Friday, 05 June 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ

 

35 ਕਰੋੜ ਦੀ ਲਾਗਤ ਨਾਲ ਬਣ ਰਹੇ ਸੀਵਰੇਜ ਦਾ ਐਮਪੀ ਡਾ. ਅਮਰ ਸਿੰਘ ਨੇ ਰੱਖਿਆ ਨੀਂਹ ਪੱਥਰ

Dr Amar Singh, Dr. Amar Singh, Punjab Congress, Congress, Raikot

Web Admin

Web Admin

5 Dariya News

ਰਾਏਕੋਟ , 28 Apr 2021

Last updated on: Apr 28, 2021, 00:00 IST

ਮਿਊਸੀਪਲ ਡਿਵੈਲਪਮੈਂਟ ਫੰਡ ਦੇ ਤਹਿਤ 35 ਕਰੋੜ ਦੀ ਲਾਗਤ ਨਾਲ ਸਥਾਨਕ ਸ਼ਹਿਰ ਵਿੱਚ ਪਾਏ ਜਾ ਰਹੇ ਸੌ ਫੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਦੇ ਕੰਮ ਦੀ ਅੱਜ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ ਵੱਲੋਂ ਗੁਰਦੁਆਰਾ ਬਾਬਾ ਜੋਰਾਵਰ ਸਿੰਘ-ਬਾਬਾ ਫਤਿਹ ਸਿੰਘ ਦੇ ਨਜਦੀਕ ਨੀਂਹ ਪੱਥਰ ਤੋਂ ਪਰਦਾ ਹਟਾ ਕੇ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੀਵਰੇਜ ਬੋਰਡ ਦੇ ਐਕਸੀਅਨ ਜੀਪੀ ਸਿੰਘ, ਕਾਮਿਲ ਅਮਰ ਸਿੰਘ ਬੋਪਾਰਾਏ, ਸੀਵਰੇਜ ਬੋਰਡ ਦੇ ਐਸ.ਡੀ.ਓ ਸੁਪਿੰਦਰ ਸਿੰਘ, ਕਾਰਜ ਸਾਧਕ ਅਫਸਰ ਅਮਰਇੰਦਰ ਸਿੰਘ ਆਦਿ ਹਾਜ਼ਰ ਸਨ।ਇਸ ਮੌਕੇ ਐਮ.ਪੀ. ਡਾ. ਅਮਰ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਜੋ ਪਹਿਲਾਂ ਸੀਵਰੇਜ ਪਾਇਆ ਹੋਇਆ ਹੈ, ਉਸ ਨਾਲ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਨੂੰ ਸਹੀ ਤਰੀਕੇ ਨਹੀਂ ਹੁੰਦੀ ਸੀ, ਜਿਸ ਕਾਰਨ ਸੀਵਰੇਜ ਜਾਮ ਹੋ ਜਾਂਦਾ ਸੀ ਅਤੇ ਗੰਦਾਪਾਣੀ ਗਲੀਆਂ ’ਚ ਆ ਜਾਂਦਾ ਸੀ। ਇਸ ਨੂੰ ਦੇਖਦੇ ਹੋਏ ਪੂਰੇ ਰਾਏਕੋਟ ਸ਼ਹਿਰ ਵਿੱਚ ਦੁਬਾਰਾ ਤੋਂ 17 ਕਰੋੜ ਦੀ ਲਾਗਤ ਨਾਲ ਸੀਵਰੇਜ ਪਾਇਆ ਜਾ ਰਿਹਾ ਹੈ, ਜਿਸ ਦੇ ਕੰਮ ਦੀ ਸ਼ੁਰੂਆਤ ਅੱਜ ਉਨ੍ਹਾਂ ਵੱਲੋਂ ਨੀਂਹ ਪੱਥਰ ਤੋਂ ਪਰਦਾ ਹਟਾ ਕੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 18 ਕਰੋੜ ਦੀ ਲਾਗਤ ਨਾਲ ਸੀਵਰੇਜ ਟ੍ਰੀਟਮੈਂਟ ਪਲਾਂਟ ਬਣਾਇਆ ਜਾ ਰਿਹਾ ਹੈ, ਜਿਸ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਅਤੇ ਸ਼ਹਿਰ ਨੂੰ ਬੁਲੰਦੀਆਂ ਵੱਲ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਗਾ। ਉਨ੍ਹਾਂ ਕਿਹਾ ਕਿ ਸੀਵਰੇਜ ਤੋਂ ਇਲਾਵਾ ਸ਼ਹਿਰ ਵਿੱਚ 4 ਕਰੋੜ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਬਣ ਰਹੇ ਬੱਸ ਸਟੈਂਡ, ਸਿਵਲ ਹਸਪਤਾਲ ਵਿਖੇ 10 ਕਰੋੜ ਦੀ ਲਾਗਤ ਨਾਲ ਜੱਚਾ-ਬੱਚਾ ਕੇਂਦਰ ਬਣਨ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਸਰਕਾਰੀ ਡਿਗਰੀ ਕਾਲਜ ਅਤੇ ਆਈਟੀਆਈ ਦੀਆਂ ਬਿਲਡਿੰਗਾਂ ਦਾ ਕੰਮ ਤਕਰੀਬਨ ਪੂਰਾ ਹੋ ਚੁੱਕਾ ਹੈ, ਇੰਨ੍ਹਾਂ ’ਚ ਜਲਦੀ ਹੀ ਕਲਾਸਾਂ ਸ਼ੁਰੂ ਕੀਤੀ ਜਾਣਗੀਆਂ। ਇਸ ਮੌਕੇ ਯੂਥ ਆਗੂ ਕਾਮਿਲ ਅਮਰ ਸਿੰਘ ਬੋਪਾਰਾਏ ਨੇ ਹਲਕੇ ’ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਐਮ.ਪੀ. ਡਾ. ਅਮਰ ਸਿੰਘ ਦਾ ਧੰਨਵਾਦ ਕੀਤਾ।ਇਸ ਮੌਕੇ ਬੋਰਡ ਦੇ ਐਸ.ਡੀ.ਓ ਨੇ ਦੱਸਿਆ ਕਿ ਸ਼ਹਿਰ ਵਿੱਚ 17 ਕਰੋੜ ਦੀ ਲਾਗਤ ਨਾਲ ਵਾਟਰ ਸਪਲਾਈ ਅਤੇ ਸੀਵਰੇਜ ਦਾ ਕੰਮ ਕੀਤਾ ਜਾਵੇਗਾ। ਜਿਸ ਦੀ ਕੁੱਲ ਲੰਬਾਈ 50 ਕਿਲੋਮੀਟਰ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜਿਆਦਾਤਰ ਸ਼ਹਿਰ ਵਿੱਚ ਵਾਟਰ ਸਪਲਾਈ ਲਈ ਪਾਇਪਾਂ ਪਾਈਆਂ ਹੋਈਆਂ ਹਨ, ਜੋ ਰਹਿੰਦੀ ਹੈ ਉਸ ਦੀ ਲੰਬਾਈ 5 ਕਿਲੋਮੀਟਰ ਬਣਦੀ ਹੈ। ਉਨ੍ਹਾਂ ਦੱਸਿਆ ਕਿ ਟੈਲੀਫੋਨ ਐਕਸਚੇਂਜ ਤੋਂ ਬਰਨਾਲਾ ਚੌਂਕ ਅਤੇ ਈਦਗਾਹ ਰੋਡ ਤੇ ਬੱਸ ਸਟੈਂਡ ਤੱਕ ਇਹ ਦੋਵੇਂ ਵੱਡੀਆਂ ਲਾਇਨਾਂ ਹਨ, ਜਿਸ ਦਾ ਕੰਮ ਜਲਦੀ ਨੇਪਰੇ੍ਹ ਚਾੜ ਦਿੱਤਾ ਜਾਵੇਗਾ। ਇਸ ਮੌਕੇ ਓਐਸਡੀ ਜਗਪ੍ਰੀਤ ਸਿੰਘ ਬੁੱਟਰ, ਬਲਜੀਤ ਸਿੰਘ ਹਲਵਾਰਾ, ਜੇਈ ਸੁਖਦੇਵ ਸਿੰਘ, ਐਸਓ ਰਾਜਿੰਦਰ ਢਿੱਲੋਂ, ਚੇਅਰਮੈਨ ਸੁਖਪਾਲ ਸਿੰਘ, ਪ੍ਰਧਾਨ ਏਬੰਤ ਜੈਨ, ਵਿਨੋਦ ਜੈਨ (ਪੁਜਾਰੀ ਫੀਡ ਵਾਲੇ) ਪ੍ਰਧਾਨ ਸੁਦਰਸ਼ਨ ਜੋਸ਼ੀ, ਕੌਂਸਲਰ ਮੁਹੰਮਦ ਇਮਰਾਨ, ਕੌਂਸਲਰ ਕਮਲਜੀਤ ਵਰਮਾਂ, ਕੌਂਸਲਰ ਗੁਰਜੰਟ ਸਿੰਘ, ਕੌਂਸਲਰ ਰਾਜਿੰਦਰ ਸਿੰਘ ਰਾਜੂ, ਕੌਂਸਲਰ ਗੁਰਦਾਸ ਮਾਨ, ਕੌਂਸਲਰ ਸੁਖਵਿੰਦਰ ਸਿੰਘ ਗਰੇਵਾਲ, ਸੰਦੀਪ ਸਿੱਧੂ, ਨਰੈਣ ਦੱਤ ਕੌਸ਼ਿਕ, ਕੇਕੇ ਸ਼ਰਮਾਂ, ਵਿਨੋਦ ਜੈਨ ਰਾਜੂ, ਜਸਪਿੰਦਰ ਪਿੱਲਾ, ਗੁਰਦਿਆਲ ਸਿੰਘ, ਜੋਗਿੰਦਰਪਾਲ ਮੱਕੜ, ਸੁਰਜੀਤ ਸਿੰਘ, ਸੁਖਪਾਲ ਸਿੰਘ ਕਾਕੂ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Dr Amar Singh , Dr. Amar Singh , Punjab Congress , Congress , Raikot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD