Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਦਮਦਮੀ ਟਕਸਾਲ ਵੱਲੋਂ ਗੁ: ਗੁਰੂ ਕੇ ਮਹਿਲ ਸਾਹਿਬ ਵਿਖੇ ਲੰਗਰ ਸੰਪੂਰਨਤਾ ਦੀ ਹੋਈ ਅਰਦਾਸ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ

Web Admin

Web Admin

5 Dariya News

ਅੰਮ੍ਰਿਤਸਰ , 02 May 2021

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਸਾਹਿਬ ਦੇ ਪਾਵਨ 400 ਸੌ ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਗੁਰੂ ਕੇ ਮਹਿਲ ਸਾਹਿਬ ਵਿਖੇ 21 ਅਪ੍ਰੈਲ ਤੋਂ ਲਗਾਏ ਗਏ ਲੰਗਰ ਪ੍ਰਤੀ ਅੱਜ ਸੰਪੂਰਨਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਦਮਦਮੀ ਟਕਸਾਲ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੂੰ ਸਨਮਾਨਿਤ ਕੀਤਾ।  ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਨਾਲ ਸੰਬੰਧਿਤ ਸ਼ਤਾਬਦੀਆਂ ਦਾ ਸਾਡੇ ਜੀਵਨ ਵਿਚ ਆਉਣ ਸਾਡੇ ਲਈ ਵੱਡੇ ਭਾਗਾਂ ਵਾਲੀ ਗਲ ਹੈ। ਉਨ੍ਹਾਂ ਸੰਗਤ ਨੂੰ ਅੰਮ੍ਰਿਤਪਾਨ ਕਰ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ। ਪ੍ਰੋ: ਸਰਚਾਂਦ ਸਿੰਘ ਅਨੁਸਾਰ ਗੁਰੂ ਸਾਹਿਬ ਦੇ ਸਨਮੁੱਖ ਸੰਪੂਰਨਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਭੋਰਾ ਸਾਹਿਬ ਵਿਖੇ ਭਾਈ ਗੁਰਚਰਨ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਸਿੰਘ ਸਾਹਿਬਾਨ ਤੇ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।  ਇਸ ਮੌਕੇ ਸੰਤ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਨੰਦਗੜ੍ਹ, ਬਾਬਾ ਮੇਜਰ ਸਿੰਘ ਵਾਂ, ਸੰਤ ਬਾਬਾ ਸੁੱਚਾ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ, ਗਿਆਨੀ ਜੀਵਾ ਸਿੰਘ, ਗਿਆਨੀ ਸਾਹਿਬ ਸਿੰਘ, ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ, ਬਾਬਾ ਸੂਬਾ ਸਿੰਘ, ਜਥੇਦਾਰ ਜਰਨੈਲ ਸਿੰਘ, ਜਥੇ: ਸੁਖਦੇਵ ਸਿੰਘ ਅਨੰਦਪੁਰ, ਭਾਈ ਜਗਤਾਰ ਸਿੰਘ ਮਿਆਣੀ, ਭਾਈ ਸਤਨਾਮ ਸਿੰਘ, ਭਾਈ ਪ੍ਰਕਾਸ਼ ਸਿੰਘ, ਭਾਈ ਪ੍ਰਗਟ ਸਿੰਘ ਸਖੀਰਾ, ਭਾਈ ਬਲਜਿੰਦਰ ਸਿੰਘ, ਗਿਆਨੀ ਹੀਰਾ ਸਿੰਘ ਮਨਿਆਲਾ ਪ੍ਰਚਾਰਕ, ਭਾਈ ਜਸਕਰਨ ਸਿੰਘ, ਭਾਈ ਤਰਸੇਮ ਸਿੰਘ, ਕੁਲਵਿੰਦਰ ਸਿੰਘ,  ਭਾਈ ਹਰਨਾਮ ਸਿੰਘ, ਭਾਈ ਕਾਰਜ ਸਿੰਘ, ਸਾਹਿਬ ਸਿੰਘ ਕਿਰਲਗੜ, ਜੱਜ ਸਿੰਘ, ਬਿੰਦਰ ਸਿੰਘ ਢਿਲਵਾਂ, ਹਰਭਜਨ ਸਿੰਘ ਭੂਸੇ, ਅਜਮੇਰ ਸਿੰਘ ਧਰਦੇਹ, ਗੁਰਪ੍ਰੀਤ ਸਿੰਘ ਖੇਲਾਂ, ਹਰਪਾਲ ਸਿੰਘ ਅੰਮ੍ਰਿਤਸਰ, ਬਲਵਿੰਦਰ ਸਿੰਘ ਨੋਨਾ, ਜਸਕਰਨ ਸਿੰਘ ਭੂਰਾ, ਕੁਲਵਿੰਦਰ ਸਿੰਘ ਉਸਮਾ, ਸ਼ਮਸ਼ੇਰ ਸਿੰਘ ਜੇਠੂਵਾਲ, ਭਾਈ ਅਰਸ਼ਦੀਪ ਸਿੰਘ ਰੰਧਾਵਾ ਅਤੇ ਸਰਚਾਂਦ ਸਿੰਘ ਮੌਜੂਦ ਸਨ।

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD