Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੌਜੂਦਾ ਹਾਲਾਤ ਨਾਲ ਨਜਿੱਠਣ ਲਈ ਬੈੱਡਾਂ ਦੀ ਸਮਰੱਥਾ ਨੂੰ ਵਧਾਉਣ ਤੋਂ ਇਲਾਵਾ ਅਸਥਾਈ ਸਹੂਲਤਾਂ ਨੂੰ ਵਿਕਸਿਤ ਕੀਤਾ ਜਾਵੇਗਾ : ਘਨਸ਼ਿਆਮ ਥੋਰੀ

ਅਧਿਕਾਰੀਆਂ ਨੂੰ ਦੂਜੀ ਲਹਿਰ ਨਾਲ ਕੁਸ਼ਲਤਾ ਨਾਲ ਨਿਪਟਣ ਲਈ ਬਹੁਪੱਖੀ ਰਣਨੀਤੀ ਅਪਨਾਉਣ ਲਈ ਕਿਹਾ

Web Admin

Web Admin

5 Dariya News

ਜਲੰਧਰ , 30 Apr 2021

Last updated on: Apr 30, 2021, 00:00 IST

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਦੀ ਦੂਜੀ ਲਹਿਰ ਨਾਲ ਕੁਸ਼ਲਤਾ ਨਾਲ ਨਜਿੱਠਣ ਲਈ ਕੋਵਿਡ ਕੇਅਰ ਸੈਂਟਰਾਂ ਵਿੱਚ ਬੈੱਡਾਂ ਦੀ ਸਮਰੱਥਾ ਵਧਾਉਣ ਅਤੇ ਅਸਥਾਈ ਸਹੂਲਤਾਂ ਨੂੰ ਵਿਕਸਤ ਕਰਨ ਲਈ ਕੰਮ ਕੀਤਾ ਜਾਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਵਿਚ ਹਿੱਸਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੀਖਿਆ ਬੈਠਕ ਦੌਰਾਨ ਮਾਣਯੋਗ ਮੁੱਖ ਮੰਤਰੀ ਵੱਲੋਂ ਜਾਰੀ ਕੀਤੀਆਂ ਸਮੁੱਚੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਧ ਰਹੇ ਕੇਸਾਂ 'ਤੇ ਕਾਬੂ ਪਾਉਣ ਲਈ ਆਉਣ ਵਾਲੇ ਦਿਨਾਂ ਵਿਚ ਬੈੱਡਾਂ ਦੀ ਸਮਰੱਥਾ ਨੂੰ ਵਧਾਉਣ ਅਤੇ ਕੁਝ ਅਸਥਾਈ ਕੋਵਿਡ ਕੇਅਰ ਸਹੂਲਤਾਂ ਸਥਾਪਤ ਕਰਨ 'ਤੇ ਜ਼ੋਰ ਦਿੱਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਹਸਪਤਾਲਾਂ ਵਿੱਚ ਕੁੱਲ 451 ਲੈਵਲ-3 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 382 ਭਰੇ ਹੋਏ ਹਨ ਅਤੇ ਇਸ ਵੇਲੇ ਸਿਰਫ਼ 69 ਬੈੱਡ ਹੀ ਉਪਲਬੱਧ ਹਨ, ਇਸ ਤਰ੍ਹਾਂ ਕੁੱਲ ਬੈੱਡਾਂ ਵਿੱਚੋਂ 84.70 ਫੀਸਦੀ ਪਹਿਲਾਂ ਹੀ ਹਸਪਤਾਲਾਂ ਵਿੱਚ ਭਰੇ ਹੋਏ ਹਨ । ਉਨ੍ਹਾਂ ਅੱਗੇ ਦੱਸਿਆ ਕਿ ਕੋਵਿਡ ਕੇਅਰ ਸੰਸਥਾਵਾਂ ਵਿੱਚ ਲੈਵਲ -2 ਸ਼੍ਰੇਣੀ ਵਿੱਚ ਲਗਭਗ 610 ਬੈੱਡ ਉਪਲੱਬਧ ਹਨ ਅਤੇ ਇਨ੍ਹਾਂ ਬੈੱਡਾਂ ਨੂੰ ਲੈਵਲ-3 ਵਿੱਚ ਅਪਗ੍ਰੇਡ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਸ਼੍ਰੀ ਥੋਰੀ ਨੇ ਜ਼ਿਲਾ ਪ੍ਰਸ਼ਾਸਨ ਵੱਲੋਂ ਹਸਪਤਾਲਾਂ ਨੂੰ ਢੁੱਕਵੀਂ ਆਕਸੀਜਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਚੁੱਕੇ ਜਾ ਰਹੇ ਉਪਰਾਲਿਆਂ ਜਿਸ ਵਿੱਚ ਵਰਤੋਂ ਦੀ ਰਾਸ਼ਨਿੰਗ, ਆਕਸੀਜਨ ਆਡਿਟ ਅਤੇ ਜ਼ਿਲ੍ਹੇ ਵਿੱਚ ਸਪਲਾਈ, ਮੰਗ ਅਤੇ ਖਪਤ ’ਤੇ ਨਿਰੰਤਰ ਨਿਗਰਾਨੀ ਸ਼ਾਮਲ ਹੈ, ਬਾਰੇ ਵੀ ਜਾਣੂੰ ਕਰਾਇਆ। ਉਨ੍ਹਾਂ ਸਮੂਹ ਸਬੰਧਤ ਅਧਿਕਾਰੀਆਂ ਨੂੰ ਟੈਸਟਿੰਗ ਅਤੇ ਟੀਕਾਕਰਨ ਨੂੰ ਉਤਸ਼ਾਹਤ ਕਰਨ ਤੋਂ ਲੈ ਕੇ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਬਹੁ-ਪੱਖੀ ਰਣਨੀਤੀ ਅਪਨਾਉਣ ਦੀ ਹਦਾਇਤ ਕੀਤੀ।ਇਸ ਮੌਕੇ ਐਸ.ਐਸ.ਪੀ. ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਐਸ.ਡੀ.ਐਮ. ਡਾ ਜੈ ਇੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ ਹਰਦੀਪ ਸਿੰਘ ਵੀ ਮੌਜੂਦ ਸਨ।

                                                 

 

Tags: DC Jalandhar , Ghanshyam Thori , Jalandhar , Deputy Commissioner Jalandhar , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD