Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੁਖਦੀਪ ਸਿੰਘ ਤੇਜਾ ਸਰਬਸੰਮਤੀ ਨਾਲ ਬਟਾਲਾ ਨਗਰ ਨਿਗਮ ਦੇ ਪਹਿਲੇ ਮੇਅਰ ਬਣੇ

ਸੀਨੀਅਰ ਡਿਪਟੀ ਮੇਅਰ ਲਈ ਸੁਨੀਲ ਕੁਮਾਰ ਸਰੀਨ ਅਤੇ ਡਿਪਟੀ ਮੇਅਰ ਵਜੋਂ ਚੰਦਰ ਕਾਂਤਾ ਦੀ ਚੋਣ ਹੋਈ

 Sukhbinder Singh Sarkaria, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab

Web Admin

Web Admin

5 Dariya News

ਬਟਾਲਾ , 19 Apr 2021

Last updated on: Apr 19, 2021, 00:00 IST

ਸੁਖਦੀਪ ਸਿੰਘ ਤੇਜਾ ਨਗਰ ਨਿਗਮ ਬਟਾਲਾ ਦੇ ਪਹਿਲੇ ਮੇਅਰ ਚੁਣੇ ਗਏ ਹਨ ਅਤੇ ਉਨ੍ਹਾਂ ਦੀ ਚੋਣ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਕੀਤੀ ਗਈ ਹੈ। ਇਸ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਸ੍ਰੀ ਸੁਨੀਲ ਕੁਮਾਰ ਸਰੀਨ ਅਤੇ ਡਿਪਟੀ ਮੇਅਰ ਵਜੋਂ ਸ੍ਰੀਮਤੀ ਚੰਦਰ ਕਾਂਤਾ ਚੁਣੇ ਗਏ ਹਨ।ਅੱਜ ਸਭ ਤੋਂ ਪਹਿਲਾਂ ਸਵੇਰੇ 11 ਵਜੇ ਨਗਰ ਨਿਗਮ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ਹੋਈ ਜਿਸ ਵਿੱਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਆਈ.ਏ.ਐੱਸ. ਨੇ ਚੁਣੇ ਹੋਏ ਸਾਰੇ ਕੌਂਸਲਰਾਂ ਨੂੰ ਸਹੁੰ ਚੁਕਾਈ। ਇਸ ਮੌਕੇ ਬਟਾਲਾ ਦੇ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ, ਏ.ਡੀ.ਸੀ. ਜਨਰਲ ਸ੍ਰੀ ਰਾਹੁਲ ਆਈ.ਏ.ਐੱਸ. ਅਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਸ. ਬਲਵਿੰਦਰ ਸਿੰਘ ਵੀ ਮੌਜੂਦ ਸਨ।ਨਵੇਂ ਚੁਣੇ ਕੌਂਸਲਰਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੀ ਕਾਰਵਾਈ ਅਰੰਭ ਕੀਤੀ ਗਈ। ਸਭ ਤੋਂ ਪਹਿਲਾਂ ਵਾਰਡ ਨੰਬਰ 32 ਦੇ ਕੌਂਸਲਰ ਸ੍ਰੀ ਅਨਿਲ ਕੁਮਾਰ ਨੇ ਸ. ਸੁਖਦੀਪ ਸਿੰਘ ਤੇਜਾ ਵਾਰਡ ਨੰਬਰ 30 ਦਾ ਨਾਮ ਮੇਅਰ ਦੇ ਅਹੁਦੇ ਲਈ ਪੇਸ਼ ਕੀਤਾ ਅਤੇ ਇਸ ਦੀ ਤਾਈਦ ਵਾਰਡ ਨੰਬਰ 33 ਦੀ ਕੌਂਸਲਰ ਸ੍ਰੀਮਤੀ ਮੋਨਿਕਾ ਸੇਖੜੀ ਨੇ ਕੀਤੀ। ਇਸ ਤੋਂ ਬਾਅਦ ਹਾਊਸ ਦੇ ਸਾਰੇ ਮੈਂਬਰਾਂ ਨੇ ਸੁਖਦੀਪ ਸਿੰਘ ਤੇਜਾ ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ।ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਦੀ ਚੋਣ ਲਈ ਵਾਰਡ ਨੰਬਰ 38 ਦੇ ਕੌਂਸਲਰ ਸ. ਹਰਿੰਦਰ ਸਿੰਘ ਨੇ ਵਾਰਡ ਨੰਬਰ 42 ਦੇ ਕੌਂਸਲਰ ਸ੍ਰੀ ਸੁਨੀਲ ਕੁਮਾਰ ਸਰੀਨ ਦਾ ਨਾਮ ਪਰਪੋਜ ਕੀਤਾ ਅਤੇ ਵਾਰਡ ਨੰਬਰ 26 ਦੇ ਕੌਂਸਲਰ ਸ੍ਰੀ ਹਰਨੇਕ ਸਿੰਘ ਨੇਕੀ ਨੇ ਇਸ ਨਾਮ ਦੀ ਤਾਈਦ ਕੀਤੀ। ਇਸ ਤੋਂ ਬਾਅਦ ਸਾਰੇ ਹਾਊਸ ਨੇ ਸਰਬਸੰਮਤੀ ਨਾਲ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਸ੍ਰੀ ਸੁਨੀਲ ਕੁਮਾਰ ਸਰੀਨ ਦੇ ਨਾਮ ਉੱਪਰ ਮੋਹਰ ਲਗਾ ਦਿੱਤੀ।

ਡਿਪਟੀ ਮੇਅਰ ਦੇ ਅਹੁਦੇ ਲਈ ਸਰਬਸੰਮਤੀ ਨਾਲ ਵਾਰਡ ਨੰਬਰ 45 ਦੀ ਕੌਂਸਲਰ ਸ੍ਰੀਮਤੀ ਚੰਦਰ ਕਾਂਤਾ ਦੀ ਚੋਣ ਹੋਈ ਹੈ। ਉਨ੍ਹਾਂ ਦੇ ਨਾਮ ਨੂੰ ਵਾਰਡ ਨੰਬਰ 40 ਦੇ ਕੌਂਸਲਰ ਸ੍ਰੀ ਚੰਦਰ ਮੋਹਨ ਵੱਲੋਂ ਪੇਸ਼ ਕੀਤਾ ਗਿਆ, ਜਦਕਿ ਇਸ ਦੀ ਤਾਈਦ ਵਾਰਡ ਨੰਬਰ 36 ਦੇ ਕੌਂਸਲਰ ਸ. ਸੁਖਦੇਵ ਸਿੰਘ ਬਾਜਵਾ ਵੱਲੋਂ ਕੀਤੀ ਗਈ।ਸ. ਸੁਖਦੀਪ ਸਿੰਘ ਤੇਜਾ ਦੀ ਨਗਰ ਨਿਗਮ ਬਟਾਲਾ ਦੇ ਮੇਅਰ, ਸ੍ਰੀ ਸੁਨੀਲ ਕੁਮਾਰ ਸਰੀਨ ਦੀ ਸੀਨੀਅਰ ਡਿਪਟੀ ਮੇਅਰ ਅਤੇ ਸ੍ਰੀਮਤੀ ਚੰਦਰ ਕਾਂਤਾ ਦੀ ਡਿਪਟੀ ਮੇਅਰ ਵਜੋਂ ਚੋਣ ਹੋਣ ਤੋਂ ਬਾਅਦ ਜਲੰਧਰ ਡਵੀਜ਼ਨ ਦੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਤਿੰਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਆਪਣੇ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਨੇ ਨਵੇਂ ਚੁਣੇ ਅਹੁਦੇਦਾਰਾਂ ਅਤੇ ਸਮੂਹ ਕੌਂਸਲਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਨਵਾਂ ਹਾਊਸ ਬਟਾਲਾ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾਵੇਗਾ।ਇਸ ਤੋਂ ਬਾਅਦ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਕੈਬਨਿਟ ਮੰਤਰੀ ਸ. ਸੁਖਬਿੰਦਰ ਸਿੰਘ  ਸਰਕਾਰੀਆ ਨੇ ਨਵੇਂ ਚੁਣੇ ਮੇਅਰ ਸ. ਸੁਖਦੀਪ ਸਿੰਘ ਤੇਜਾ, ਸੀਨੀਅਰ ਡਿਪਟੀ ਮੇਅਰ ਸ੍ਰੀ ਸੁਨੀਲ ਕੁਮਾਰ ਸਰੀਨ ਅਤੇ ਡਿਪਟੀ ਮੇਅਰ ਸ੍ਰੀਮਤੀ ਚੰਦਰ ਕਾਂਤਾ ਨੂੰ ਵਧਾਈ ਦਿੱਤੀ ਅਤੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਸੀਟਾਂ ’ਤੇ ਬੈਠਾਇਆ। ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਨਗਰ ਨਿਗਮ ਬਟਾਲਾ ਦਾ ਨਵਾਂ ਚੁਣਿਆ ਹਾਊਸ ਸ਼ਹਿਰ ਦੇ ਵਿਕਾਸ ਨੂੰ ਨਵੀਂਆਂ ਉਚਾਈਆਂ ’ਤੇ ਲੈ ਕੇ ਜਾਵੇਗਾ।ਇਸ ਮੌਕੇ ਨਵੇਂ ਚੁਣੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਸਮੁੱਚੇ ਹਾਊਸ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਕੈਬਨਿਟ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਬਟਾਲਾ ਸ਼ਹਿਰ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸਮੂਹ ਕੌਂਸਲਰਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ ਅਤੇ ਸ਼ਹਿਰ ਦੇ ਜੋ ਵੀ ਬਕਾਇਆ ਵਿਕਾਸ ਕਾਰਜ ਹਨ ਉਨ੍ਹਾਂ ਨੂੰ ਸ. ਬਾਜਵਾ ਦੀ ਰਹਿਨੁਮਾਈ ਹੇਠ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਅਤੇ ਹੋਰ ਅਧਿਕਾਰੀ, ਸ਼ਹਿਰ ਦੇ ਪਤਵੰਤੇ ਵੀ ਨਗਰ ਨਿਗਮ ਦਫ਼ਤਰ ਵਿੱਚ ਹਾਜ਼ਰ ਸਨ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD