Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਰਸਾਤੀ ਪਾਣੀ ਦੀ ਨਿਕਾਸੀ ਲਈ ਮੇਅਰ ਜੀਤੀ ਸਿੱਧੂ ਨੇ ਸੈਕਟਰ 67-68 ਵਿਚ ਸ਼ੁਰੂ ਕਰਵਾਇਆ ਰੋਡ ਗਲੀਆਂ ਦਾ ਕੰਮ

33 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਰੋਡ ਗਲੀਆਂ ਦੀ ਸਫ਼ਾਈ, ਮੁਰੰਮਤ ਅਤੇ ਰੱਖ ਰਖਾਓ ਦਾ ਕੰਮ

Web Admin

Web Admin

5 Dariya News

ਮੁਹਾਲੀ , 30 Apr 2021

Last updated on: Apr 30, 2021, 00:00 IST

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਉਂਦੇ ਬਰਸਾਤਾਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਪਾਣੀ ਦੀ ਨਿਕਾਸੀ ਲਈ ਹੁਣੇ ਤੋਂ ਹੀ ਅਧਿਕਾਰੀਆਂ ਨੂੰ ਕਮਰਕੱਸੇ ਕਸ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਲਈ ਰੋਡ ਗਲੀਆਂ ਦੀ ਸਫਾਈ, ਰਿਪੇਅਰ, ਰੱਖ ਰਖਾਅ, ਅਤੇ ਜਿਥੇ ਵੀ ਨਵੀਆਂ ਰੋਡ ਗਲੀਆਂ ਬਣੀਆਂ ਹਨ ਉੱਥੇ ਤੁਰੰਤ ਕਾਰਵਾਈ ਲਈ ਅਧਿਕਾਰੀਆਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ। ਅੱਜ ਮੁਹਾਲੀ ਦੇ ਸੈਕਟਰ 67 ਅਤੇ 68 ਵਿਚ ਰੋਡ ਗਲੀਆਂ ਦਾ ਕੰਮ ਸ਼ੁਰੂ ਕਰਵਾਉਂਦਿਆਂ ਮੇਹਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ  ਗਮਾਡਾ ਤੋਂ ਆਪਣੇ ਅਧੀਨ ਲਏ ਗਏ ਇਨ੍ਹਾਂ ਸੈਕਟਰਾਂ ਵਿੱਚ 33 ਲੱਖ ਰੁਪਏ ਦੀ ਲਾਗਤ ਨਾਲ ਰੋਡ ਗਲੀਆਂ ਦੀ ਸਫ਼ਾਈ ਤੇ ਰਿਪੇਅਰ ਦੇ ਨਾਲ ਨਾਲ  ਜਿੱਥੇ ਨਵੀਂਆਂ ਰੋਡ ਗਲੀਆਂ ਬਣਨੀਆਂ ਹਨ ਉਥੇ ਤੁਰੰਤ ਕੰਮ ਸ਼ੁਰੂ ਕਰਵਾਇਆ ਜਾਵੇਗਾ। ਮੇਅਰ ਨੇ ਹੋਰ ਕਿਹਾ ਕਿ ਪੂਰੇ ਮੋਹਾਲੀ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਰੋਡ ਗਲੀਆਂ ਦੀ ਸਫਾਈ ਦਾ ਕੰਮ ਵੀ ਛੇਤੀ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖਾਸ ਤੌਰ ਤੇ ਗਮਾਡਾ ਤੋਂ ਲਏ ਗਏ ਸੈਕਟਰ 66 ਤੋਂ 69 ਅਤੇ 76 ਤੋਂ 80 ਵਿੱਚ ਇਹ ਕੰਮ ਫੌਰੀ ਤੌਰ ਤੇ ਆਰੰਭ ਕਰਵਾਏ ਜਾਣਗੇ।ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਨਾਈਪਰ ਦੇ ਪਿਛਲੇ ਪਾਸੇ ਤੋਂ ਬਰਸਾਤੀ ਨਾਲੇ ਵਿੱਚ ਸਰਕੰਡੇ ਦੀ ਸਫ਼ਾਈ ਦਾ ਕੰਮ ਪਹਿਲਾਂ ਹੀ ਸ਼ੁਰੂ ਕਰਵਾਇਆ ਜਾ ਚੁੱਕਿਆ ਹੈ ਅਤੇ ਇੱਥੇ ਬੁਲਡੋਜ਼ਰਾਂ ਦੀ ਮਦਦ ਨਾਲ ਸਰਕੰਡੇ ਦੀ ਸਫਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਰੋਡ ਗਲੀਆਂ ਬਰਸਾਤੀ ਪਾਣੀ ਦੀ ਨਿਕਾਸੀ ਦਾ ਅਹਿਮ ਸਾਧਨ ਹਨ ਅਤੇ ਇਨ੍ਹਾਂ ਦੀ ਸਫ਼ਾਈ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਕਾਫੀ ਹੱਦ ਤੱਕ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਦੀ ਇਹ ਪੂਰੀ ਕੋਸ਼ਿਸ਼ ਹੋਵੇਗੀ ਕਿ ਬਰਸਾਤਾਂ ਦੇ ਮੌਸਮ ਵਿੱਚ ਕਿਸੇ ਵੀ ਵਸਨੀਕ ਨੂੰ ਬਰਸਾਤੀ ਪਾਣੀ ਕਾਰਨ ਕੋਈ ਸਮੱਸਿਆ ਨਾ ਆਵੇ।ਅੱਜ ਇਹ ਕੰਮ ਆਰੰਭ ਕਰਵਾਉਣ ਵੇਲੇ ਮੁਹਾਲੀ ਨਗਰ ਨਿਗਮ ਦੇ ਐਕਸੀਅਨ ਹਰਪ੍ਰੀਤ ਸਿੰਘ, ਐੱਸ ਡੀ ਓ ਨੰਦਨ ਬਾਂਸਲ, ਪਰਵਿੰਦਰ ਕੌਰ ਐਮਸੀ, ਮਨਜੀਤ ਕੌਰ ਐਮਸੀ ਸੈਕਟਰ  67, ਵਿਨੀਤ ਮਲਿਕ ਐਮਸੀ ਸੈਕਟਰ 68, ਕੁਲਵਿੰਦਰ ਸਿੰਘ, ਸੰਜੂ, ਰਾਕੇਸ਼ ਲਖੋਤਰਾ, ਬਲਬੀਰ ਸਿੰਘ ਸੀਨੀਅਰ ਕਾਂਗਰਸੀ ਆਗੂ ਅਤੇ ਟਰਾਂਸਪੋਰਟਰ, ਗੁਰਮੇਲ ਸਿੰਘ ਘੜੂੰਆਂ, ਰਸ਼ਪਾਲ ਸਿੰਘ, ਗੁਰਦੁਆਰਾ ਪ੍ਰਧਾਨ ਕਰਮ ਸਿੰਘ, ਆਰ ਡਬਲਿਊ ਏ ਪ੍ਰਧਾਨ ਜਲਵਾਯੂ ਵਿਹਾਰ ਐੱਸਬੀਐੱਸ ਢਿੱਲੋਂ, ਗੁਰੂ ਹਰ ਰਾਏ ਸੋਸਾਇਟੀ ਪ੍ਰਧਾਨ ਹਰਜੀਤ ਸਿੰਘ, ਅਮਰਜੀਤ ਸਿੰਘ ਨਾਗਰਾ, ਹਰਜਿੰਦਰ ਸਿੰਘ ਸੈਣੀ, ਸ੍ਰੀ ਪਸਰੀਚਾ, ਮਸਤਾਨ ਸਿੰਘ, ਨਿਰਮਲ ਸਿੰਘ, ਚਰਨ ਸਿੰਘ, ਹਰਮਨਪ੍ਰੀਤ ਸਿੰਘ ਅਤੇ ਹੋਰ ਵਸਨੀਕ ਹਾਜ਼ਰ ਸਨ।  ਹਾਜ਼ਰ ਸਨ।

 

Tags: Mohali Municipal Corporation , Amarjit Singh Jiti Sidhu , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD