Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡੀ.ਸੀ. ਕੁਮਾਰ ਅਮਿਤ ਤੇ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ ਵੱਲੋਂ ਹੈਰੀਟੇਜ ਸਟਰੀਟ 'ਚ ਗ੍ਰੇਨਾਈਟ ਕੋਬਲਜ ਲਾਉਣ ਦੇ ਕੰਮ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਹੈਰੀਟੇਜ਼ ਸਟਰੀਟ ਦਾ ਕੰਮ ਸਮੇਂ ਸਿਰ ਮੁਕੰਮਲ ਦੇ ਨਿਰਦੇਸ਼

  Patiala, DC Patiala, Deputy Commissioner Patiala, Kumar Amit

Web Admin

Web Admin

5 Dariya News

ਪਟਿਆਲਾ , 21 Apr 2021

Last updated on: Apr 21, 2021, 00:00 IST

ਪਟਿਆਲਾ ਦੇ ਵਿਰਾਸਤੀ ਕਿਲਾ ਮੁਬਾਰਕ ਦੇ ਦੁਆਲੇ ਬਨਣ ਵਾਲੀ ਹੈਰੀਟੇਜ ਸਟਰੀਟ ਦੇ ਪਹਿਲੇ ਪੜਾਅ ਤਹਿਤ ਇੱਥੇ ਸਮਾਨੀਆ ਗੇਟ ਨੇੜੇ ਸੜਕ 'ਤੇ ਗ੍ਰੇਨਾਈਟ ਕੋਬਲਜ ਅਤੇ ਫੁਟਪਾਥ 'ਤੇ ਸੈਂਡ ਸਟੋਨ ਕੋਬਲਜ ਲਾਉਣ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਸਮਾਨੀਆ ਗੇਟ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਵਿਕਾਸ ਅਥਾਰਟੀ ਦੀ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ ਵੀ ਮੌਜੂਦ ਸਨ, ਜਿਨ੍ਹਾਂ ਨੇ ਪੁੱਡਾ ਦੇ ਅਧਿਕਾਰੀਆਂ ਅਤੇ ਇਸ ਕੰਮ ਨੂੰ ਮੁਕੰਮਲ ਕਰਨ ਲਈ ਲਗਾਈ ਗਈ ਏਜੰਸੀ ਯੂਨੀਵਰਸਲ ਫੈਬਰੀਕੇਟਰਜ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਹੈਰੀਟੇਜ ਸਟਰੀਟ ਦੇ ਕੰਮ ਦੀ ਪ੍ਰਗਤੀ ਬਾਰੇ ਜਾਣਿਆ।ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਹੈਰੀਟੇਜ ਸਟਰੀਟ ਦੇ ਸਮਾਨੀਆਂ ਗੇਟ ਤੋਂ ਏ-ਟੈਂਕ ਤੱਕ ਦੀ 2 ਕਿਲੋਮੀਟਰ ਲੰਬਾਈ ਦੇ ਪਹਿਲੇ ਪੜਾਅ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਇਸ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਤਹਿਤ ਸਮਾਨੀਆਂ ਗੇਟ ਤੋਂ ਸ਼ੁਰੂ ਕੀਤੇ ਗਏ ਪਹਿਲੇ ਹਿੱਸੇ ਦੇ ਕੰਮ ਨੂੰ ਮੁਕੰਮਲ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਹੈਰੀਟੇਜ ਸਟਰੀਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਮਈ ਪ੍ਰਾਜੈਕਟ ਹੈ, ਜਿਸ ਦੀ ਉਹ ਖ਼ੁਦ ਨਿਗਰਾਨੀ ਕਰ ਰਹੇ ਹਨ ਅਤੇ ਨਾਲ ਹੀ 

ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਵੀ ਸਮੇਂ ਸਮੇਂ 'ਤੇ ਇਸ ਦਾ ਜਾਇਜ਼ਾ ਲੈਂਦੇ ਹੋਏ ਇਸ ਕੰਮ ਨੂੰ ਮਿੱਥੇ ਸਮੇਂ ਦੇ ਅੰਦਰ-ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਸ ਰੋਡ 'ਤੇ ਲੋਕਾਂ ਦੀ ਰਿਹਾਇਸ਼ ਅਤੇ ਦੁਕਾਨਾਂ ਸਮੇਤ ਭਾਰੀ ਆਵਾਜਾਈ ਹੋਣ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ 'ਚ ਰੱਖਦੇ ਹੋਏ ਹੀ ਸਾਰੇ ਕੰਮਾਂ ਨੂੰ ਬੜੇ ਧਿਆਨ ਨਾਲ ਕੀਤਾ ਜਾ ਰਿਹਾ ਹੈ।ਇਸ ਕੰਮ ਦੀ ਪ੍ਰਗਤੀ ਦਾ ਰੋਜ਼ਾਨਾ ਜਾਇਜ਼ਾ ਲੈਣ ਵਾਲੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ ਨੇ ਦੱਸਿਆ ਕਿ ਵਿਰਾਸਤੀ ਮਾਰਗ 'ਤੇ ਗ੍ਰੇਨਾਈਟ ਕੋਬਲਜ ਅਤੇ ਲੋਕਾਂ ਦੇ ਪੈਦਲ ਚੱਲਣ ਵਾਲੇ ਰਸਤੇ 'ਤੇ ਸੈਂਡ ਸਟੋਨ ਕੋਬਲਜ ਲਾਇਆ ਜਾ ਰਿਹਾ ਹੈ। ਇੱਥੇ ਵਿਰਾਸਤੀ ਸਟਰੀਟ ਲਾਇਟਾਂ ਲਾਉਣ ਸਮੇਤ ਇਸ ਮਾਰਗ ਨੂੰ ਵਿਰਾਸਤੀ ਦਿੱਖ ਦੇਣ ਲਈ ਅਤੇ ਸਾਰੀਆਂ ਇਮਾਰਤਾਂ ਦਾ ਮੁਹਾਂਦਾਰ ਇਕੋ ਜਿਹਾ ਬਣਾਉਣ ਲਈ ਪੇਂਟ ਅਤੇ ਕੋਰਟਨ ਸਟੀਲ ਨਾਲ ਸਿੰਗਾਰਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇੱਥੇ ਸੀਵਰੇਜ ਪਾਈਪਾ, ਪੀਣ ਵਾਲੇ ਪਾਣੀ ਦੀਆਂ ਪਾਈਪਾ, ਬਰਸਾਤੀ ਪਾਣੀ ਅਤੇ ਬਿਜਲੀ ਦੀ ਕੇਬਲਾਂ ਨੂੰ ਸੜਕ ਦੇ ਨਿਰਮਾਣ ਤੋਂ ਪਹਿਲਾਂ ਹੀ ਪਾਇਆ ਜਾ ਰਿਹਾ ਹੈ ਤਾਂ ਜੋ ਬਾਅਦ ਵਿੱਚ ਰਿਆਸਤੀ ਮਾਰਗ 'ਤੇ ਕਿਸੇ ਵੀ ਤਰ੍ਹਾਂ ਦੀ ਭੰਨ ਤੋੜ ਨਾ ਕਰਨੀ ਪਵੇ। ਇਸ ਮੌਕੇ ਪੁਡਾ ਦੇ ਕਾਰਜਕਾਰੀ ਇੰਜੀਨੀਅਰ ਅਜੇ ਗੋਇਲ ਅਤੇ ਨਵਤਾਜ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Patiala , DC Patiala , Deputy Commissioner Patiala , Kumar Amit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD