Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸ਼ਹੀਦ ਪ੍ਰਭਜੀਤ ਸਿੰਘ ਦਾ ਰਾਸ਼ਟਰੀ ਸਨਮਾਨਾਂ ਨਾਲ ਪਿੰਡ ਹਾਕਮ ਵਾਲਾ ਵਿਖੇ ਹੋਇਆ ਅੰਤਿਮ ਸਸਕਾਰ

ਰਾਜਪਾਲ, ਮੁੱਖ ਮੰਤਰੀ ਪੰਜਾਬ ਸਮੇਤ ਹੋਰ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

 Obituary, Hakamwala, Mansa, Hakam Wala, Prabhjit Singh, Siachen Glacier

Web Admin

Web Admin

5 Dariya News

ਹਾਕਮਵਾਲਾ (ਮਾਨਸਾ) , 28 Apr 2021

Last updated on: Apr 28, 2021, 00:00 IST

ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮ ਵਾਲਾ ਦੇ ਵਸਨੀਕ ਸਿਪਾਹੀ ਸ. ਪ੍ਰਭਜੀਤ ਸਿੰਘ ਜੋ ਕਿ ਪਿਛਲੇ ਦਿਨੀਂ ਸ਼ਿਆਚਿਨ ਗਲੇਸ਼ੀਅਰ ਵਿਖੇ ਆਏ ਭਾਰੀ ਬਰਫ਼ੀਲੇ ਤੂਫ਼ਾਨ ਕਾਰਨ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ, ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਹਾਕਮ ਵਾਲਾ ਵਿਖੇ ਪੂਰੇ ਰਾਸ਼ਟਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ, ਪੁਲਿਸ, ਭਾਰਤੀ ਫੌਜ ਦੇ ਅਧਿਕਾਰੀਆਂ ਤੋਂ ਇਲਾਵਾ ਸਿਆਸੀ ਆਗੂਆਂ ਤੇ ਹੋਰ ਪਤਵੰਤਿਆਂ ਨੇ ਸ਼ਹੀਦ ਪ੍ਰਭਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਅੰਤਿਮ ਵਿਦਾਇਗੀ ਦਿੱਤੀ।ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ ਸਿੰਘ ਬਦਨੌਰ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਸ਼ਹੀਦ ਦੀ ਮ੍ਰਿਤਕ ਦੇਹ 'ਤੇ ਰੀਥਾਂ ਰੱਖ ਕੇ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਨ ਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੀ ਸ਼ਹਾਦਤ ਦੇਣ ਵਾਲੇ ਜਵਾਨਾਂ 'ਤੇ ਦੇਸ਼ ਵਾਸੀਆਂ ਨੂੰ ਹਮੇਸ਼ਾਂ ਮਾਣ ਰਹੇਗਾ। ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸ਼ਹੀਦ ਦੇ ਪਿਤਾ ਸ. ਜਗਮੇਲ ਸਿੰਘ, ਮਾਤਾ ਸ਼੍ਰੀਮਤੀ ਮੇਲੋ ਕੌਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਪ੍ਰਭਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਮੁਆਵਜ਼ਾ ਅਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।ਇਸ ਮੌਕੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਦੀ ਤਰਫੋਂ ਐਸ.ਪੀ ਸ਼੍ਰੀ ਰਾਕੇਸ਼ ਕੁਮਾਰ ਨੇ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ। ਸ਼ਰਧਾ ਦੇ ਫੁੱਲ ਭੇਟ ਕਰਨ ਵਾਲੀਆਂ ਹੋਰ ਸਖ਼ਸੀਅਤਾਂ ਵਿੱਚ ਵਿਧਾਇਕ ਬੁਢਲਾਡਾ ਸ਼੍ਰੀ ਬੁੱਧ ਰਾਮ, ਸਾਬਕਾ ਵਿਧਾਇਕ ਸ. ਅਜੀਤ ਇੰਦਰ ਸਿੰਘ ਮੋਫ਼ਰ, ਐਸ.ਡੀ.ਐਮ ਸ਼੍ਰੀ ਸਾਗਰ ਸੇਤੀਆ, 21 ਪੰਜਾਬ ਰੈਜੀਮੈਂਟ ਦੇ ਸੂਬੇਦਾਰ ਭੁਪਿੰਦਰ ਸਿੰਘ, ਜ਼ਿਲ੍ਹਾ ਰੱਖਿਆ ਸੇਵਾਵਾਂ ਅਧਿਕਾਰੀ ਕਰਨਲ ਮਨਿੰਦਰ ਸਿੰਘ ਰੰਧਾਵਾ, ਸੀ-ਪਾਇਟ ਕੇਂਦਰ ਬੋੜਾਵਾਲ ਤੋਂ ਸ. ਲਾਭ ਸਿੰਘ ਸਮੇਤ ਹੋਰ ਸ਼ਖਸ਼ੀਅਤਾਂ, ਪਰਿਵਾਰਕ ਮੈਂਬਰ, ਪਿੰਡਾਂ ਦੇ ਪਤਵੰਤੇ ਵੀ ਸ਼ਾਮਲ ਸਨ।ਸ਼ਹੀਦ ਦੇ ਵੱਡੇ ਭਰਾ ਸ. ਪ੍ਰਿਤਪਾਲ ਸਿੰਘ ਵੱਲੋਂ ਉਨ੍ਹਾਂ ਦੀ ਚਿਤਾ ਨੂੰ ਅਗਨੀ ਦਿੱਤੀ ਗਈ। ਸ਼ਹੀਦ ਨੂੰ ਅੰਤਿਮ ਵਿਦਾਇਗੀ ਦੇਣ ਮੌਕੇ ਸ਼ਾਮਲ ਹੋਏ ਲੋਕਾਂ ਨੇ 'ਸ਼ਹੀਦ ਪ੍ਰਭਜੀਤ ਸਿੰਘ ਅਮਰ ਰਹੇ' ਦੇ ਨਾਅਰੇ ਲਗਾਏ। ਇਸ ਦੌਰਾਨ 3 ਮੀਡੀਅਮ ਆਰਟੀ ਬਠਿੰਡਾ ਦੀ ਟੁਕੜੀ ਵੱਲੋਂ ਸ਼ਹੀਦ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਗਾਰਡ ਆਫ਼ ਆਨਰ ਦਿੱਤਾ ਗਿਆ।ਜ਼ਿਕਰਯੋਗ ਹੈ ਕਿ 23 ਵਰ੍ਹਿਆਂ ਦੇ ਸ਼ਹੀਦ ਪ੍ਰਭਜੀਤ ਸਿੰਘ ਨੇ ਸਰਕਾਰੀ ਹਾਈ ਸਕੂਲ ਹਾਕਮ ਵਾਲਾ ਤੋਂ ਦਸਵੀਂ ਅਤੇ ਸੀਨੀਅਰ ਸੈਕੰਡਰੀ ਸਕੂਲ ਬੋਹਾ ਤੋਂ ਬਾਰਵੀਂ ਕੀਤੀ ਸੀ ਅਤੇ ਕਰੀਬ 3 ਸਾਲ ਪਹਿਲਾਂ ਹੀ ਭਾਰਤੀ ਫੌਜ ਵਿੱਚ ਭਰਤੀ ਹੋਏ ਸਨ।

 

Tags: Obituary , Hakamwala , Mansa , Hakam Wala , Prabhjit Singh , Siachen Glacier

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD