Tuesday, 14 May 2024

 

 

ਖ਼ਾਸ ਖਬਰਾਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ

 

ਰਵਨੀਤ ਸਿੰਘ ਬਿੱਟੂ ਵੱਲੋਂ ਸਿਵਲ ਹਸਪਤਾਲ 'ਚ ਆਈਸੋਲੇਸ਼ਨ ਵਾਰਡ ਤੇ ਬੈਡਾਂ ਦਾ ਲਿਆ ਜਾਇਜ਼ਾ

ਕਿਹਾ! ਪੰਜਾਬ ਸਰਕਾਰ ਮਹਾਂਮਾਰੀ ਨਾਲ ਨਜਿੱਠਣ ਲਈ ਹਰ ਪੱਖੋ ਸਮਰੱਥ

 Ravneet Singh Bittu, Punjab Pradesh Congress Committee, Congress, Punjab Congress, Civil Hospital Ludhiana

Web Admin

Web Admin

5 Dariya News

ਲੁਧਿਆਣਾ , 27 Apr 2021

ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ ਅਤੇ ਉਥੇ ਆਈਸੋਲੇਸ਼ਨ ਵਾਰਡਾਂ ਅਤੇ ਬੈਡਾਂ ਦਾ ਜਾਇਜ਼ਾ ਲਿਆ।ਸਿਵਲ ਹਸਪਤਾਲ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਬਿੱਟੂ ਨੇ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਵਰਤੇ ਜਾ ਰਹੇ ਆਇਸੋਲੇਸ਼ਨ ਵਾਰਡਾਂ ਅਤੇ ਸਾਰੇ ਜ਼ਰੂਰੀ ਉਪਕਰਣਾਂ ਦਾ ਨਿਰੀਖਣ ਕੀਤਾ। ਸੰਸਦ ਮੈਂਬਰ ਨੇ ਮੈਡੀਕਲ ਸਟਾਫ ਨਾਲ ਗੱਲਬਾਤ ਕੀਤੀ ਅਤੇ ਮਹਾਂਮਾਰੀ ਵਿੱਚ ਸਮਾਜ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਮਿਹਨਤ ਦੀ ਸ਼ਲਾਘਾ ਕੀਤੀ।ਹਸਪਤਾਲ ਵਿਚ ਕੀਤੇ ਪ੍ਰਬੰਧਾਂ 'ਤੇ ਪੂਰਨ ਸੰਤੁਸ਼ਟੀ ਜ਼ਾਹਰ ਕਰਦਿਆਂ, ਸੰਸਦ ਮੈਂਬਰ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਨੇ ਕੋਵਿਡ ਮਾਮਲਿਆਂ ਵਿਚ ਮੌਜੂਦਾ ਤੇਜ਼ੀ ਨਾਲ ਹੋ ਰਹੇ ਵਾਧੇ ਨੂੰ ਰੋਕਣ ਲਈ ਪਹਿਲਾਂ ਹੀ ਆਪਣੇ ਆਪਣੇ ਹਸਪਤਾਲਾਂ ਵਿਚ ਵਿਸ਼ੇਸ਼ ਆਇਸੋਲੇਸ਼ਨ ਵਾਰਡ ਸਥਾਪਤ ਕੀਤੇ ਹਨ.ਸੰਸਦ ਮੈਂਬਰ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਕਿਹਾ ਕਿ ਪੰਜਾਬ ਸਰਕਾਰ ਦੂਜੀ ਲਹਿਰ ਨਾਲ ਨਜਿੱਠਣ ਲਈ ਹਰ ਪੱਖੋਂ ਸਮਰੱਥ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਇਕ ਵਿਸ਼ਾਲ ਵਿਸ਼ਵਵਿਆਪੀ ਖ਼ਤਰੇ ਵਜੋਂ ਉੱਭਰਿਆ ਹੈ ਅਤੇ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਾਅ ਦਾ ਇਕੋ ਰਸਤਾ ਇਸਦੀ ਰੋਕਥਾਮ ਹੈ।ਉਨ੍ਹਾਂ ਡਰੱਗ ਵਿਭਾਗ ਨੂੰ ਆਕਸੀਜਨ ਅਤੇ ਹੋਰ ਜ਼ਰੂਰੀ ਦਵਾਈਆਂ ਦੀ ਕਾਲਾ ਬਾਜ਼ਾਰੀ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਨਾਲ ਕਰੜ੍ਹੇ ਹੱਥੀ ਨਜਿੱਠਣ ਦੀ ਵੀ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਲੋਕਾਂ ਨੂੰ ਮਾਸਕ ਪਹਿਨਣ, ਸਮਾਜਕ ਦੂਰੀ ਅਤੇ ਹੱਥਾਂ ਦੀ ਸਫਾਈ ਰੱਖਣ ਅਤੇ ਸਰਕਾਰ ਵੱਲੋਂ ਜਾਰੀ ਵਾਇਰਸ ਨੂੰ ਰੋਕਣ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਸਮੇਤ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।

 

Tags: Ravneet Singh Bittu , Punjab Pradesh Congress Committee , Congress , Punjab Congress , Civil Hospital Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD