Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੋਵਿਡ ਦੋਰਾਨ ਸਫਾਈ ਕਰਮਚਾਰੀ ਨੂੰ ਦਿੱਤਾ ਜਾਵੇ ਪੂਰਾ ਸਹਿਯੋਗ : ਗੇਜਾ ਰਾਮ

ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Web Admin

Web Admin

5 Dariya News

ਫਿਰੋਜ਼ਪੁਰ , 27 Apr 2021

Last updated on: Apr 27, 2021, 00:00 IST

ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਨੇ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ ਜ਼ਿਲ੍ਹੇ ਵਿਚ ਕੋਵਿਡ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ  ਕੋਰੋਨਾ ਮਹਾਮਾਰੀ ਵਿਚ ਸਫਾਈ ਵਿਵਸਥਾ ਲਈ ਸਫਾਈ ਕਰਮਚਾਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਇਸ ਦੌਰਾਨ ਸਭ ਤੋਂ ਵੱਧ ਖਤਰਾ ਵੀ ਸਫਾਈ ਕਰਮਚਾਰੀਆਂ ਨੂੰ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਫਾਈ ਕਰਮਚਾਰੀਆਂ ਨੂੰ ਪਹਿਲ ਦੇ ਆਧਾਰ ਤੇ ਟਰੀਟ ਕੀਤਾ ਜਾਵੇ  ਅਤੇ ਕੋਵਿਡ ਤੋਂ ਬਚਾਅ ਸਬੰਧੀ ਹਰ ਤਰੀਕੇ ਦੇ ਨਾਲ ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਸਫਾਈ ਕਰਮਚਾਰੀਆਂ ਨੂੰ ਸਹਿਯੋਗ ਦੇਣ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਵੀ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਨੇ ਸੀਵਰੇਜ ਦੀ  ਸਫਾਈ ਕਰਨ ਲਈ ਲਿਆਂਦੀ ਗਈ ਮਸ਼ੀਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਇਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਈ ਵਾਰ ਸੀਵਰੇਜ ਦੀ ਸਫਾਈ ਕਰਦਿਆਂ ਸਮੇਂ ਸਫਾਈ ਕਰਮਚਾਰੀ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਜਿੱਥੇ ਸੀਵਰੇਜ ਦੀ  ਵਧੀਆ ਢੰਗ ਨਾਲ ਸਫਾਈ ਹੋ ਸਕੇਗੀ ਉਥੇ ਕਿਸੇ ਤਰ੍ਹਾਂ ਦੇ ਹਾਦਸੇ ਤੋਂ ਵੀ ਬਚਿਆ ਜਾ ਸਕਦਾ ਹੈ। ਇਸ ਦੌਰਾਨ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਗੇਜਾ ਰਾਮ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸੁਣੀਆ ਅਤੇ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ  ਜਲਦੀ ਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਕਰਾਰ ਦੇ ਹੁਕਮਾਂ ਦੀ ਪਾਲਣਾਂ ਕਰਦਿਆਂ ਹੋਇਆਂ ਸਾਡੇ ਵੱਲੋਂ ਹਰੇਕ ਜ਼ਿਲ੍ਹੇ ਵਿਚ ਜਾ ਕੇ ਸਫ਼ਾਈ ਸੇਵਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਠੇਕੇਦਾਰ ਸਫ਼ਾਈ ਕਾਮਿਆਂ  ਨੂੰ ਤਨਖਾਹ ਘੱਟ ਦਿੰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। 

 

Tags: Geja Ram Valmiki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD