Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਐਮ.ਐਲ.ਏ. ਡਾ. ਰਾਜ ਕੁਮਾਰ ਵਲੋਂ ‘ਮੰਡੀ ’ਚ ਮੰਜੀ’ ਪ੍ਰੋਗਰਾਮ ਸ਼ੁਰੂ

ਚੱਬੇਵਾਲ ਮੰਡੀ ਤੋਂ ਸ਼ੁਰੂ ਕੀਤੇ ਪ੍ਰੋਗਰਾਮ ਤਹਿਤ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਆਦਿ ਨੂੰ ਕਣਕ ਦੀ ਖਰੀਦ ਸਬੰਧੀ ਸਮੱਸਿਆਵਾਂ ਦਾ ਹੋਵੇਗਾ ਫੌਰੀ ਹੱਲ

 Dr. Raj Kumar Chabbewal,Congres, Punjab Congress, Hoshiarpur, Mandi Ch Manji

Web Admin

Web Admin

5 Dariya News

ਹੁਸ਼ਿਆਰਪੁਰ , 19 Apr 2021

Last updated on: Apr 19, 2021, 00:00 IST

ਮੰਡੀਆਂ ’ਚ ਕਣਕ ਦੀ ਖਰੀਦ ਅਤੇ ਪ੍ਰਬੰਧਾਂ ਦੇ ਮੱਦੇਨਜ਼ਰ ਕਿਸੇ ਵੀ ਸਮੱਸਿਆ ਦੇ ਹੱਲ ਲਈ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਅੱਜ ‘ਮੰਡੀ ’ਚ ਮੰਜੀ’ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਤਹਿਤ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਜੇਕਰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਸ ਦਾ ਤੁਰੰਤ ਢੁਕਵਾਂ ਹੱਲ ਯਕੀਨੀ ਬਣਾਇਆ ਜਾਵੇਗਾ।ਸੋਮਵਾਰ ਸ਼ਾਮ ਦਾਣਾ ਮੰਡੀ ਚੱਬੇਵਾਲ ਤੋਂ ਮੰਡੀ ’ਚ ਮੰਜੀ ਪ੍ਰੋਗਰਾਮ ਸ਼ੁਰੂ ਕਰਦਿਆਂ ਐਮ.ਐਲ.ਏ. ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਹਲਕੇ ਵਿੱਚ ਪੈਂਦੀਆਂ ਸਾਰੀਆਂ ਮੰਡੀਆਂ ਵਿੱਚ ਉਨ੍ਹਾਂ ਵਲੋਂ ਫੋਨ ਨੰਬਰ ਦਿੱਤੇ ਜਾ ਚੁੱਕੇ ਹਨ ਤਾਂ ਜੋ ਕਣਕ ਦੀ ਖਰੀਦ, ਮੰਡੀਆਂ ’ਚ ਲੋੜੀਂਦੇ ਪ੍ਰਬੰਧਾਂ ਆਦਿ ਸਬੰਧੀ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦੀ ਸੂਰਤ ਵਿੱਚ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਅਤੇ ਮੰਡੀ ਬੋਰਡ ਦੀਆਂ ਟੀਮਾਂ ਸੁਚੱਜੇ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਨਾਉਣ, ਸਮੇਂ ਸਿਰ ਖਰੀਦ, ਅਦਾਇਗੀਆਂ ਅਤੇ ਲਿਫਟਿੰਗ ਲਈ ਹਰ ਵੇਲੇ ਕੰਮ ਕਰ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।ਮੰਡੀ ’ਚ ਮੰਜੀ ਪ੍ਰੋਗਰਾਮ ਸ਼ੁਰੂ ਕਰਵਾਉਣ ਉਪਰੰਤ ਡਾ.ਰਾਜ ਕੁਮਾਰ ਚੱਬੇਵਾਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਚੱਬੇਵਾਲ ਮੰਡੀ ਦਾ ਦੌਰਾ ਕਰਕੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਖਰੀਦ ਪ੍ਰਬੰਧਾਂ ’ਤੇ ਪੂਰੀ ਤਸੱਲੀ ਪ੍ਰਗਟਾਈ। ਇਸ ਮੌਕੇ ਡਾ. ਰਾਜ ਕੁਮਾਰ ਨੇ ਕਿਸਾਨ ਅਸ਼ੋਕ ਸਿੰਘ ਚੱਬੇਵਾਲ (65) ਅਤੇ ਕਿਸਾਨ ਅਵਤਾਰ ਸਿੰਘ (77) ਪਿੰਡ ਮਹਿਨਾ ਦੀਆਂ ਢੇਰੀਆਂ ਦੀ ਬੋਲੀ ਵੀ ਲਗਵਾਈ। ਕਿਸਾਨ ਅਸ਼ੋਕ ਸਿੰਘ ਅਤੇ ਕਿਸਾਨ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕ੍ਰਮਵਾਰ 60 ਕੁਇੰਟਲ ਦੇ ਕਰੀਬ ਅਤੇ 150 ਕੁਇੰਟਲ ਦੇ ਕਰੀਬ ਕਣਕ ਦੀ ਖਰੀਦ ਬਹੁਤ ਥੋੜੇ ਹੀ ਸਮੇਂ ਵਿੱਚ ਹੋ ਗਈ।ਇਸ ਮੌਕੇ ਡਾ. ਰਾਜ ਕੁਮਾਰ ਦੀ ਮੌਜੂਦਗੀ ਵਿੱਚ ਮੰਡੀ ਵਿੱਚ ਯੋਗ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਗਿਆ। ਵਿਧਾਇਕ ਨੇ ਦੱਸਿਆ ਕਿ ਕਣਕ ਦੇ ਸੀਜਨ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਦਾਣਾ ਮੰਡੀ ਚੱਬੇਵਾਲ ਵਿੱਚ ਫਾਇਰ ਬ੍ਰਿਗੇਡ ਦੀ ਗੱਡੀ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ ਤਾਂ ਜੋ ਲੋੜ ਪੈਣ ’ਤੇ ਤੁਰੰਤ ਇਹ ਗੱਡੀ ਮੌਕੇ ’ਤੇ ਪਹੁੰਚ ਸਕੇ। ਉਨ੍ਹਾਂ ਦੱਸਿਆ ਕਿ ਚੱਬੇਵਾਲ ਦੀਆਂ ਮੰਡੀਆਂ ਵਿੱਚ ਹੁਣ ਤੱਕ 880 ਮੀਟ੍ਰਿਕ ਟਨ ਕਣਕ ਖਰੀਦ ਜਾ ਚੁੱਕੀ ਹੈ ਅਤੇ ਲੋੜੀਂਦੇ ਪ੍ਰਬੰਧ ਪੂਰੀ ਤਰ੍ਹਾਂ ਅਮਲ ਵਿੱਚ ਲਿਆਂਦੇ ਗਏ ਹਨ।

 

Tags: Dr. Raj Kumar Chabbewal , Congres , Punjab Congress , Hoshiarpur , Mandi Ch Manji

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD