Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼ਹਿਰ ਦੇ ਸਮੁੱਚੇ 80 ਵਾਰਡਾਂ ਨੂੰ ਕਵਰ ਕਰਨ ਲਈ 28 ਸਥਾਈ ਟੀਕਾਕਰਨ ਕੈਂਪ ਸਥਾਪਤ : ਚੌਧਰੀ ਸੰਤੋਖ ਸਿੰਘ

ਸੰਸਦ ਮੈਂਬਰ, ਵਿਧਾਇਕਾਂ ਨੇ ਜਲੰਧਰ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਤਿਆਰੀ ਦਾ ਲਿਆ ਜਾਇਜ਼ਾ

Web Admin

Web Admin

5 Dariya News

ਜਲੰਧਰ , 29 Apr 2021

Last updated on: Apr 29, 2021, 00:00 IST

ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਵੀਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਸਮੂਹ ਲੋਕਾਂ ਨੂੰ ਦੇਸ਼ ਵਿੱਚ 1 ਮਈ, 2021 ਤੋਂ ਸ਼ੁਰੂ ਹੋਣ ਵਾਲੀ ਮੈਗਾ ਟੀਕਾਕਰਨ ਮੁਹਿੰਮ ਲਈ ਰਜਿਸਟਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਾਇਰਸ ਦੀ ਦੂਜੀ ਲਹਿਰ ਤੋਂ ਉਪਜੇ ਮੌਜੂਦਾ ਸਿਹਤ ਸੰਕਟ ਨਾਲ ਨਜਿੱਠਣ ਲਈ ਟੀਕਾਕਰਨ ਹੀ ਇਕੋ ਇਕ ਹੱਲ ਹੈ।ਸੰਸਦ ਮੈਂਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜਲੰਧਰ ਵਿਖੇ ਸਿਵਲ ਪ੍ਰਸ਼ਾਸਨ, ਪੁਲਿਸ ਅਤੇ ਸਿਹਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਜ਼ਿਲ੍ਹੇ ਵਿਚ ਕੋਵਿਡ -19 ਦੀ ਦੂਸਰੀ ਲਹਿਰ ਨਾਲ ਨਜਿੱਠਣ ਲਈ ਪ੍ਰਸ਼ਾਸਨ ਦੀ ਤਿਆਰੀ ਦਾ ਜਾਇਜ਼ਾ ਲੈਂਦਿਆਂ ਸੰਸਦ ਮੈਂਬਰ ਨੇ ਵਾਇਰਸ ਖ਼ਿਲਾਫ਼ ਇਸ ਜੰਗ ਨੂੰ ਜਿੱਤਣ ਲਈ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਜਗਦੀਸ਼ ਰਾਜ ਰਾਜਾ, ਵਿਧਾਇਕ ਰਜਿੰਦਰ ਬੇਰੀ, ਅਵਤਾਰ ਸਿੰਘ ਬਾਵਾ ਹੈਨਰੀ ਅਤੇ ਸੁਰਿੰਦਰ ਚੌਧਰੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ. ਡਾ. ਸੰਦੀਪ ਗਰਗ ਅਤੇ ਡੀ.ਸੀ.ਪੀ. ਗੁਰਮੀਤ ਸਿੰਘ ਵੀ ਮੌਜੂਦ ਸਨ।ਸੰਸਦ ਮੈਂਬਰ ਨੇ ਟੀਕਾਕਰਨ ਮੁਹਿੰਮ ਵਿਚ ਲੋਕ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਟੀਕਾਕਰਨ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਟੀਕਾਕਰਨ ਸ਼ੁਰੂ ਹੋਣ 'ਤੇ ਟੀਕਾ ਲਗਵਾਉਣ ਲਈ ਉਹ ਆਪਣੇ ਆਪ ਨੂੰ www.cowin.gov.in 'ਤੇ ਰਜਿਸਟਰ ਕਰਨ। ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਤੋਂ ਸੁਰੱਖਿਆ ਲਈ ਉਹ ਕਾਫੀ ਸਮਾਂ ਪਹਿਲਾਂ ਟੀਕਾ ਲਗਵਾ ਚੁੱਕੇ ਹਨ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਸਦ ਮੈਂਬਰ ਅਤੇ ਵਿਧਾਇਕਾਂ ਨੂੰ ਦੱਸਿਆ ਕਿ ਸ਼ਹਿਰ ਦੇ ਸਮੁੱਚੇ 80 ਵਾਰਡਾਂ ਨੂੰ ਕਵਰ ਕਰਨ ਲਈ ਵੱਖ-ਵੱਖ ਥਾਵਾਂ 'ਤੇ 28 ਸਥਾਈ ਮੋਬਾਈਲ ਟੀਕਾਕਰਨ ਕੈਂਪ ਸ਼ੁਰੂ ਕੀਤੇ ਗਏ ਹਨ। 

ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਇਨ੍ਹਾਂ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਮੂਹ ਕੌਂਸਲਰਾਂ, ਸਰਪੰਚਾਂ ਸਮੇਤ ਲੋਕ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਲਈ ਕਿਹਾ। ਜ਼ਿਲ੍ਹੇ ਵਿਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਦਾ ਜਾਇਜ਼ਾ ਲੈਣ ਉਪਰੰਤ ਸੰਸਦ ਮੈਂਬਰ ਨੇ ਕਿਹਾ ਕਿ ਦੂਜੀ ਲਹਿਰ ਨਾਲ ਨਜਿੱਠਣ ਲਈ ਜ਼ਿਲ੍ਹੇ ਵਿਚ ਲੋੜੀਂਦੀ ਗਿਣਤੀ ਵਿੱਚ ਬੈੱਡ ਅਤੇ ਆਕਸੀਜਨ ਸਿਲੰਡਰ ਉਪਲਬਧ ਹਨ ਅਤੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਸੰਸਦ ਮੈਂਬਰ ਨੇ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨੂੰ ਸਰਕਾਰੀ ਪ੍ਰੋਟੋਕਾਲਜ਼, ਕਰਫਿਊ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਵਾਇਰਸ ਨੂੰ ਫੈਲਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਸਮਾਜਿਕ ਸਮਾਗਮਾਂ ਵਿੱਚ ਇਕੱਠਾਂ 'ਤੇ ਸਖ਼ਤ ਨਜ਼ਰ ਰੱਖਦਿਆਂ ਸੂਬਾ ਸਰਕਾਰ ਵੱਲੋਂ ਵੀਕਐਂਡ ਲਾਕਡਾਊਨ ਦੀਆਂ ਪਾਬੰਦੀਆਂ ਅਤੇ ਰਾਤ ਦੇ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੀ ਕਿਹਾ।ਸੰਸਦ ਮੈਂਬਰ ਨੇ ਇਸ ਮਹਾਂਮਾਰੀ ਦੇ ਦੌਰ ਵਿੱਚ ਬਿਹਤਰੀਨ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਦੂਜੀ ਲਹਿਰ ਦਾ ਕੁਸ਼ਲਤਾ ਨਾਲ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਹਾਲਾਂਕਿ, ਉਨ੍ਹਾਂ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਵੱਲੋਂ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਮੁਫ਼ਤ ਮੁਹੱਈਆ ਕਰਾਉਣ ਦਾ ਐਲਾਨ ਲੋਕਾਂ ਵਿੱਚ ਟੀਕਾਕਰਨ ਨੂੰ ਉਤਸ਼ਾਹਤ ਕਰਨ ਦਾ ਇੱਕ ਮਹੱਤਵਪੂਰਣ ਫੈਸਲਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸ.ਡੀ.ਐਮ. ਡਾ. ਜੈ ਇੰਦਰ ਸਿੰਘ, ਗੌਤਮ ਜੈਨ, ਡਾ. ਵਿਨੀਤ ਬਜਾਜ ਅਤੇ ਡਾ. ਸੰਜੀਵ ਸ਼ਰਮਾ, ਸਿਵਲ ਸਰਜਨ ਡਾ. ਬਲਵੰਤ ਸਿੰਘ, ਕਾਂਗਰਸੀ ਆਗੂ ਵਿਕਰਮਜੀਤ ਚੌਧਰੀ, ਜਗਬੀਰ ਬਰਾੜ ਅਤੇ ਹੋਰ ਮੌਜੂਦ ਸਨ।

 

Tags: Santokh Singh Chaudhary , Punjab Pradesh Congress Committee , Congress , Jalandhar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD