Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਸ਼ਹੀਦ ਅਮਰਦੀਪ ਸਿੰਘ ਦਾ ਪਿੰਡ ਕਰਮਗੜ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਡਿਪਟੀ ਕਮਿਸ਼ਨਰ ਅਤੇ ਐਸਡੀਐਮ ਬਰਨਾਲਾ ਵੱਲੋਂ ਸ਼ਰਧਾਂਜਲੀ ਭੇਟ

Obituary, Karamgarh, Sepoy Amardeep Singh, Barnala, Siachen

Web Admin

Web Admin

5 Dariya News

ਮਹਿਲ ਕਲਾਂ/ਬਰਨਾਲਾ , 28 Apr 2021

Last updated on: Apr 28, 2021, 00:00 IST

21 ਪੰਜਾਬ ਰੈਜੀਮੈਂਟ ਦਾ ਬਹਾਦਰ ਸਿਪਾਹੀ ਅਮਰਦੀਪ ਸਿੰਘ (23) ਪੁੱਤਰ ਮਨਜੀਤ ਸਿੰਘ, ਜੋ ਲੰਘੀ 25 ਅਪਰੈਲ ਨੂੰ ਸਿਆਚਿਨ ਵਿਖੇ ਆਪਣੀ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ, ਦਾ ਅੱਜ ਪਿੰਡ ਕਰਮਗੜ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।ਇਸ ਮੌਕੇ ਸ਼ਹੀਦ ਸੈਨਿਕ ਨੂੰ ਸਲਾਮੀ ਦਿੱਤੀ ਗਈ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਵਰਜੀਤ ਵਾਲੀਆ ਸਮੇਤ ਵੱਖ ਵੱਖ ਸ਼ਖਸੀਅਤਾਂ ਅਤੇ ਪਿੰਡ ਵਾਸੀਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ  ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਬਹਾਦਰ ਸੈਨਿਕ ਅਮਰਦੀਪ ਸਿੰਘ ਨੇ ਜਵਾਨੀ ਵਿਚ ਦੇਸ਼ ਤੋਂ ਆਪਾ ਵਾਰ ਦਿੱਤਾ। ਉਨਾਂ ਸ਼ਹੀਦ ਸੈਨਿਕ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਸੈਨਿਕ ਅਮਰਦੀਪ ਸਿੰਘ ਦੀ ਆਪਣੀ ਡਿਊਟੀ ਪ੍ਰਤੀ ਸਮਰਪਣ ਭਾਵਨਾ ਸਾਡੇ ਸਭ ਲਈ ਮਿਸਾਲ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਪਰਿਵਾਰ ਦੇ ਹਮੇਸ਼ਾ ਨਾਲ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਲਈ 50 ਲੱਖ ਰੁਪਏ ਦਾ ਐਕਸ-ਗ੍ਰੇਸ਼ੀਆ ਮੁਆਵਜ਼ਾ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।ਇਸ ਮੌਕੇ ਮਾਨੀਟਰਿੰਗ ਰੱਖਿਆ ਸੇਵਾਵਾਂ ਭਲਾਈ ਪੰਜਾਬ ਦੇ ਡਿਪਟੀ ਡਾਇਰੈਕਟਰ ਕਰਨਲ (ਸੇਵਾਮੁਕਤ) ਜਰਨੈਲ ਸਿੰਘ, ਜ਼ਿਲਾ ਰੱਖਿਆ ਭਲਾਈ ਸੇਵਾਵਾਂ ਦਫਤਰ ਬਰਨਾਲਾ ਤੋਂ ਸੁਪਰਡੈਂਟ ਰਵਿੰਦਰ ਸਿੰਘ, ਭਲਾਈ ਪ੍ਰਬੰਧਕ ਕੈਪਟਨ ਸੁਖਪਾਲ ਸਿੰਘ, 21 ਪੰਜਾਬ ਰੈਜੀਮੈਂਟ ਤੋਂ ਨਾਇਬ ਸੂਬੇਦਾਰ ਸੁਖਦੇਵ ਸਿੰਘ, ਕਲਰਕ ਜਗਦੀਪ ਸਿੰਘ ਤੇ ਹੋਰਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।

 

Tags: Obituary , Karamgarh , Sepoy Amardeep Singh , Barnala , Siachen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD