Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਠਾਨਕੋਟ ਵਿੱਚ ਨਾਕੇ ’ਤੇ ਤਾਇਨਾਤ ਪੁਲੀਸ ਟੀਮ ਉੱਤੇ ਗੋਲੀਆਂ ਚਲਾਉਣ ਵਾਲੇ ਤਿੰਨ ਤਸਕਰ 265 ਗ੍ਰਾਮ ਹੈਰੋਇਨ ਅਤੇ ਪਿਸਤੌਲ ਸਮੇਤ ਕਾਬੂ

2 ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ; ਪਹਿਲਾਂ ਵੀ ਕਈ ਘਿਨਾਉਣੇ ਅਪਰਾਧਾਂ ਨੂੰ ਦਿੱਤਾ ਅੰਜ਼ਾਮ: ਐਸ.ਐਸ.ਪੀ. ਪਠਾਨਕੋਟ

  Crime News Punjab, Punjab Police, Police, Crime News, Pathankot Police, Pathankot

Web Admin

Web Admin

5 Dariya News

ਪਠਾਨਕੋਟ , 25 Apr 2021

Last updated on: Apr 25, 2021, 00:00 IST

ਪਠਾਨਕੋਟ ਪੁਲਿਸ ਨੇ ਇਥੇ ਝਾਕੋਲਹਰੀ ਨੇੜੇ ਸਪੈਸ਼ਲ ਨਾਕਾਬੰਦੀ ਵਿਖੇ ਤਾਇਨਾਤ ਪੁਲਿਸ ਟੀਮ ’ਤੇ ਗੋਲੀਆਂ ਚਲਾ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰਦੇ ਤਿੰਨ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ 265 ਗ੍ਰਾਮ ਹੈਰੋਇਨ, ਯੂ.ਐਸ.ਏ. ਦੀ ਬਣੀ 7.62 ਐਮ.ਐਮ. ਗੈਰਕਾਨੂੰਨੀ ਪਿਸਤੌਲ ਅਤੇ ਪੰਜ ਕਾਰਤੂਸ (ਦੋ ਜਿੰਦਾ) ਤੋਂ ਇਲਾਵਾ ਇੱਕ ਹੰਡਈ ਆਈ 20 ਕਾਰ ਵੀ ਬਰਾਮਦ ਕੀਤੀ ਹੈ।ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਰਨ, ਮਨਦੀਪ ਸਿੰਘ ਉਰਫ ਹੈਪੀ ਅਤੇ ਹਰਦੀਪ ਸਿੰਘ ਉਰਫ ਸਾਬਾ ਵਜੋਂ ਹੋਈ ਹੈ ਜੋ ਕਿ ਸਾਰੇ ਜ਼ਿਲਾ ਗੁਰਦਾਸਪੁਰ ਦੇ ਪਿੰਡ ਮਹਿਮਾ ਚੱਕ ਦੇ ਵਸਨੀਕ ਹਨ।ਇਹ ਘਟਨਾ ਸ਼ਨੀਵਾਰ ਸ਼ਾਮ ਕਰੀਬ 7.40 ਵਜੇ ਵਾਪਰੀ, ਜਦੋਂ ਸੀ.ਆਈ.ਏ ਸਟਾਫ ਦੇ ਇੰਚਾਰਜ ਨਵਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪਠਾਨਕੋਟ ਦੇ ਝਾਕੋਲਹਰੀ ਨੇੜੇ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਫੜਨ ਲਈ ਨਾਕਾ ਲਗਾਇਆ ਹੋਇਆ ਸੀ।ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਪਠਾਨਕੋਟ ਸ੍ਰੀ ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਪੁਲਿਸ ਟੀਮ ਨੇ ਅੰਮਿ੍ਰਤਸਰ ਵਾਲੇ ਪਾਸਿਓਂ ਆਉਂਦੀ ਬਿਨਾਂ ਨੰਬਰ ਪਲੇਟ ਵਾਲੀ ਇੱਕ ਆਈ 20 ਕਾਰ ਨੂੰ ਰੋਕਿਆ। ਉਨਾਂ ਕਿਹਾ, “ਕਾਰ ਵਿਚ ਤਿੰਨ ਵਿਅਕਤੀ ਬੈਠੇ ਸਨ ਅਤੇ ਯਾਤਰੀ ਸੀਟ ’ਤੇ ਬੈਠੇ ਵਿਅਕਤੀ ਨੇ ਪੁਲਿਸ ਪਾਰਟੀ ’ਤੇ ਦੋ ਗੋਲੀਆਂ ਚਲਾਈਆਂ ਅਤੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ, ਹਾਲਾਂਕਿ ਪੁਲਿਸ ਟੀਮ ਨੇ ਬਹਾਦਰੀ ਦਿਖਾਉਦਿਆਂ ਉਨਾਂ ਨੂੰ ਗਿ੍ਰਫਤਾਰ ਕਰ ਲਿਆ।’’

ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਟੀਮ ਸੁਰੱਖਿਅਤ ਹੈ ਅਤੇ ਤਿੰਨੋਂ ਅਪਰਾਧੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।ਐਸ.ਐਸ.ਪੀ. ਗੁਲਨੀਤ ਸਿੰਘ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕਰਨਦੀਪ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਇਸਦੇ ਸਰਹੱਦ ਪਾਰ ਪਕਿਸਤਾਨ ਵਿਚਲੇ  ਤਸਕਰਾਂ ਨਾਲ ਵੀ ਨਜ਼ਦੀਕੀ ਸਬੰਧ ਹਨ।ਕਰਨਦੀਪ ’ਤੇ ਅੰਮਿ੍ਰਤਸਰ ਅਤੇ ਗੁਰਦਾਸਪੁਰ ਜ਼ਿਲਿਆਂ ਦੇ ਵੱਖ-ਵੱਖ ਥਾਣਿਆਂ ’ਚ ਕਤਲ ਅਤੇ ਕਤਲ ਦੀ ਕੋਸ਼ਿਸ਼, ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਘੱਟੋ ਘੱਟ 12 ਅਪਰਾਧਕ ਮਾਮਲੇ ਚੱਲ ਰਹੇ ਹਨ ਅਤੇ ਉਹ ਪੁਲਿਸ ਥਾਣਾ ਸਪੈਸਲ ਟਾਸਕ ਫੋਰਸ, ਐਸ.ਏ.ਐਸ.ਨਗਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਅਧੀਨ ਦਰਜ ਐਫ.ਆਈ.ਆਰ ਨੰ. 98, ਮਿਤੀ 20.08.2020 ਵਿੱਚ ਵੀ ਲੋੜੀਂਦਾ ਹੈ, ਜਿਸ ਵਿਚ ਐਸ.ਟੀ.ਐਫ. ਅੰਮਿ੍ਰਤਸਰ ਵੱਲੋਂ 4 ਕਿੱਲੋ 210 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਜਦ ਕਿ ਦੋਸ਼ੀ ਮਨਦੀਪ ਸਿੰਘ ’ਤੇ ਵੀ ਕਤਲ ਅਤੇ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਛੇ ਅਪਰਾਧਕ ਮਾਮਲੇ ਚੱਲ ਰਹੇ ਹਨ। ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਸਦਰ ਪਠਾਨਕੋਟ ਵਿਖੇ ਆਈ.ਪੀ.ਸੀ. ਦੀ ਧਾਰਾ 307, 186, 353 , 34, ਅਸਲਾ ਐਕਟ ਦੀ ਧਾਰਾ 25 ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-29-61-85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।    

 

Tags: Crime News Punjab , Punjab Police , Police , Crime News , Pathankot Police , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD