Saturday, 25 May 2024

 

 

ਖ਼ਾਸ ਖਬਰਾਂ 'ਆਪ ਕੀ ਆਵਾਜ਼' ਪਾਰਟੀ ਦੇ ਪ੍ਰਧਾਨ ਪ੍ਰੇਮ ਪਾਲ ਚੌਹਾਨ ਨੇ ਟੰਡਨ ਨੂੰ ਸਮਰਥਨ ਦਿੱਤਾ 'ਆਪ ਕੀ ਆਵਾਜ਼' ਪਾਰਟੀ ਦੇ ਪ੍ਰਧਾਨ ਪ੍ਰੇਮ ਪਾਲ ਚੌਹਾਨ ਨੇ ਟੰਡਨ ਨੂੰ ਸਮਰਥਨ ਦਿੱਤਾ ਚੰਡੀਗਡ਼੍ਹ ਵਿੱਚ ਕਾਂਗਰਸ ਅਤੇ ‘ਆਪ’ ਦੀ ਦੋਸਤੀ ਆਪੋ-ਆਪਣੇ ਮੁਨਾਫ਼ੇ ਲਈ ਹੈ: ਸ਼ਹਿਜ਼ਾਦ ਪੂਨਾਵਾਲਾ ਇੰਡੀਆ ਗਠਜੋੜ ਨੂੰ ਸਪੱਸ਼ਟ ਅਤੇ ਨਿਰਣਾਇਕ ਫਤਵਾ ਮਿਲਣ ਜਾ ਰਿਹਾ ਹੈ : ਜੈਰਾਮ ਰਮੇਸ਼ ਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀ ਅਟਾਰੀ ਦੇ ਪਿੰਡ ਝੀਤਾ ਦਿਆਲ ਸਿੰਘ ਦੀ ਸਮੁੱਚੀ ਪੰਚਾਇਤ ਕਾਂਗਰਸ ਵਿੱਚ ਸ਼ਾਮਿਲ ਬੀਐਸਪੀ ਚੰਡੀਗੜ੍ਹ ਦੇ ਇੰਚਾਰਜ ਸੁਦੇਸ਼ ਕੁਮਾਰ ਖੁਰਚਾ ਆਪ ਵਿੱਚ ਹੋਏ ਸ਼ਾਮਿਲ ਇਹ ਆਪ ਦੀ ਹਨੇਰੀ ਹੈ, ਪੰਜਾਬ ਬਣੇਗਾ ਹੀਰੋ, ਇਸ ਵਾਰ 13-0 : ਭਗਵੰਤ ਮਾਨ ਆਪ ਨੇ ਪੰਜਾਬ ‘ਚ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਦਿੱਤਾ ਵੱਡਾ ਝਟਕਾ! ਕਈ ਵੱਡੇ ਆਗੂ 'ਆਪ' 'ਚ ਸ਼ਾਮਲ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਫੁੱਟ ਪਾਊ ਰਾਜਨੀਤੀ ਦੀ ਬਜਾਏ ਵਿਕਾਸ ਨੂੰ ਪਹਿਲ ਦਿੱਤੀ ਆਪ ਸਰਕਾਰ ਅਨੁਸੂਚਿਤ ਜਾਤੀ ਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਨਾਲ ਵਿਤਕਰਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ ਹਜ਼ਾਰਾਂ ਮਜ਼ਦੂਰਾਂ ਨੇ ਗੁਰਜੀਤ ਸਿੰਘ ਔਜਲਾ ਦਾ ਸਮਰਥਨ ਕੀਤਾ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਕਿਸੇ ਦੇ ਭੁਲੇਖੇ 'ਚ ਨਾ ਆਓ, ਸਿੰਗਲਾ ਨੂੰ ਚੋਣਾਂ ਜਿਤਾਓ : ਸਚਿਨ ਪਾਇਲਟ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਦਿੱਤਾ 'ਬਿਜਲੀ ਦਾ ਝਟਕਾ': ਡਾ. ਸੁਭਾਸ਼ ਸ਼ਰਮਾ ਮੀਤ ਹੇਅਰ ਦੇ ਕਾਫਲੇ ਵਿੱਚ ਦਿਨੋ-ਦਿਨ ਹੋ ਰਿਹਾ ਹੈ ਵੱਡਾ ਵਾਧਾ ਆਪ ਦੇ ਪਰਿਵਾਰ ਵਿੱਚ ਹੋ ਰਿਹਾ ਦਿਨੋ ਦਿਨ ਵਾਧਾ ਪਿੰਡ ਭੱਟੀਕੇ ਵਿੱਚ ਕਈ ਕਾਂਗਰਸੀ ਤੇ ਅਕਾਲੀ ਪਰਿਵਾਰ ਹੋਏ ਸ਼ਾਮਲ ਐਨ.ਕੇ. ਸ਼ਰਮਾ ਨੇ ਪਟਿਆਲਾ ਦਾ ਪਹਿਰੇਦਾਰ ਬਣਕੇ ਕਾਂਗਰਸ, ਭਾਜਪਾ ਅਤੇ ਆਪ ਨੂੰ ਪੁੱਛੇ ਪੰਜ ਸਵਾਲ ਚਿਤਕਾਰਾ ਯੂਨੀਵਰਸਿਟੀ ਨੇ ਡਾਕਟਰ ਲਾਲ ਪੈਥ ਲੈਬਜ਼ ਦੇ ਕਾਰਜਕਾਰੀ ਚੇਅਰਮੈਨ ਡਾ. ਅਰਵਿੰਦ ਲਾਲ ਨੂੰ ਹੈਲਥਕੇਅਰ ਇਨੋਵੇਸ਼ਨ ਲਈ ਆਨਰੇਰੀ ਡਾਕਟਰੇਟ ਦੀ ਉਪਾਧੀ ਨਾਲ ਸਨਮਾਨਿਆ ਰਾਹੁਲ ਗਾਂਧੀ 25 ਮਈ ਨੂੰ ਅੰਮ੍ਰਿਤਸਰ 'ਚ ਸੰਬੋਧਨ ਕਰਨਗੇ ਸਿਹਤ ਵਿਭਾਗ ਫਰੀਦਕੋਟ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ

 

ਦਿੱਲੀ ਤੋਂ ਆਉਣ ਵਾਲੇ ਕੋਵਿਡ ਪੀੜ੍ਹਤਾਂ ਦਾ ਇਲਾਜ ਬਿਨ੍ਹਾਂ ਕਿਸੇ ਭੇਦਭਾਵ ਤੋਂ ਹੋਵੇਗਾ : ਬਲਬੀਰ ਸਿੰਘ ਸਿੱਧੂ

ਕੇਂਦਰ ਸਰਕਾਰ ਨੂੰ ਵੈਕਸੀਨ ਦੀ ਸਪਲਾਈ ਨਿਯਮਤ ਕਰਨ ਲਈ ਕਿਹਾ- ਹਰ ਹਫਤੇ 15 ਲੱਖ ਡੋਜ਼ਾਂ ਦੀ ਮੰਗ

 Balbir Singh Sidhu, Sukhpal Singh Khaira, Deepti Uppal, Navtej Singh Cheema, Kanwardeep Kaur, Dr. Parminder Kaur, Bholath, Kapurthala, Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, COVID-19 Vaccination, Coronavirus Vaccine, Oxygen, #OxygenCylinders, #oxygen, Oxygen Cylinders

Web Admin

Web Admin

5 Dariya News

ਭੁਲੱਥ-ਕਪੂਰਥਲਾ , 26 Apr 2021

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਦਿੱਲੀ ਸਮੇਤ ਦੇਸ਼ ਦੇ ਕਿਸੇ ਵੀ ਹਿੱਸੇ ਤੋਂ ਆਉਣ ਵਾਲੇ ਕੋਵਿਡ ਮਰੀਜ਼ਾਂ ਦਾ ਇਲਾਜ ਬਿਨ੍ਹਾਂ ਕਿਸੇ ਦੇਰੀ ਤੇ ਭੇਦਭਾਵ ਤੋਂ ਕੀਤਾ ਜਾਵੇਗਾ। ਅੱਜ ਇੱਥੇ ਭੁਲੱਥ ਵਿਚ ਸਿਵਲ ਹਸਪਤਾਲ ਵਿਖੇ ਡਾਇਲਸਸ ਯੂਨਿਟ ਦਾ ਉਦਘਾਟਨ ਕਰਨ ਮੌਕੇ ਦਿੱਲੀ ਤੇ ਹੋਰਨਾਂ ਸੂਬਿਆਂ ਤੋਂ ਪੰਜਾਬ ਵਿਚ ਇਲਾਜ ਕਰਵਾਉਣ ਆ ਰਹੇ ਕੋਵਿਡ ਪੀੜ੍ਹਤਾਂ ਬਾਰੇ ਕਿਹਾ ਕਿ  ਸਰਬੱਤ ਦੇ ਭਲੇ ਦੇ ਸਿਧਾਂਤ ਅਨੁਸਾਰ ਪੰਜਾਬ ਸਰਕਾਰ ਹਰ ਪੀੜ੍ਹਤ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਫਿਰ ਭਾਵੇਂ ਉਹ ਕਿਸੇ ਵੀ ਸੂਬੇ ਦਾ ਵਸਨੀਕ ਹੋਵੇ।ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਸਿਹਤ ਸੇਵਾਵਾਂ ਵਿਚ ਕੀਤੇ ਵਾਧੇ ਬਾਰੇ ਝੂਠੇ ਪ੍ਰਚਾਰ ਦਾ ਨਤੀਜਾ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਟੀਕਾਕਰਨ ਤੇਜੀ ਨਾਲ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਸਰਕਾਰ ਵਲੋਂ ਸਾਰੇ ਮੁੱਢਲੇ ਸਿਹਤ ਕੇਂਦਰਾਂ ਤੇ ਹੈਲਥ ਵੈਲਨੈਸ ਸੈਂਟਰਾਂ ਉੱਪਰ ਟੀਕਾਕਰਨ ਦੇ ਨਾਲ-ਨਾਲ ਪੇਂਡੂ ਖੇਤਰਾਂ ਅੰਦਰ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਲੋਕਾਂ  ਨੂੰ ਵੈਕਸੀਨੇਸ਼ਨ ਲਈ ਦੂਰ ਨਾ ਜਾਣਾ ਪਵੇ। ਉਨ੍ਹਾਂ ਦੱਸ਼ਿਆ ਕਿ ਹੁਣ ਤੱਕ 30 ਲੱਖ ਤੋਂ ਜਿਆਦਾ ਲੋਕਾਂ ਦਾ ਟੀਕਾਕਰਨ ਕਰਵਾਇਆ ਗਿਆ ਹੈ, ਜਿਸ ਲਈ ਕੋਵੀਸ਼ੀਲਡ ਦੀਆਂ 25.48 ਲੱਖ ਖੁਰਾਕਾਂ ਤੇ ਕੋਵੈਕਸੀਨ ਦੀਆਂ 2.64 ਲੱਖ ਖੁਰਾਕਾਂ ਦੀ ਵਰਤੋਂ ਕੀਤੀ ਜਾ ਚੁੱਕੀ ਹੈ। ਉਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਵਿਚ ਵੈਕਸੀਨ ਦੀ ਸਪਲਾਈ ਨਿਯਮਤ ਕੀਤੀ ਜਾਵੇ ਕਿਉਂਕਿ ਪੰਜਾਬ ਸਰਕਾਰ ਵਲੋਂ ਸਿਖਲਾਈ ਦੇ ਕੇ ਤਿਆਰ ਕੀਤੇ ਸਟਾਫ ਤੇ ਬੁਨਿਆਦੀ ਢਾਂਚੇ ਨਾਲ ਰੋਜ਼ਾਨਾ 3 ਲੱਖ ਲੋਕਾਂ ਦਾ ਟੀਕਾਕਰਨ ਕੀਤਾ ਜਾ ਸਕਦਾ ਹੈ, ਜਿਸ ਕਰਕੇ ਹਰ ਹਫਤੇ 15 ਲੱਖ ਡੋਜ਼ਾਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਬੀਤੀ 22 ਅਪ੍ਰੈਲ ਨੂੰ ਹੀ ਕੇਂਦਰੀ ਸਿਹਤ ਮੰਤਰਾਲੇ ਨੂੰ ਪੱਤਰ ਲਿਖਕੇ 10 ਲੱਖ ਵੈਕਸੀਨ ਖੁਰਾਕਾਂ ਦੀ ਮੰਗ ਕੀਤੀ ਹੈ। ਪਹਿਲੀ ਮਈ ਤੋਂ 18 ਸਾਲ ਤੋਂ ਉੱਪਰ ਵਰਗ ਦੇ ਲੋਕਾਂ ਲਈ ਵੈਕਸੀਨੇੇਸ਼ਨ ਦੀਆਂ ਤਿਆਰੀਆਂ ਬਾਰੇ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 30 ਲੱਖ ਕੋਵੀਸ਼ੀਲਡ ਵੈਕਸੀਨ ਡੋਜ਼ਾਂ ਦਾ ਆਰਡਰ ਦੇਣ ਦੇ ਹੁਕਮ ਦਿੱਤੇ ਗਏ ਹਨ। 

ਆਕਸੀਜਨ ਦੀ ਕਮੀ ਬਾਰੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਪਲਾਂਟ ਪੂਰੀ ਸਮਰੱਥਾ ਨਾਲ ਚੱਲ ਰਹੇ ਹਨ ਜਦਕਿ ਕੇਂਦਰ ਸਰਕਾਰ ਵਲੋਂ ਪੰਜਾਬ ਦਾ ਤਰਲ ਆਕਸੀਜਨ ਦੇ ਕੋਟੇ ਵਿਚ ਕਟੌਤੀ ਨਾਲ ਕਮੀ ਆਈ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਅਗਸਤ 2021 ਤੋਂ ਬਾਅਦ ਇਸ ਯੋਜਨਾ ਦਾ ਹੋਰ ਵਿਸਥਾਰ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੇ-ਫਾਰਮ ਧਾਰਕ ਕਿਸਾਨਾਂ, ਉਸਾਰੀ ਵਰਗ ਦੇ ਕਾਮਿਆਂ, ਛੋਟੇ ਵਪਾਰੀਆਂ ਤੇ ਨੀਲੇ ਕਾਰਡ ਧਾਰਕਾਂ ਦੇ 49 ਲੱਖ 26 ਹਜ਼ਾਰ ਤੋਂ ਜਿਆਦਾ ਈ-ਕਾਰਡ ਬਣਾਏ ਗਏ ਹਨ ਤਾਂ ਜੋ ਹਰ ਲੋੜਵੰਦ ਨੂੰ ਇਲਾਜ ਦੀ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਬੀਤੀ ਮਾਰਚ ਤੱਕ ਹੀ 10 ਹਜ਼ਾਰ ਤੋਂ ਜਿਆਦਾ ਲੋਕਾਂ ਬਾਈਪਾਸ ਸਰਜਰੀ ਅਤੇ 5500 ਤੋਂ ਜਿਆਦਾ ਲੋਕਾਂ ਜੋੜ ਬਦਲਣ ਦੇ ਇਲਾਜ ਦੀ ਸਹੂਲਤ ਲਈ ਹੈ। ਸਿਹਤ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਭਰਤੀਆਂ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਵੱਖ-ਵੱਖ ਕਾਡਰਾਂ ਲਈ 3000 ਆਸਾਮੀਆਂ ’ਤੇ ਭਰਤੀ ਦਾ ਕੰਮ ਜਾਰੀ ਹੈ। ਇਸ ਤੋਂ ਇਲਾਵਾ 800 ਡਾਕਟਰਾਂ ਦੀ ਭਰਤੀ ਪ੍ਰਕਿ੍ਆ ਲਗਾਤਾਰ ਚੱਲ ਰਹੀ ਹੈ, ਜਿਸ ਵਿਚੋਂ 500 ਵਲੋਂ ਵਾਕ ਇਨ ਇੰਟਰਵਿਊ ਤੋਂ ਬਾਅਦ ਨੌਕਰੀ ਜੁਆਇਨ ਕਰ ਲਈ ਗਈ ਹੈ। ਕੋਵਿਡ ਦੇ ਟਾਕਰੇ ਲਈ ਤੁਰੰਤ 400 ਸਟਾਫ ਨਰਸਾਂ ਤੇ ਲੈਬੋਰੇਟਰੀਆਂ ਲਈ 140 ਤਕਨੀਸ਼ੀਅਨਾਂ ਦੀ ਭਰਤੀ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਸਿਵਲ ਹਸਪਤਾਲ ਭੁਲੱਥ ਵਿਖੇ ਬਾਬਾ ਜ਼ੋਰਾਵਰ ਸਿੰਘ , ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਵਲੋਂ ਲਗਭਗ 85 ਲੱਖ ਰੁਪੈ ਦੀ ਲਾਗਤ ਨਾਲ ਸਥਾਪਿਤ ਕੀਤੇ ਗਏ ‘ਡਾਇਲਸਸ ਯੂਨਿਟ’ ਦਾ ਉਦਘਾਟਨ ਕੀਤਾ। ਉਨ੍ਹਾਂ ਸੁਸਾਇਟੀ ਵਲੋਂ ਦਿੱਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਰਤਮਾਨ ਸਮੇਂ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਮਹੁੱਈਆ ਕਰਵਾਉਣਾ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਸਿਵਲ ਹਸਪਤਾਲ ਵਿਖੇ ਡਾਇਲਸਸ ਲਈ ਆਏ ਮਰੀਜ਼ਾਂ ਨਾਲ  ਗੱਲਬਾਤ ਵੀ ਕੀਤੀ। ਇਸ ਮੌਕੇ ਵਿਧਾਇਕ ਸ. ਨਵਤੇਜ ਸਿੰਘ ਚੀਮਾ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਐਸ.ਐਸ.ਪੀ. ਸ੍ਰੀਮਤੀ ਕੰਵਰਦੀਪ ਕੌਰ ਆਈ.ਪੀ.ਐਸ. , ਸਿਵਲ ਸਰਜਨ ਡਾ. ਪਰਮਿੰਦਰ ਕੌਰ, ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ, ਰਣਜੀਤ ਸਿੰਘ ਰਾਣਾ, ਐਸ.ਐਮ.ਓ. ਭੁਲੱਥ ਡਾ. ਸ਼ਲਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

 

Tags: Balbir Singh Sidhu , Sukhpal Singh Khaira , Deepti Uppal , Navtej Singh Cheema , Kanwardeep Kaur , Dr. Parminder Kaur , Bholath , Kapurthala , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , COVID-19 Vaccination , Coronavirus Vaccine , Oxygen , #OxygenCylinders , #oxygen , Oxygen Cylinders

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD