Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਓਪਰੇਸ਼ਨ ਰੈਡ ਰੋਜ਼- ਅਬਕਾਰੀ ਵਿਭਾਗ ਵਲੋਂ 19000 ਲੀਟਰ ਲਾਹਣ, 180 ਬੋਤਲਾਂ ਗੈਰ ਕਾਨੂੰਨੀ ਸ਼ਰਾਬ ਨਸ਼ਟ

ਸਪੈਸ਼ਲ ਟੀਮ ਵਲੋਂ ਤਰਪਾਲਾ, ਲੋਹੇ ਦੇ ਡਰੱਮ, ਪਲਾਸਟਿਕ ਟਿਊਬਾ ਅਤੇ ਹੋਰ ਭਾਂਡੇ ਬਰਾਮਦ, ਐਫ.ਆਈ.ਆਰ. ਦਰਜ

Web Admin

Web Admin

5 Dariya News

ਜਲੰਧਰ , 29 Apr 2021

Last updated on: Apr 29, 2021, 00:00 IST

ਸ਼ਰਾਬ ਦੀ ਸਮੱਗਲਿੰਗ ਖਿਲਾਫ਼ ਸ਼ਖਤ ਕਾਰਵਾਈ ਕਰਦਿਆਂ ਜਲੰਧਰ ਆਬਕਾਰੀ ਵਿਭਾਗ ਦੀਆਂ ਸਪੈਸ਼ਲ ਟੀਮਾਂ ਵਲੋਂ 'ਓਪਰੇਸ਼ਨ ਰੈਡ ਰੋਜ਼' ਤਹਿਤ ਦਰਿਆ ਸਤਲੁਜ ਨਾਲ ਲੱਗਦੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਟੀਮਾਂ ਵਲੋਂ 180 ਬੋਤਲਾਂ ਗੈਰ ਕਾਨੂੰਨੀ ਸ਼ਰਾਬ ਦੇ ਨਾਲ ਚਾਰ ਲੋਹੇ ਦੇ ਡਰੱਮ, ਦੋ ਰਬੜ ਟਿਊਬਾਂ, 19 ਪਲਾਸਟਿਕ ਤਰਪਾਲਾਂ, ਵੱਡੇ ਲੋਹੇ ਦੇ ਡਰੱਮ ਅਤੇ ਹੋਰ ਭਾਂਡੇ ਬਰਾਮਦ ਕਰਨ ਤੋਂ ਇਲਾਵਾ 19000 ਲੀਟਰ ਲਾਹਣ ਨੂੰ ਨਸ਼ਟ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਅਫ਼ਸਰ ਜਲੰਧਰ ਵੈਸਟ ਹਰਜੋਤ ਸਿੰਘ ਬੇਦੀ ਨੇ ਦੱਸਿਆ ਕਿ ਜ਼ੀਰੋ ਟੋਲਰੈਂਸ ਪਾਲਿਸੀ ਅਧੀਨ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਸਹਾਇਕ ਕਮਿਸ਼ਨਰ ਐਕਸਾਈਜ਼ ਜਲੰਧਰ ਰੇਂਜ-2 ਡਾ.ਹਰਸਿਮਰਤ ਕੌਰ ਗਰੇਵਾਲ ਦੀਆਂ ਹਦਾਇਤਾਂ 'ਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਜਿਨਾਂ ਵਿੱਚ ਈ.ਆਈ. ਰੇਸ਼ਮ ਮਾਹੀ ਅਤੇ ਈ.ਆਈ. ਰਾਮ ਮੂਰਤੀ ਸ਼ਾਮਿਲ ਸਨ ਵਲੋਂ ਦਰਿਆ ਸਤਲੁਜ ਦੇ ਨਾਲ ਪੈਂਦੇ ਮੰਡ ਖੇਤਰਾਂ ਤੋਂ ਇਲਾਵਾ ਪਿੰਡਾਂ ਵੀਰਨ, ਧਰਮੇ ਦੀਆਂ ਛੰਨਾਂ ਵਿਖੇ ਛਾਪੇ ਮਾਰੇ ਗਏ।ਸ੍ਰੀ ਬੇਦੀ ਨੇ ਅੱਗੇ ਦੱਸਿਆ ਕਿ ਵਿਭਾਗ ਵਲੋਂ ਪੁਲਿਸ ਥਾਣਾ ਮਹਿਤਪੁਰ ਵਿਖੇ ਐਕਸਾਈਜ਼ ਐਕਟ ਤਹਿਤ ਇਕ ਐਫ.ਆਈ.ਆਰ.ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਹਾਲ ਹੀ ਵਿੱਚ ਸ਼ਰਾਬ ਦੀ ਸਮੱਗਲਿੰਗ ਅਤੇ ਗੈਰ ਕਾਨੂੰਨੀ ਸ਼ਰਾਬ ਬਣਾਉਣ ਨੂੰ ਠੱਲ੍ਹ ਪਾਉਣ ਲਈ ਵੱਡੀ ਗਿਣਤੀ ਵਿੱਚ ਛਾਪੇ ਮਾਰ ਕੇ ਗੈਰ ਕਾਨੂੰਨੀ ਸ਼ਰਾਬ, ਲਾਹਣ ਨੂੰ ਬਰਾਮਦ ਕਰਨ ਤੋਂ ਇਲਾਵਾ ਇਨਾਂ ਟਿਕਾਣਿਆਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ।

 

Tags: Crime News Punjab , Punjab Police , Police , Crime News , Jalandhar Police , Jalandhar , Operation Red Rose

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD