Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੈਨਾ ਦੀ ਪੱਛਮੀ ਕਮਾਂਡ ਵੱਲੋਂ ਬੰਦ ਪਏ ਆਕਸੀਜਨ ਪਲਾਂਟ ਮੁੜ ਕਾਰਜਸ਼ੀਲ ਕਰਨ ਲਈ ਪੰਜਾਬ ਨੂੰ ਮੱਦਦ ਦੀ ਪੇਸ਼ਕਸ਼

ਪੰਜਾਬ ਦੀ ਪ੍ਰਸਤਾਵਿਤ 100-ਬਿਸਤਰਿਆਂ ਵਾਲੀ ਸੀ.ਐਸ.ਆਈ.ਆਰ ਕੋਵਿਡ ਫੈਸਿਲਟੀ ਲਈ ਮੈਡੀਕਲ ਅਤੇ ਤਕਨੀਕੀ ਅਮਲੇ ਸਮੇਤ ਕਰਮਚਾਰੀਆਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਦੀ ਵੀ ਕੀਤੀ ਪੇਸ਼ਕਸ਼

Captain Amarinder Singh, Amarinder Singh, Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Oxygen, #OxygenCylinders, #oxygen, Oxygen Cylinders, Lt Gen RP Singh

Web Admin

Web Admin

5 Dariya News

ਚੰਡੀਗੜ੍ਹ , 26 Apr 2021

Last updated on: Apr 26, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਦੀ ਜੰਗ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਹਾਇਤਾ ਦੀ ਅਪੀਲ ਦੇ ਜਵਾਬ ਵਿੱਚ ਭਾਰਤੀ ਫੌਜ ਦੀ ਪੱਛਮੀ ਕਮਾਂਡ ਨੇ ਅੱਜ ਹਸਪਤਾਲਾਂ ਵਿੱਚ ਮੈਡੀਕਲ ਕਰਮੀਆਂ ਦੀ ਕਮੀ ਦੀ ਫੌਰੀ ਲੋੜ ਨੂੰ ਪੂਰਾ ਕਰਨ ਲਈ ਪੰਜਾਬ ਨੂੰ ਮੈਡੀਕਲ ਸਟਾਫ ਅਤੇ ਡਾਕਟਰੀ ਸਿਖਲਾਈਯਾਫ਼ਤਾ ਕਰਮਚਾਰੀਆਂ ਦੀਆਂ ਸੇਵਾਵਾਂ ਸਣੇ ਹਰ ਸੰਭਵ ਮੱਦਦ ਦੀ ਪੇਸ਼ਕਸ਼ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੇ ਮੌਜੂਦਾ ਸਮੇਂ ਬੰਦ ਪਏ ਪੁਰਾਣੇ ਆਕਸੀਜਨ ਪਲਾਟਾਂ ਨੂੰ ਮੁੜ ਸੁਰਜੀਤ ਕਰਨ ਵਿੱਚ ਵੀ ਮੱਦਦ ਦੀ ਪੇਸ਼ਕਸ਼ ਕੀਤੀ ਗਈ ਹੈ।ਪੱਛਮੀ ਕਮਾਂਡ ਦੇ ਜੀ.ਓ.ਸੀ-ਇਨ-ਸੀ ਲੈਫਟੀਨੈਂਟ ਜਨਰਲ ਆਰ.ਪੀ. ਸਿੰਘ, ਏ.ਵੀ.ਐਸ.ਐਮ, ਵੀ.ਐਸ.ਐਮ ਨੇ ਸੀਨੀਅਰ ਕਮਾਂਡ ਅਧਿਕਾਰੀਆਂ ਨਾਲ ਮੁੱਖ ਮੰਤਰੀ ਦੀ ਇੱਕ ਵਰਚੁਅਲ ਮੀਟਿੰਗ ਦੌਰਾਨ ਪ੍ਰਸਤਾਵਿਤ 100 ਬਿਸਤਰਿਆਂ ਵਾਲੀ ਕੋਵਿਡ ਸਹੂਲਤ ਨੂੰ ਚਲਾਉਣ ਲਈ ਸਟਾਫ ਮੁਹੱਈਆ ਕਰਵਾਉਣ ਦੀ ਵੀ ਪੇਸ਼ਕਸ਼ ਕੀਤੀ। ਇਹ ਹਸਪਤਾਲ ਉਸ ਇਮਾਰਤ ਵਿੱਚ ਸਥਾਪਤ ਕਰਨ ਦੀ ਤਜਵੀਜ਼ ਹੈ ਜੋ ਇਸ ਮਕਸਦ ਹਿੱਤ ਸੀ.ਐਸ.ਆਈ.ਆਰ. ਵੱਲੋਂ ਸੂਬਾ ਸਰਕਾਰ ਨੂੰ ਮੁਹੱਈਆ ਕਰਵਾਈ ਗਈ ਹੈ।ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਅਤੇ ਡਾਕਟਰੀ ਮਾਹਿਰਾਂ ਨਾਲ ਸਮੀਖਿਆ ਮੀਟਿੰਗ ਵਿਚ ਕਿਹਾ ਕਿ ਸਰਕਾਰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਰਾਹੀਂ ਮਨੁੱਖੀ ਸ਼ਕਤੀ ਅਤੇ ਆਈ.ਸੀ.ਯੂ. ਬੈੱਡ ਮੁਹੱਈਆ ਕਰਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਵੀ ਪਹੁੰਚ ਕਰ ਰਹੀ ਹੈ।ਲੈਫਟੀਨੈਂਟ ਜਨਰਲ ਆਰ.ਪੀ. ਸਿੰਘ ਨੇ ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਦੱਸਿਆ ਕਿ ਕਮਾਂਡ ਸੈਂਟਰ ਦੁਆਰਾ ਤਕਨੀਕੀ ਅਤੇ ਮਾਹਿਰਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰੀ ਅਮਲੇ ਦੀ ਸਹਾਇਤੀ ਲਈ 15 ਸਿਖਲਾਈ ਪ੍ਰਾਪਤ ਨਰਸਾਂ ਨੂੰ ਪਹਿਲਾਂ ਹੀ ਪਟਿਆਲਾ ਭੇਜਿਆ ਗਿਆ ਹੈ। ਇਸ ਤੋਂ ਇਲਾਵਾ, ਮਾਹਿਰਾਂ ਨੂੰ ਮੌਜੂਦਾ ਉਦਯੋਗਿਕ ਇਕਾਈਆਂ ਵਿਚ ਬੰਦ ਪਏ ਆਕਸੀਜਨ ਪਲਾਂਟਾਂ ਦਾ ਦੌਰਾ ਕਰਨ ਲਈ ਭੇਜਿਆ ਜਾਵੇਗਾ ਤਾਂ ਜੋ ਉਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਉਨ੍ਹਾਂ ਦੀ ਬਹਾਲੀ ਲਈ ਹਰ ਜ਼ਰੂਰੀ ਸਹਾਇਤੀ ਪ੍ਰਦਾਨ ਕੀਤੀ ਜਾ ਸਕੇ।ਦਿੱਲੀ, ਹਰਿਆਣਾ ਅਤੇ ਜੰਮੂ-ਕਸ਼ਮੀਰ ਸਮੇਤ ਹੋਰ ਰਾਜਾਂ ਦੀਆਂ ਜ਼ਰੂਰਤਾਂ ਦੇ ਮੱਦੇਨਜ਼ਰ ਭਾਵੇਂ ਉਨ੍ਹਾਂ ਦੇ ਸਰੋਤਾਂ 'ਤੇ ਕਾਫ਼ੀ ਦਬਾਅ ਹੈ, ਫ਼ੌਜ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਨੂੰ ਹਰ ਸੰਭਵ ਸਹਾਇਤਾ ਦੇਣਗੇ। 

ਇਸ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਬਹੁਤ ਗੰਭੀਰ ਹੈ ਅਤੇ ਇਕੱਲੇ ਲੁਧਿਆਣਾ ਵਿੱਚ ਅੱਜ 1300 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਰੋਜ਼ਾਨਾ 300 ਟਨ ਦੀ ਮੰਗ ਦੇ ਮੁਕਾਬਲੇ ਕੇਂਦਰ ਤੋਂ ਆਕਸੀਜਨ ਦੀ ਵੰਡ ਇਸ ਸਮੇਂ ਸਿਰਫ 105 ਟਨ ਹੈ। 105 ਟਨ ਵਿਚੋਂ ਸੂਬੇ ਨੂੰ ਸਿਰਫ 85 ਟਨ ਹੀ ਪ੍ਰਾਪਤ ਹੋ ਰਹੀ ਹੈ ਕਿਉਂਕਿ ਬਾਕੀ ਪੀ.ਜੀ.ਆਈ. ਚੰਡੀਗੜ੍ਹ ਨੂੰ ਭੇਜੀ ਜਾ ਰਹੀ ਹੈ।ਮੁੱਖ ਮੰਤਰੀ ਨੇ ਬਾਅਦ ਵਿਚ ਅੰਦਰੂਨੀ ਸਮੀਖਿਆ ਬੈਠਕ ਵਿਚ ਕਿਹਾ ਕਿ ਸੂਬਾ ਸਰਕਾਰ ਮੈਡੀਕਲ ਆਕਸੀਜਨ ਦੇ ਖ਼ਤਮ ਹੋ ਰਹੇ ਸਟਾਕਾਂ ਦੀ ਪੂਰਤੀ ਲਈ ਇਸ ਦੇ ਬਚਾਅ ਵਾਸਤੇ ਹਰ ਯਤਨ ਕਰ ਰਹੀ ਹੈ। ਮੀਟਿੰਗ ਵਿੱਚ ਉਦਯੋਗ ਵਿਭਾਗ ਦੇ ਸਕੱਤਰ ਆਲੋਕ ਸ਼ੇਖਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਆਕਸੀਜਨ ਦੇ ਪੱਖ ਤੋਂ ਜਲੰਧਰ ਅਤੇ ਅੰਮ੍ਰਿਤਸਰ ਸੰਕਟ ਜਿਹੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ ਜਿਸ ਨੂੰ ਸੂਬੇ ਨੇ ਕਿਸੇ ਨਾ ਕਿਸੇ ਤਰ੍ਹਾਂ ਵਧੀਆ ਪ੍ਰਬੰਧਨ ਨਾਲ ਸੰਭਾਲਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਲੌਕਡਾਊਨ ਲਗਾਉਣ ਬਾਰੇ ਕੋਈ ਵਿਚਾਰ ਨਹੀਂ ਹੈ ਜਿਸ ਨਾਲ ਹਿਜਰਤ ਅਤੇ ਆਰਥਿਕ ਪ੍ਰੇਸ਼ਾਨੀ ਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿ ਵਿਗੜ ਰਹੇ ਹਾਲਾਤਾਂ ਨਾਲ ਨਜਿੱਠਣ ਲਈ ਹੋਰ ਸਖਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੱਲ੍ਹ ਪੰਜਾਬ ਵਿੱਚ 7000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਗੁਆਂਢੀ ਸੂਬਿਆਂ ਵਿੱਚ ਵੱਧ ਰਹੇ ਮਾਮਲਿਆਂ ਦਰਮਿਆਨ ਖਾਸ ਕਰਕੇ ਦੱਖਣੀ ਪੰਜਾਬ ਵਿੱਚ ਹਾਲਾਤ ਵਿਗੜਨ ਦੀ ਸੰਭਾਵਨਾ ਹੈ।ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਵੈਕਸੀਨ ਦੀ ਸਪਲਾਈ ਲਈ ਕੇਂਦਰ ਨਾਲ ਰਾਬਤਾ ਰੱਖਣ ਦੀ ਹਦਾਇਤ ਕੀਤੀ ਕਿਉਂਕਿ ਰਾਜ ਵਿੱਚ ਇਸ ਵੇਲੇ ਸਟਾਕ ਵਿੱਚ ਸਿਰਫ1.76 ਲੱਖ ਕੋਵੀਸ਼ੀਲਡ ਅਤੇ 22000 ਕੋਵੈਕਸੀਨ ਦੀਆਂ ਖੁਰਾਕਾਂ ਹਨ।ਸਿਹਤ ਤੇ ਮੈਡੀਕਲ ਵਰਕਰਾਂ ਦੀਆਂ ਕੁੱਝ ਸੰਸਥਾਵਾਂ ਵੱਲੋਂ ਹੜਤਾਲ 'ਤੇ ਜਾਣ ਦੀ ਧਮਕੀਆਂ ਦੀਆਂ ਰਿਪੋਰਟਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਧਮਕੀਆਂ ਦਾ ਨਤੀਜਾ ਨੌਕਰੀਆਂ ਤੋਂ ਬਰਖਾਸਤਗੀ ਹੋਵੇਗਾ ਕਿਉਂਕਿ ''ਜੰਗ ਵਰਗੀ ਸਥਿਤੀ ਵਿੱਚ ਅਜਿਹੀਆਂ ਬੇਹੂਦਗੀਆਂ ਨੂੰ ਅਸੀਂ ਬਰਦਾਸ਼ਤ ਨਹੀਂ ਕਰ ਸਕਦੇ।''ਸਿਹਤ ਸਕੱਤਰ ਹੁਸਨ ਲਾਲ ਨੇ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਲੈਵਲ 2 ਤੇ ਲੈਵਲ 3 ਨੂੰ ਮਜ਼ਬੂਤ ਕਰਨ ਲਈ 2000 ਬੈਡ ਹੋਰ ਸ਼ਾਮਲ ਕੀਤੇ ਜਾਣਗੇ ਜਦੋਂ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਅੰਮ੍ਰਿਤਸਰ ਤੇ ਫਰੀਦਕੋਟ (ਜਲਾਲਾਬਾਦ) ਵਿਖੇ 900 ਬੈਡ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਪੀ.ਆਈ.ਐਮ.ਐਸ., ਗਿਆਨ ਸਾਗਰ, ਆਦੇਸ਼, ਡੀ.ਐਮ.ਸੀ. ਤੇ ਸੀ.ਐਮ.ਸੀ. ਵਿਖੇ 542 ਬੈਡ ਸ਼ਾਮਲ ਕੀਤੇ ਜਾਣਗੇ। ਜ਼ਿਲਾ ਹਸਪਤਾਲਾਂ ਨੂੰ 300 ਹੋਰ ਲੈਵਲ 2 ਦੇ ਬੈਡ ਮਿਲਣਗੇ ਜਦੋਂ ਕਿ ਬਠਿੰਡਾ ਰਿਫਾਇਨਰੀ ਨੇੜੇ ਆਰਜ਼ੀ ਹਸਪਤਾਲ ਵਿਖੇ 250 ਬੈਡ ਸਥਾਪਤ ਕੀਤੇ ਜਾਣਗੇ।

 

Tags: Captain Amarinder Singh , Amarinder Singh , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , Lt Gen RP Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD