Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਰੋਨਾ ਪਾਜੀਟਿਵ ਵਿਅਕਤੀ ਦੀ ਮੌਤ ਉਪਰੰਤ ਸਸਕਾਰ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਹੀ ਜਾਵੇ ਕੀਤਾ : ਡੀਸੀ

ਕਿਹਾ, ਪ੍ਰਾਈਵੇਟ ਹਸਪਤਾਲ ਵਧਾਏ ਗਏ ਬੈਡਾਂ ਦੀ ਸਥਿਤੀ ਆਨ-ਲਾਇਨ ਅਪਡੇਟ ਬਣਾਉਣ ਯਕੀਨੀ

Web Admin

Web Admin

5 Dariya News

ਬਠਿੰਡਾ , 30 Apr 2021

Last updated on: Apr 30, 2021, 00:00 IST

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਹੁਣ ਤੱਕ ਕੀਤੇ ਜਾ ਰਹੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਰੀਵਿਊ ਕਰਦਿਆਂ ਕਰੋਨਾ ਮਹਾਂਮਾਰੀ ਨੂੰ ਫ਼ੈਲਣ ਤੋਂ ਰੋਕਣ ਲਈ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਸਬੰਧਤ ਟੀਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਖ਼ਾਸ ਤੌਰ ਤੇ ਜਾਣੂ ਕਰਵਾਉਣ ਕਿ ਜੇਕਰ ਕਿਸੇ ਵੀ ਕਰੋਨਾ ਪਾਜੀਟਿਵ ਵਿਅਕਤੀ ਦੀ ਮੌਤ ਹੁੰਦੀ ਹੈ ਤਾਂ ਉਸ ਦਾ ਸਸਕਾਰ ਆਪਣੇ ਪੱਧਰ ਤੇ ਨਾ ਕੀਤਾ ਜਾਵੇ, ਸਗੋਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀਆਂ ਪਾਲਣਾਂ ਅਨੁਸਾਰ ਹੀ ਕਰਨਾ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿਚ ਵਧਾਏ ਗਏ ਬੈਡਾਂ ਦੀ ਸਥਿਤੀ ਨੂੰ ਆਨ-ਲਾਇਨ ਅਪਡੇਟ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਸਬੰਧਤ ਟੀਮ ਇੰਚਾਰਜ ਨੂੰ ਕਿਹਾ ਕਿ ਉਹ ਘਰਾਂ ਵਿਚ ਇਕਾਂਤਵਾਸ ਲੋੜਵੰਦ ਵਿਅਕਤੀਆਂ ਨੂੰ ਫੂਡ ਕਿੱਟਾਂ ਮੁਹੱਈਆ ਕਰਵਾਉਣਾ ਸੁਨਿਸ਼ਚਿਤ ਕਰਨ।

ਜ਼ਿਲ੍ਹੇ ਅੰਦਰ ਆਕਸੀਜ਼ਨ ਦੀ ਨਿਗਰਾਨੀ ਲਈ ਬਣਾਈ ਗਈ ਕਮੇਟੀ ਦੇ ਨੁਮਾਂਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਆਕਸੀਜ਼ਨ ਗੈਸ ਸਿਲੰਡਰਾਂ ਨੂੰ ਲੋੜ ਤੇ ਮੰਗ ਅਨੁਸਾਰ ਹੀ ਵਰਤਿਆ ਜਾਣਾ ਯਕੀਨੀ ਬਣਾਉਣ ਤਾਂ ਜੋ ਐਮਰਜੈਂਸੀ ਹਾਲਤਾਂ ਵਿਚ ਆਕਸੀਜਨ ਗੈਸ ਨੂੰ ਵਰਤੋਂ ਵਿਚ ਲਿਆਂਦਾ ਜਾਵੇ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਘਰਾਂ ਚ ਇਕਾਂਤਵਾਸ ਮਰੀਜ਼ਾਂ ਦੀ ਸਿਹਤ ਦਾ ਖਿਆਲ ਰੱਖਣ ਲਈ ਸਥਾਪਤ ਕੀਤੇ ਗਏ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵਲੋਂ ਮਰੀਜ਼ਾਂ ਕੋਲੋ ਫ਼ੋਨ ਕਾਲ ਰਾਹੀਂ ਮੰਗੀ ਜਾਣ ਵਾਲੀ ਜਾਣਕਾਰੀ ਸਹੀ ਤੇ ਸਮੇਂ ਅਨੁਸਾਰ ਮੁਹੱਈਆ ਕਰਵਾਉਣੀ ਯਕੀਨੀ ਬਣਾਉਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀ ਗੁਰਬੀਰ ਸਿੰਘ ਕੋਹਲੀ, ਡਾ. ਯਾਦਵਿੰਦਰ ਸਿੰਘ, ਡਾ. ਪਾਮਿਲ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ, ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮਨਪ੍ਰੀਤ ਅਰਸ਼ੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ, ਬੀ.ਡੀ.ਪੀ.ਓ, ਸ਼੍ਰੀ ਅਭਿਨਵ ਅਤੇ ਜ਼ਿਲ੍ਹਾ ਕੰਟਰੋਲ ਰੂਮ ਇੰਚਾਰਜ ਸ਼੍ਰੀ ਗੁਰਦੀਪ ਸਿੰਘ ਮਾਨ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

 

Tags: DC Bathinda , B Srinivasan , Bathinda , Deputy Commissioner Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD