Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਅਮਰਜੀਤ ਸਿੰਘ ਨੇ ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਵਜੋਂ ਸੰਭਾਲਿਆ ਕਾਰਜ ਭਾਰ

Web Admin

Web Admin

5 Dariya News

ਰਾਹੋਂ/ਨਵਾਂਸ਼ਹਿਰ(ਸ਼ਹੀਦ ਭਗਤ ਸਿੰਘ ਨਗਰ) , 30 Apr 2021

Last updated on: Apr 30, 2021, 00:00 IST

ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਅੱਜ ਵਿਧਾਇਕ ਅੰਗਦ ਸਿੰਘ ਅਤੇ ਸਮੂਹ ਕੌਂਸਲਰਾਂ ਦੀ ਮੌਜੂਦਗੀ ’ਚ ਰਸਮੀ ਤੌਰ ’ਤੇ ਨਗਰ ਕੌਂਸਲ ਪ੍ਰਧਾਨ ਵਜੋਂ ਕਾਰਜ ਭਾਰ ਸੰਭਾਲ ਲਿਆ। ਨਗਰ ਕੌਂਸਲ ਦਫ਼ਤਰ ਰਾਹੋਂ ਵਿਖੇ ਪ੍ਰਧਾਨ ਵਜੋਂ ਚਾਰਜ ਸੰਭਾਲਦਿਆਂ ਅਮਰਜੀਤ ਸਿੰਘ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਭਰੋਸੇ ਨਾਲ ਉਨਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ, ਉਸ ’ਤੇ ਉਹ ਪੂਰੀ ਤਰਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨਾਂ ਕਿਹਾ ਕਿ ਇਤਿਹਾਸਕ ਸ਼ਹਿਰ ਰਾਹੋਂ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਨਗਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਇਆ ਜਾਵੇਗਾ। ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਪ੍ਰਧਾਨ ਅਮਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਉਨਾਂ ਨੂੰ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਰਾਹੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਜੀਅ-ਜਾਨ ਨਾਲ ਕੰਮ ਕੰਮ ਕਰਨ ਦੀ ਤਾਕੀਦ ਕੀਤੀ। ਉਨਾਂ ਉਮੀਦ ਪ੍ਰਗਟਾਈ ਕਿ ਅਮਰਜੀਤ ਸਿੰਘ ਆਪਣੇ ਸਮੂਹ ਸਾਥੀਆਂ ਨਾਲ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣਗੇ ਅਤੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਯੋਗ ਨਿਪਟਾਰਾ ਕਰਨਗੇ। ਇਸ ਮੌਕੇ ਸਮੂਹ ਕੌਂਸਲਰ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। 

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD