Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੁੱਡ ਪਾਰਕ ਦੇਵੇਗਾ ਪਲਾਈਵੁੱਡ ਉਦਯੋਗ ਨੂੰ ਵੱਡਾ ਹੁਲਾਰਾ : ਸੁੰਦਰ ਸ਼ਾਮ ਅਰੋੜਾ

ਅਰੋੜਾ ਤੇ ਆਦੀਆ ਵਲੋਂ ਵੁੱਡ ਪਾਰਕ ਨੂੰ ਜਾਂਦੀ ਲਿੰਕ ਰੋਡ ਦੇ ਕੰਮ ਦੀ ਸ਼ੁਰੂਆਤ, 2.5 ਕਰੋੜ ਦੀ ਲਾਗਤ ਨਾਲ ਕੁਝ ਮਹੀਨਿਆਂ ’ਚ ਬਣੇਗੀ ਢਾਈ ਕਿਲੋਮੀਟਰ ਲੰਬੀ ਸੜਕ

Web Admin

Web Admin

5 Dariya News

ਹੁਸ਼ਿਆਰਪੁਰ , 29 Apr 2021

Last updated on: Apr 29, 2021, 00:00 IST

ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਅੰਦਰ ਬਣਾਏ ਜਾਣ ਵਾਲੇ ਵੁੱਡ ਪਾਰਕ ਦੀ ਸਥਾਪਤੀ ਨਾਲ ਪਲਾਈਵੁੱਡ ਉਦਯੋਗ ਨੂੰ ਵੱਡਾ ਹੁਲਾਰਾ ਮਿਲਣ ਦੇ ਨਾਲ-ਨਾਲ ਇਸ ਉਦਯੋਗ ਨਾਲ ਜੁੜੇ ਕਿਸਾਨਾਂ ਨੂੰ ਜ਼ਿਲ੍ਹੇ ਅੰਦਰ ਹੀ ਸਫੈਦਾ ਅਤੇ ਪੋਪਲਰ ਦਾ ਵਾਜਬ ਮੁੱਲ ਮਿਲ ਜਾਇਆ ਕਰੇਗਾ।ਹੁਸ਼ਿਆਰਪੁਰ-ਦਸੂਹਾ ਰੋਡ ਤੋਂ ਪਲਾਈਵੁੱਡ ਪਾਰਕ ਨੂੰ ਜਾਂਦੀ ਲਿੰਕ ਰੋਡ ਦੇ ਕੰਮ ਦੀ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਵਲੋਂ ਸਾਂਝੇ ਤੌਰ ’ਤੇ ਸ਼ੁਰੂਆਤ ਕਰਨ ਉਪਰੰਤ ਉਦਯੋਗ ਮੰਤਰੀ ਨੇ ਦੱਸਿਆ ਕਿ ਕਰੀਬ 2.5 ਕਰੋੜ ਰੁਪਏ ਦੀ ਲਾਗਤ ਨਾਲ ਇਹ ਢਾਈ ਕਿਲੋਮੀਟਰ ਲੰਬੀ ਸੜਕ ਦੀ ਉਸਾਰੀ, ਸੜਕ ਨੂੰ ਚੌੜਾ ਅਤੇ ਮਜ਼ਬੂਤ ਕਰਨ ਦਾ ਕੰਮ ਆਉਂਦੇ ਕੁਝ ਮਹੀਨਿਆਂ ਵਿੱਚ ਮੁਕੰਮਲ ਕਰਕੇ ਪਲਾਈਵੁੱਡ ਪਾਰਕ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ। ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਦ ਹੀ ਵੁੱਡ ਪਾਰਕ ਦੇ ਕੰਮ ਦੀ ਸ਼ੁਰੂਆਤ ਕਰਨਗੇ ਜਿਹੜੀ ਕਿ ਖੇਤਰ ਵਿੱਚ ਪਲਾਈਵੁੱਡ ਇੰਡਸਟਰੀ ਲਈ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ।ਵੁੱਡ ਪਾਰਕ ਦੀ ਸਥਾਪਤੀ ਸਬੰਧੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਸ ਪਾਰਕ ਵਿੱਚ ਪਲਾਈਵੁੱਡ ਆਧਾਰਤ ਇੰਡਸਟਰੀ ਲੱਗੇਗੀ ਜਿਸ ਨਾਲ ਸਿੱਧੇ ਤੌਰ ’ਤੇ 5 ਹਜ਼ਾਰ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਅਸਿੱਧੇ ਤੌਰ ’ਤੇ ਇਸ ਉਦਯੋਗ ਨਾਲ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮਿਲੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਲਾਈਵੁੱਡ ਪਾਰਕ ਦੇ ਬੁਨਿਆਦੀ ਢਾਂਚੇ ਅਤੇ ਵੱਖ-ਵੱਖ ਉਦਯੋਗਾਂ ਦੀ ਲੋੜ ਅਨੁਸਾਰ ਸਾਰੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ ਤਾਂ ਜੋ ਇਹ ਉਦਯੋਗ ਬਿਨ੍ਹਾਂ ਕਿਸੇ ਖੜੌਤ ਨਿਰੰਤਰ ਚੱਲ ਸਕਣ।ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਨੇ ਇਸ ਮੌਕੇ ਕਿਹਾ ਕਿ ਜਲਦ ਬਣ ਕੇ ਤਿਆਰ ਹੋਣ ਵਾਲਾ ਪਲਾਈਵੁੱਡ ਪਾਰਕ ਖੇਤਰ ਦੀ ਤਰੱਕੀ ਵਿੱਚ ਇਕ ਹੋਰ ਮੀਲਪੱਥਰ ਸਾਬਤ ਹੋਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਸ਼ਾਮਚੁਰਾਸੀ ਹਲਕੇ ਵਿੱਚ ਇਹ ਉਦਯੋਗਿਕ ਹੱਬ ਵਿਕਸਤ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੀ ਨੁਮਾਇੰਦਗੀ ਮਿਲਣ ਪਿੱਛੋਂ ਉਨ੍ਹਾਂ ਨੇ ਉਦਯੋਗਾਂ ਨਾਲ ਆਪਣਾ ਕੀਤਾ ਵਾਅਦਾ ਪੁਗਾਇਆ ਹੈ ਅਤੇ ਉਦਯੋਗਿਕ ਇਕਾਈਆਂ ਵਲੋਂ ਸਬ-ਯਾਰਡ ਦੀ ਮੰਗ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ।ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਡਿਪਟੀ ਮੇਅਰ ਰਣਜੀਤ ਚੌਧਰੀ, ਚੇਅਰਮੈਨ ਮਾਰਕੀਟ ਕਮੇਟੀ ਰਾਜੇਸ਼ ਗੁਪਤਾ, ਸਰਪੰਚ ਸਤਨਾਮ ਕੌਰ, ਆਲ ਇੰਡੀਆ ਪਲਾਈਵੁੱਡ ਮੈਨੁਫੈਕਚਰਰ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਤਿਵਾੜੀ, ਹੁਸ਼ਿਆਰਪੁਰ ਪਲਾਈਵੁੱਡ ਮੈਨੁਫੈਕਚਰਰ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਅਰੋੜਾ, ਜਨਰਲ ਸਕੱਤਰ ਸਤੀਸ਼ ਗੁਪਤਾ, ਸਵਿਤਰੀ ਪਲਾਈਵੁੱਡ ਦੇ ਸੀ.ਐਮ.ਡੀ. ਮੁਕੇਸ਼ ਗੋਇਲ, ਹੁਸ਼ਿਆਰਪੁਰ ਵੁੱਡ ਪਾਰਕ ਦੇ ਖ਼ਜਾਨਚੀ ਗੋਪਾਲ ਅਗਰਵਾਲ, ਵੁੱਡ ਪਾਰਕ ਦੇ ਡਾਇਰੈਕਟਰ ਸੰਜੀਵ ਗੁਪਤਾ, ਰਿਸ਼ਵ ਅਰੋੜਾ, ਨਿਸ਼ਾਂਤ ਖੰਨਾ ਆਦਿ ਮੌਜੂਦ ਸਨ।

 

Tags: Sunder Sham Arora , Punjab Congress , Government of Punjab , Punjab Government , Punjab , Hoshiarpur , Pawan Kumar Adia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD