Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੁਣ ਤੱਕ ਮੰਡੀਆਂ ਵਿਚ 8400 ਤੋਂ ਵੱਧ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ-ਲਾਲ ਸਿੰਘ

ਸੂਬਾ ਕੰਟਰੋਲ ਰੂਮ ਵਿਚ ਟੈਲੀਫੋਨ ਰਾਹੀਂ ਪ੍ਰਾਪਤ ਹੋਈਆਂ 746 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ

Web Admin

Web Admin

5 Dariya News

ਚੰਡੀਗੜ੍ਹ , 29 Apr 2021

Last updated on: Apr 29, 2021, 00:00 IST

ਕੋਵਿਡ-19 ਦਰਮਿਆਨ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕਿਸਾਨਾਂ, ਆੜਤੀਆਂ, ਮਜਦੂਰਾਂ ਅਤੇ ਹੋਰ ਸਾਰੀਆਂ ਧਿਰਾਂ ਦੀ ਸਿਹਤਯਾਬੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬਾ ਭਰ ਵਿਚ ਅਨਾਜ ਮੰਡੀਆਂ ਵਿਚ ਲਾਏ ਗਏ ਵਿਸ਼ੇਸ਼ ਟੀਕਾਕਰਨ ਕੈਂਪਾਂ ਦੌਰਾਨ ਹੁਣ ਤੱਕ 8400 ਤੋਂ ਵੱਧ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ ਗਿਆ।ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਸਾਰੀਆਂ 154 ਮਾਰਕੀਟ ਕਮੇਟੀਆਂ ਵਿਚ ਕੋਵਿਡ ਟੀਕਾਕਰਨ ਕੈਂਪ ਸਥਾਪਤ ਕੀਤੇ ਗਏ ਤਾਂ ਕਿ ਮੌਜੂਦਾ ਹਾੜੀ ਸੀਜਨ ਦੌਰਾਨ ਮੰਡੀਆਂ ਵਿਚ ਆਉਣ ਵਾਲੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਟੀਕਾ ਲਵਾ ਸਕਣ।ਉਨਾਂ ਅੱਗੇ ਦੱਸਿਆ ਕਿ ਸੂਬਾ ਭਰ ਦੀਆਂ ਮੰਡੀਆਂ ਵਿਚ ਕਿਸਾਨਾਂ, ਆੜਤੀਆਂ, ਮਜਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜਮਾਂ ਅਤੇ ਹੋਰ ਧਿਰਾਂ ਸਮੇਤ 8402 ਯੋਗ ਵਿਅਕਤੀਆ ਨੂੰ ਹੁਣ ਤੱਕ ਕੋਵਿਡ ਤੋਂ ਬਚਾਅ ਦਾ ਟੀਕਾ ਲੱਗ ਚੁੱਕਾ ਹੈ। ਹਾੜੀ ਸੀਜਨ ਦੌਰਾਨ ਟੀਕਾਕਰਨ ਮੁਹਿੰਮ ਵਿਚ ਪਟਿਆਲਾ ਮੋਹਰੀ ਚੱਲ ਰਿਹਾ ਹੈ ਜਦਕਿ ਇਸ ਤੋਂ ਬਾਅਦ ਫਿਰੋਜਪੁਰ ਅਤੇ ਜਲੰਧਰ ਸ਼ਾਮਲ ਹਨ।ਕਣਕ ਦੀ ਖਰੀਦ ਸੰਬੰਧੀ ਸਕਿਾਇਤਾਂ ਅਤੇ ਮੁੱਦਿਆਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਮੰਡੀ ਬੋਰਡ ਵੱਲੋਂ ਸਥਾਪਤ ਸਟੇਟ ਕੰਟਰੋਲ ਰੂਮ ਨੇ ਕਿਸਾਨਾਂ ਦੀ ਸੰਤੁਸ਼ਟੀ ਲਈ ਹੁਣ ਤੱਕ ਕਣਕ ਦੀ ਖਰੀਦ ਨਾਲ ਸਬੰਧਤ ਸਾਰੀਆਂ 746 ਟੈਲੀਫੋਨਿਕ ਸਕਿਾਇਤਾਂ / ਮਸਲਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਹੈ।ਮੰਡੀ ਬੋਰਡ ਦੇ ਕੰਟਰੋਲ ਰੂਮ ਦਾ ਦੌਰਾ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਕੋਵਿਡ-19 ਦੇ ਇਸ ਮੁਸਕਲ ਸਮੇ ਦੌਰਾਨ ਕਣਕ ਦੀ ਖਰੀਦ ਨਾਲ ਜੁੜੀਆਂ ਸਮੱਸਿਆਵਾਂ ਅਤੇ ਸਕਿਾਇਤਾਂ ਨੂੰ ਤੁਰੰਤ ਹੱਲ ਕਰਨ ਲਈ ਕੰਟਰੋਲ ਰੂਮ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵਿਸਥਾਰਤ ਨਿਰਦੇਸ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਜਾਂ ਕਿਸੇ ਹੋਰ ਭਾਈਵਾਲ ਨੂੰ ਖਰੀਦ ਕਾਰਜਾਂ ਵਿੱਚ ਕੋਈ ਮੁਸਕਲ ਪੇਸ ਆਉਂਦੀ ਹੈ ਤਾਂ ਸਬੰਧਤ ਜਿਿਲਆਂ ਲਈ ਦਿੱਤੇ ਗਏ ਕੰਟਰੋਲ ਰੂਮ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Lal Singh , Punjab Mandi Board , Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD