Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਕੋਰੋਨਾ ਤੋਂ ਡਰਨਾ ਨਹੀਂ ਸਗੋਂ ਲੜਨਾ ਤੇ ਜਿੱਤਣੈ : ਡਾ. ਰਾਜ ਕੁਮਾਰ ਚੱਬੇਵਾਲ

ਕੋਰੋਨਾ ਤੋਂ ਲੋਕਾਂ ਨੂੰ ਸੁਚੇਤ ਕਰਨ ਲਈ ਪੀ.ਪੀ.ਈ. ਕਿੱਟਾਂ ਪਾ ਕੇ ਕੱਢਿਆ ਜਾਗਰੂਕਤਾ ਮਾਰਚ

Dr. Raj Kumar Chabbewal,Congres, Punjab Congress, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 27 Apr 2021

Last updated on: Apr 27, 2021, 00:00 IST

ਬੀਤੇ ਕੱਲ੍ਹ ਕੋਟ ਫਤੂਹੀ ਦੇ ਬਾਜ਼ਾਰਾਂ ’ਚ ‘ਕੋਰੋਨਾ ਤੋਂ ਡਰਨਾ ਨਹੀਂ ਸਗੋਂ ਲੜਨਾ ਅਤੇ ਜਿੱਤਣਾ ਹੈ’ ਜਾਗਰੂਕਤਾ ਮਾਰਚ ਕੱਢਣ ਉਪਰੰਤ ਅੱਜ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਸਥਾਨਕ ਸਿਵਲ ਹਸਪਤਾਲ ਵਿੱਚ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਵਾਉਂਦਿਆਂ ਲੋਕਾਂ ਨੂੰ  ਅਪੀਲ ਕੀਤੀ ਕਿ ਮੌਜੂਦਾ ਗੰਭੀਰ ਸਿਹਤ ਸੰਕਟ ਦੇ ਮੱਦੇਨਜ਼ਰ ਕਿਸੇ ਕਿਸਮ ਦੀ ਲਾਪ੍ਰਵਾਹੀ ਨਾ ਦਿਖਾਈ ਜਾਵੇ।18 ਤੋਂ 45 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਲਈ 1 ਮਈ ਤੋਂ ਸ਼ੁਰੂ ਹੋਣ ਜਾ ਰਹੀ ਟੀਕਾਕਰਨ ਮੁਹਿੰਮ ਸਬੰਧੀ ਡਾ. ਰਾਜ ਕੁਮਾਰ ਚੱਬੇਵਾਲ ਨੇ ਯੋਗ ਲਾਭਪਾਤਰੀਆਂ ਨੂੰ  ਅਪੀਲ ਕੀਤੀ ਕਿ ਉਹ ਬੁੱਧਵਾਰ ਤੋਂ ਟੀਕਾਕਰਨ ਲਈ 3owin.gov.in ਰਾਹੀਂ ਜਾਂ ਅਰੋਗਿਆ ਸੇਤੂ ਐਪ ਰਾਹੀਂ ਆਪਣੀ ਅਗਾਊਂ ਰਜਿਸਟਰੇਸ਼ਨ ਕਰਵਾ ਸਕਣਗੇ। ਡਾ. ਰਾਜ ਕੁਮਾਰ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਕੋਰੋਨਾ ਵੈਕਸੀਨ ਦੀ ਦੂਜੀ ਡੋਜ ਲਗਵਾਈ ਹੈ ਅਤੇ ਪਹਿਲੀ ਡੋਜ਼  ਲਗਵਾਉਣ ਉਪਰੰਤ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਈ। ਉਨ੍ਹਾਂ ਨੇ ਲੋਕਾਂ ਨੂੰ ਵਹਿਮ ਅਤੇ ਅਫਵਾਹਾਂ ’ਤੇ ਯਕੀਨ ਨਾ ਕਰਦਿਆਂ ਆਪ ਮੁਹਾਰੇ ਟੀਕਾਕਰਨ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਜ਼ੁਕ ਦੌਰ ਵਿੱਚ ਸਿਹਤ ਸਲਾਹਕਾਰੀਆਂ ਦੀ ਮੁਕੰਮਲ  ਪਾਲਣਾ ਦੇ ਨਾਲ-ਨਾਲ ਟੀਕਾਕਰਨ ਵੀ ਅਤਿ ਜ਼ਰੂਰੀ ਹੈ ਜਿਸ ਤੋਂ ਕਿਸੇ ਨੂੰ ਵੀ ਕੋਈ ਗੁਰੇਜ਼ ਨਹੀਂ ਕਰਨਾ ਚਾਹੀਦਾ।

ਡਾ. ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹੇ ਦੀਆਂ ਸਮੂਹ ਸਮਾਜਿਕ, ਧਾਰਮਿਕ, ਗੈਰ-ਸਰਕਾਰੀ ਸੰਸਥਾਵਾਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਇਸ ਸਿਹਤ ਸੰਕਟ ਖਿਲਾਫ਼ ਜੰਗ ਵਿੱਚ ਸਾਰਿਆਂ ਨੂੰ ਆਪੋ-ਆਪਣੇ ਪੱਧਰ ’ਤੇ ਸਾਂਝੇ ਹੰਭਲੇ ਮਾਰਦਿਆਂ ਇਸ ਦੀ ਰੋਕਥਾਮ  ਸਬੰਧੀ ਹਦਾਇਤਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਕੀਮਤੀ ਜਾਨਾਂ ਨੂੰ ਕੋਰੋਨਾ ਦੀ ਲਪੇਟ ’ਚ ਆਉਣੋ ਬਚਾਇਆ ਜਾ ਸਕੇ। ਕੋਟ ਫਤੂਹੀ ਦੇ ਬਾਜ਼ਾਰਾਂ ’ਚ ਕੱਢੇ ਕੋਰੋਨਾ ਜਾਗਰੂਕਤਾ ਮਾਰਚ ਬਾਰੇ ਦੱਸਦਿਆਂ ਐਮ.ਐਲ.ਏ. ਨੇ ਕਿਹਾ ਕਿ ਮਾਰਚ ਦੌਰਾਨ ਉਨ੍ਹਾਂ  ਵਲੋਂ ਪੀ.ਪੀ.ਈ. ਕਿੱਟਾਂ ਪਹਿਨ ਕੇ ਲੋਕਾਂ ਨੂੰ ਕੋਰੋਨਾ ਤੋਂ ਪੂਰੀ ਤਰ੍ਹਾਂ ਚੌਕਸ ਰਹਿਣ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸਾਰਿਆਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਪ੍ਰਤੀ ਕਿਸੇ ਕਿਸਮ ਦੀ ਢਿੱਲਮੱਠ ਨਹੀਂ ਵਰਤਣੀ ਚਾਹੀਦੀ ਤਾਂ ਜੋ ਅਸੀਂ ਸਾਰੇ ਸੁਰੱਖਿਅਤ ਅਤੇ  ਸਿਹਤਮੰਦ ਰਹਿ ਸਕੀਏ। ਉਨ੍ਹਾਂ ਦੱਸਿਆ ਕਿ ਮਾਰਚ ਦੌਰਾਨ ਵਲੰਟੀਅਰਾਂ ਸਮੇਤ ਉਨ੍ਹਾਂ ਖੁਦ ਲੋਕਾਂ ਨੂੰ ਮਾਸਕ ਵੰਡੇ, ਇਛੁੱਕ ਲੋਕਾਂ ਦਾ ਆਕਸੀਮੀਟਰ ਰਾਹੀਂ ਆਕਸੀਜਨ ਦਾ ਪੱਧਰ ਵੀ ਚੈਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਡਰਨ ਦੀ ਬਜਾਏ ਇਸ ਵਾਇਰਸ ਖਿਲਾਫ਼ ਜਿੱਤ ਲਈ  ਲੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਾਕਟਰ ਦੀ ਸਲਾਹ ਨਾਲ ਲੋੜੀਂਦੀ ਦਵਾਈ ਅਤੇ ਪੂਰੀ ਤਰ੍ਹਾਂ ਇਕਾਂਤਵਾਸ ਲਾਗੂ ਕਰਨ ਦੇ ਨਾਲ-ਨਾਲ ਖੁਰਾਕ ਦਾ ਧਿਆਨ ਰੱਖਦਿਆਂ ਕੋਰੋਨਾ ਨੂੰ ਸਹਿਜੇ ਹੀ ਮਾਤ ਦਿੱਤੀ ਜਾ ਸਕਦੀ ਹੈ ਜਿਸ ਪ੍ਰਤੀ ਸਾਰਿਆਂ ਨੂੰ ਜਾਗਰੂਕ ਹੋਣ ਦੀ ਲੋੜ ਹੈ।ਮਾਰਚ  ਦੌਰਾਨ ਡਾ. ਵਿਪਨ ਪਚਨੰਗਲ, ਬਲਜੀਤ ਸਿੰਘ, ਸੁਰਿੰਦਰ ਸਿੰਘ, ਸਰਪੰਚ ਬਹਿਬਲਪੁਰ ਸੁਰਜੀਤ ਸਿੰਘ, ਨਰਿੰਦਰ ਪ੍ਰਭਾਕਰ, ਡਾ.ਪਾਲ, ਸਰਪੰਚ ਲਕਸੀਹਾਂ ਰਜਿੰਦਰ ਸਿੰਘ, ਜੱਸੀ ਖੁਸ਼ਹਾਲਪੁਰ ਅਤੇ ਬਲਕਾਰ ਸਿੰਘ ਆਦਿ ਮੌਜੂਦ ਸਨ।

ਜ਼ਿਲ੍ਹੇ ’ਚ 240332 ਡੋਜ਼ਾਂ ਲੱਗੀਆਂ :

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਜ਼ਿਲ੍ਹੇ ’ਚ ਕੋਵਿਡ ਵੈਕਸੀਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਅਪ੍ਰੈਲ ਤੱਕ ਕੋਰੋਨਾ ਵੈਕਸੀਨ ਦੀਆਂ 240332 ਡੋਜ਼ਾਂ ਲੱਗ ਚੁੱਕੀਆਂ ਹਨ ਜਿਨ੍ਹਾਂ ਵਿੱਚ 8660  ਹੈਲਥ ਕੇਅਰ ਵਰਕਰਾਂ ਦੇ ਪਹਿਲੀ ਅਤੇ 4218 ਦੇ ਦੋਵੇ ਡੋਜ਼ਾਂ  ਲੱਗ ਚੁੱਕੀਆਂ ਹਨ। ਇਸੇ ਤਰ੍ਹਾਂ ਫਰੰਟ ਲਾਈਨ ਵਰਕਰਾਂ ਵਿੱਚ 22461 ਦੇ ਪਹਿਲੀ ਅਤੇ 5237 ਦੇ ਦੂਜੀ ਡੋਜ਼ ਵੀ ਲੱਗ ਚੁੱਕੀ ਹੈ।  45 ਸਾਲ ਉਮਰ ਵਰਗ ਤੋਂ ਵੱਧ ਵਾਲੇ ਲਾਭਪਾਤਰੀਆਂ ਵਿੱਚ 1,25,631 ਦੇ ਪਹਿਲੀ ਅਤੇ 10,113 ਦੇ ਦੂਜੀ ਡੋਜ਼ ਵੀ ਲੱਗ ਚੁੱਕੀ ਹੈ। ਡਾ. ਗਰਗ ਨੇ  ਦੱਸਿਆ ਕਿ 60 ਸਾਲ ਤੋਂ ਉਪਰ ਉਮਰ ਵਰਗ ਦੇ 59,343 ਲਾਭਪਾਤਰੀਆਂ ਦੇ ਪਹਿਲੀ ਅਤੇ 4669 ਦੇ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ।

 

Tags: Dr. Raj Kumar Chabbewal , Congres , Punjab Congress , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD