Thursday, 23 July 2026

 

 

ਖ਼ਾਸ ਖਬਰਾਂ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

 

ਪੰਜਾਬ ਪੁਲਿਸ ਵੱਲੋਂ ਜੈਪਾਲ ਗਿਰੋਹ ਦਾ ਲੋੜੀਂਦਾ ਗੈਂਗਸਟਰ ਝਾਰਖੰਡ ਤੋਂ ਗਿ੍ਰਫ਼ਤਾਰ; ਫਾਰਚੂਨਰ ਐਸ.ਯੂ.ਵੀ, ਪੰਜ ਮੋਬਾਇਲ ਬਰਾਮਦ

ਗਿ੍ਰਫ਼ਤਾਰ ਕੀਤੇ ਗਏ ਗੈਂਗਸਟਰ ਗੈਵੀ ਦੇ ਪਕਿਸਤਾਨ ਅਤੇ ਜੰਮੂ ਤੇ ਕਸ਼ਮੀਰ ਅਧਾਰਤ ਨਸ਼ਾ ਤਸਕਰਾਂ ਨਾਲ ਸਬੰਧ

 Crime News Punjab, Punjab Police, Police, Crime News, S.A.S. Nagar Police, Mohali Police, Organised Crime Control Unit, OCCU, Dinkar Gupta

Web Admin

Web Admin

5 Dariya News

ਚੰਡੀਗੜ੍ਹ , 27 Apr 2021

Last updated on: Apr 27, 2021, 00:00 IST

ਪੰਜਾਬ ਪੁਲਿਸ ਦੀ ਸੰਗਠਿਤ ਅਪਰਾਧ ਰੋਕੂ ਇਕਾਈ (ਓ.ਸੀ.ਸੀ.ਯੂ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਗੈਂਗਸਟਰ ਜੈਪਾਲ ਦੇ ਕਰੀਬੀ ਗੈਵੀ ਸਿੰਘ ਉਰਫ ਵਿਜੈ ਉਰਫ਼ ਗਿਆਨੀ ਨੂੰ ਗਿ੍ਰਫਤਾਰ ਕੀਤਾ ਹੈ ਜੋ ਪੁਲਿਸ ਦੇ ਦਬਾਅ ਕਾਰਨ ਸੂਬਾ ਛੱਡ ਕੇ ਫਰਾਰ ਹੋ ਗਿਆ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਨੇ ਅੱਜ ਇਥੇ ਦੱਸਿਆ ਕਿ ਉਹ ਇਸ ਗਿਰੋਹ ਨੂੰ ਫੰਡਿੰਗ ਕਰਨ ਲਈ ਡਰੱਗ ਕਾਰਟਿਲ ਚਲਾ ਰਿਹਾ ਸੀ। ਫਿਰੋਜ਼ਪੁਰ ਜ਼ਿਲੇ ਦੇ ਪਿੰਡ ਰਈਆ ਵਾਲਾ ਦੇ ਰਹਿਣ ਵਾਲੇ ਗੈਵੀ ਨੂੰ ਪੰਜਾਬ ਪੁਲਿਸ ਦੀ ਟੀਮ ਵੱਲੋਂ ਝਾਰਖੰਡ ਪੁਲਿਸ ਨਾਲ ਮਿਲ ਕੇ ਝਾਰਖੰਡ ਦੇ ਸਰਾਏ ਕਿਲਾ ਖਰਸਵਾ ਜ਼ਿਲੇ ਤੋਂ ਗਿ੍ਰਫਤਾਰ ਕੀਤਾ ਗਿਆ। ਮੁਲਜ਼ਮ ਨੇ ਫਿਰੋਜ਼ਪੁਰ ਦੇ ਜੇਲ ਵਿੱਚ ਬੰਦ ਗੈਂਗਸਟਰ ਚੰਦਨ ਉਰਫ ਚੰਦੂ ਨਾਲ ਨਜ਼ਦੀਕੀ ਸਬੰਧ ਹੋਣ ਬਾਰੇ ਵੀ ਖੁਲਾਸਾ ਕੀਤਾ। ਪੁਲਿਸ ਨੇ ਉਸ ਕੋਲੋਂ ਇਕ ਟੋਆਇਟਾ ਫਾਰਚੂਨਰ ਐਸਯੂਵੀ, ਪੰਜ ਮੋਬਾਈਲ ਹੈਂਡਸੈੱਟ ਅਤੇ ਤਿੰਨ ਇੰਟਰਨੈਟ ਡੌਂਗਲਾਂ, ਜਿਨਾਂ ਦੀ ਵਰਤੋਂ ਉਹ ਨਸ਼ਾ ਅਤੇ ਅਪਰਾਧਕ ਨੈੱਟਵਰਕਾਂ ਨੂੰ ਚਲਾਉਣ ਲਈ ਕਰ ਰਿਹਾ ਸੀ, ਵੀ ਬਰਾਮਦ ਕੀਤੀਆਂ ਹਨ।ਗੈਵੀ, ਜਿਸਦੇ ਕਿ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਦੇ ਨਸ਼ਾ ਤਸਕਰਾਂ ਨਾਲ ਨਜ਼ਦੀਕੀ ਸਬੰਧ ਸਨ, ਨੂੰ ਪਾਕਿਸਤਾਨ ਤੋਂ ਵਾੜ ਦੇ ਥੱਲਿਓਂ ਪਾਈਪਾਂ ਰਾਹੀਂ ਜਾਂ ਨਦੀ ਵਿਚ ਪਾਣੀ ਦੀਆਂ ਟਿਊਬਾਂ ਦੀ ਵਰਤੋਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਭੇਜੀ ਜਾ ਰਹੀ ਸੀ। ਉਹ ਫਰਵਰੀ, 2020 ਵਿਚ 11 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਜਲੰਧਰ ਦਿਹਾਤੀ ਪੁਲਿਸ ਨੂੰ ਲੋੜੀਂਦਾ ਸੀ। ਗੈਵੀ ਦੇ ਪੁਰਾਣੇ ਅਪਰਾਧਕ ਰਿਕਾਰਡ ਮੁਤਾਬਕ ਉਸ ’ਤੇ ਕਤਲ, ਡਕੈਤੀ, ਅਗਵਾ, ਜ਼ਬਰੀ ਲੁੱਟ ਅਤੇ ਐਨ.ਡੀ.ਪੀ.ਐਸ ਅਤੇ ਅਸਲਾ ਐਕਟ ਤਹਿਤ 10 ਤੋਂ ਵੱਧ ਘਿਨਾਉਣੇ ਅਪਰਾਧਾਂ ਦੇ ਮਾਮਲੇ ਚੱਲ ਰਹੇ ਹਨ। 

ਡੀਜੀਪੀ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੈਵੀ ਨੇ ਝਾਰਖੰਡ ਦੇ ਜ਼ਿਲਾ ਸਰਾਏ ਕਿਲਾ ਵਿੱਚ ਜਾਣ ਤੋਂ ਬਾਅਦ ਗੋਲਡ ਜਿਮ ਵਿੱਚ ਜਿਮ ਇੰਸਟਰੱਕਟਰ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ। ਉਹਨਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਗੈਵੀ ਦਾ ਝਾਰਖੰਡ ਤੱਕ ਪਿੱਛਾ ਕੀਤਾ ਅਤੇ ਏਆਈਜੀ, ਓਸੀਸੀਯੂ ਸ੍ਰੀ ਗੁਰਮੀਤ ਚੌਹਾਨ ਅਤੇ ਐਸਐਸਪੀ, ਐਸਏਐਸ ਨਗਰ ਸ੍ਰੀ ਸਤਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੂੰ ਝਾਰਖੰਡ ਭੇਜਿਆ ਗਿਆ ਅਤੇ ਝਾਰਖੰਡ ਪੁਲਿਸ ਦੇ ਸਹਿਯੋਗ ਨਾਲ ਜ਼ਿਲਾ ਜਮਸ਼ੇਦਪੁਰ ਅਤੇ ਸਰਾਏ ਕਿਲਾ ਵਿਖੇ ਜਾਂਚ ਅਭਿਆਨ ਚਲਾਇਆ ਗਿਆ।ਉਹਨਾਂ ਕਿਹਾ ਕਿ ਇੰਸਪੈਕਟਰ ਹਰਦੀਪ ਸਿੰਘ ਅਤੇ ਇੰਸਪੈਕਟਰ ਪੁਸ਼ਵਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਟੀਮ ਨੇ ਸਰਾਏ ਕਿਲਾ ਵਿਚ ਗੈਵੀ ਦਾ ਪਤਾ ਲਗਾਇਆ ਜਿਥੇ ਉਹ ਜਾਅਲੀ ਆਈਡੀ ਦੀ ਵਰਤੋਂ ਕਰਕੇ ਸ੍ਰੀ ਨਾਥ ਗਲੋਬਲ ਵਿਲੇਜ਼ ਵਿਚ ਕਿਰਾਏ ਦੇ ਫਲੈਟ ਵਿਚ ਰਹਿ ਰਿਹਾ ਸੀ ਅਤੇ ਇੱਥੋਂ ਤੱਕ ਕਿ ਪੁਲਿਸ ਨੂੰ ਚਕਮਾ ਦੇਣ ਲਈ ਉਸਨੇ ਆਪਣੀ ਆਈ-20 ਕਾਰ ਵੇਚ ਕੇ ਫਾਰਚੂਨਰ ਐਸ.ਯੂ.ਵੀ. ਲੈ ਲਈ, ਜੋ ਡਰੱਗ ਮਨੀ ਨਾਲ ਖਰੀਦੀ ਗਈ ਸੀ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਪੁਲਿਸ ਟੀਮਾਂ ਨੇ ਮੁਲਜ਼ਮ ਨੂੰ ਉਸ ਦੇ ਫਲੈਟ ਤੋਂ ਗਿ੍ਰਫਤਾਰ ਕੀਤਾ ਅਤੇ ਪੰਜਾਬ ਪੁਲਿਸ ਉਸਨੂੰ ਝਾਰਖੰਡ ਦੀ ਜੁਡੀਸ਼ੀਅਲ ਕੋਰਟ ਵਿੱਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਲੈ ਜਾਣ ਸਬੰਧੀ ਰਿਮਾਂਡ ਹਾਸਲ ਕਰ ਰਹੀ ਹੈ।ਉਨਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਗੈਵੀ ਦੀ ਗਿ੍ਰਫਤਾਰੀ ਨਾਲ ਸੂਬੇ ਅਤੇ ਦੇਸ਼ ਵਿੱਚ ਸਰਹੱਦੋਂ ਪਾਰ ਨਸ਼ਾ ਤਸਕਰੀ ਵਿੱਚ ਗੈਂਗਸਟਰਾਂ ਦੀ ਸਰਗਰਮ ਸ਼ਮੂਲੀਅਤ ਦਾ ਖੁਲਾਸਾ ਹੋਣ ਦੀ ਉਮੀਦ ਹੈ।ਜ਼ਿਕਰਯੋਗ ਹੈ ਕਿ ਗੈਵੀ ਨੂੰ ਪੁਲਿਸ ਥਾਣਾ ਕੁਰਾਲੀ ਵਿਖੇ ਆਈ.ਪੀ.ਸੀ. ਦੀ ਧਾਰਾ 392, 395, 384, ਐਨਡੀਪੀਐਸ ਐਕਟ ਦੀ ਧਾਰਾ 21-22-29 ਅਤੇ ਆਰਮਜ਼ ਐਕਟ ਦੀ ਧਾਰਾ 25 ਅਧੀਨ ਦਰਜ ਐਫਆਈਆਰ ਨੰ. 31 ਮਿਤੀ 14 ਅਪ੍ਰੈਲ 2021 ਵਿੱਚ ਗਿ੍ਰਫ਼ਤਾਰ ਕੀਤਾ ਗਿਆ ਹੈ।    

 

Tags: Crime News Punjab , Punjab Police , Police , Crime News , S.A.S. Nagar Police , Mohali Police , Organised Crime Control Unit , OCCU , Dinkar Gupta

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD