Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਸਚਿਨ ਦੀਵਾਨ ਨੇ ਨਗਰ ਕੌਂਸਲ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਵਿਧਾਇਕ ਅੰਗਦ ਸਿੰਘ ਅਤੇ ਕੌਂਸਲਰਾਂ ਨੇ ਮੂੰਹ ਮਿੱਠਾ ਕਰਵਾ ਕੇ ਕੁਰਸੀ ’ਤੇ ਬਿਠਾਇਆ

Web Admin

Web Admin

5 Dariya News

ਨਵਾਂਸ਼ਹਿਰ , 30 Apr 2021

Last updated on: Apr 30, 2021, 00:00 IST

ਸਚਿਨ ਦੀਵਾਨ ਨੇ ਅੱਜ ਵਿਧਾਇਕ ਅੰਗਦ ਸਿੰਘ ਅਤੇ ਸਮੂਹ ਕੌਂਸਲਰਾਂ ਦੀ ਮੌਜੂਦਗੀ ’ਚ ਵਿਧੀਵਤ ਰੂਪ ਵਿਚ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਵਜੋਂ ਕਾਰਜ ਭਾਰ ਸੰਭਾਲ ਲਿਆ। ਇਸ ਦੌਰਾਨ ਸਚਿਨ ਦੀਵਾਨ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾ ਕੇ ਉਨਾਂ ਨੂੰ ਕੁਰਸੀ ’ਤੇ ਬਿਠਾਇਆ ਗਿਆ।ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਵਜੋਂ ਚਾਰਜ ਸੰਭਾਲਦਿਆਂ ਸਚਿਨ ਦੀਵਾਨ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਵਿਸ਼ਵਾਸ ਨਾਲ ਉਨਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਬਾਖੂਬੀ ਨਿਭਾਉਂਦੇ ਹੋਏ ਨਵਾਂਸ਼ਹਿਰ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨਾਂ ਸਮੂਹ ਨਗਰ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਸਭਨਾਂ ਦੇ ਸਹਿਯੋਗ ਨਾਲ ਨਵਾਂਸ਼ਹਿਰ ਨੂੰ ਖ਼ੂਬਸੂਰਤ ਸ਼ਹਿਰਾਂ ਵਿਚ ਸ਼ੁਮਾਰ ਕਰਵਾਇਆ ਜਾਵੇਗਾ ਅਤੇ ਉਨਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ।ਵਿਧਾਇਕ ਅੰਗਦ ਸਿੰਘ ਨੇ ਇਸ ਮੌਕੇ ਪ੍ਰਧਾਨ ਸਚਿਨ ਦੀਵਾਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨਾਂ ਦੀ ਹੁਣ ਕੁਰਸੀ ’ਤੇ ਬੈਠਣ ਉਪਰੰਤ ਜਿੰਮੇਵਾਰੀ ਹੋਰ ਵੱਧ ਗਈ ਹੈ ਅਤੇ ਉਨਾਂ ਨੂੰ ਪੂਰੀ ਆਸ ਹੈ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ। ਉਨਾਂ ਕਿਹਾ ਕਿ ਮੂਸਾਪੁਰ ਰੋਡ ’ਤੇ ਕੂੜੇ ਦੇ ਡੰਪ ਨੂੰ ਮੌਜੂਦਾ ਜਗਾ ਤੋਂ ਚੁਕਵਾਉਣ ਲਈ ਨਗਰ ਕੌਂਸਲ ਵਿਚ ਜਲਦ ਮਤਾ ਪਾਇਆ ਜਾਵੇ। ਇਸ ਦੇ ਨਾਲ ਹੀ ਸ਼ਹਿਰੀ ਮਕਾਨਾਂ ਦੇ ਨਕਸ਼ੇ ਸਬੰਧੀ ਘੱਟ ਤੋਂ ਘੱਟ ਫੀਸ ਲਈ ਜਾਵੇ ਅਤੇ ਨਗਰ ਕੌਂਸਲ ਵਿਚ ਹਰੇਕ ਵਰਕਰ ਦਾ ਸਿਹਤ ਬੀਮਾ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਉਨਾਂ ਨੂੰ ਯਕੀਨ ਹੈ ਕਿ ਪ੍ਰਧਾਨ ਸਚਿਨ ਦੀਵਾਨ ਆਪਣੀ ਕਾਬਲੀਅਤ ਅਤੇ ਸਾਥੀਆਂ ਦੇ ਸਹਿਯੋਗ ਨਾਲ ਨਵਾਂਸ਼ਹਿਰ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੰਚਾਉਣਗੇ।

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD