆ ਜਾ ਸਕੇ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਮੇਂ-ਸਮੇਂ ’ਤੇ ਬੱਚੀਆਂ ਵਿਚ ਖ਼ੂਨ ਦੀ ਕਮੀ ਦੀ ਜਾਂਚ ਕੀਤੀ ਜਾ ਰਹੀ ਹੈ।ਉਨਾਂ ਦੱਸਿਆ ਕਿ ਜ਼ਿਲੇ ਵਿਚ ਬੱਚੀਆਂ ਨੂੰ ਹਰੇਕ ਖੇਤਰ ਵਿਚ ਬੁਲੰਦੀਆਂ ’ਤੇ ਪਹੁੰਚਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲੇ ਦੀਆਂ ਹੋਣਹਾਰ ਬੱਚੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਲਈ ਮੁਫ਼ਤ ਆਨਲਾਈਨ ਕੋਚਿੰਗ ਦਿਵਾਈ ਜਾ ਰਹੀ ਹੈ। ਇਸੇ ਤਰਾਂ ਮੈਡੀਕਲ ਸਟਰੀਮ ਦੀਆਂ ਬਾਰਵੀਂ ਜਮਾਤ ਦੀਆਂ ਲੜਕੀਆਂ ਨੂੰ ‘ਨੀਟ’ ਪ੍ਰੀਖਿਆ ਲਈ ਵੀ ਮੁਫ਼ਤ ਕੋਚਿੰਗ ਮੁਹੱਈਆ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤੋਂ ਇਲਾਵਾ ਬੱਚੀਆਂ ਨੂੰ ਸਵੈ-ਰੱਖਿਆ ਲਈ ਮਾਰਸ਼ਲ ਆਰਟ ਦੀ ਟ੍ਰੇਨਿੰਗ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸੇ ਤਰਾਂ ਲੜਕੀਆਂ ਦੇ ਖੇਡ ਅਤੇ ਪ੍ਰਤਿਭਾ ਮੁਕਾਬਲੇ ਵੀ ਕਰਵਾਏ ਜਾਣ ਦੀ ਤਜਵੀਜ਼ ਹੈ, ਤਾਂ ਜੋ ਉਹ ਹਰੇਕ ਖੇਤਰ ਵਿਚ ਮੱਲਾਂ ਮਾਰ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ ਰੰਧਾਵਾ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਅਮਰੀਕ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ। 

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD