Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਡਿਪਟੀ ਕਮਿਸ਼ਨਰ ਵੱਲੋਂ ਸਾਰੇ ਨਿੱਜੀ ਹਸਪਤਾਲਾਂ ਨੂੰ ਹਦਾਇਤ, ਅੱਜ ਸ਼ਾਮ ਤੱਕ ਕੋਵਿਡ ਮਰੀਜ਼ਾਂ ਦੇ ਇਲਾਜ਼ ਲਈ ਬੈਡ ਸਮਰੱਥਾ ਨੂੰ ਤੁਰੰਤ 25% ਤੱਕ ਵਧਾਇਆ ਜਾਵੇ

ਪ੍ਰਸ਼ਾਸ਼ਨ ਵੱਲੋਂ ਆਕਸੀਜਨ ਦੀ ਸਮਰੱਥਾ ਵਿੱਚ 33% ਕੀਤਾ ਵਾਧਾ

DC Ludhiana, Mission Fateh, Varinder Kumar Sharma, Deputy Commissioner Ludhiana, Punjab Fights Corona, Coronavirus, COVID 19, Novel Coronavirus, India Fights Corona

Web Admin

Web Admin

5 Dariya News

ਲੁਧਿਆਣਾ , 02 May 2021

ਜਿਵੇਂ ਕਿ ਹਸਪਤਾਲਾਂ ਵਿਚ ਲਗਭਗ ਸਾਰੇ ਬੈਡ ਭਰ ਚੁੱਕੇ ਹਨ, ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਾਰੇ ਨਿੱਜੀ ਹਸਪਤਾਲਾਂ ਨੂੰ ਹਦਾਇਤ ਕੀਤੀ ਹੈ ਕਿ ਸਾਰੇ ਕੋਵਿਡ ਮਰੀਜ਼ਾਂ ਦੇ ਇਲਾਜ ਨੂੰ ਯਕੀਨੀ ਬਣਾਉਣ ਲਈ ਅੱਜ ਸ਼ਾਮ ਤੱਕ ਬੈਡ ਸਮਰੱਥਾ ਨੂੰ ਤੁਰੰਤ ਘੱਟੋ-ਘੱਟ 25% ਤੱਕ ਵਧਾਇਆ ਜਾਵੇ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਡੀ.ਡੀ.ਐਲ.ਜੀ. ਸ੍ਰੀ ਅਮਿਤ ਬੈਂਬੀ ਅਤੇ ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ ਦੇ ਨਾਲ ਹਸਪਤਾਲਾਂ ਨਾਲ ਇਕ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਭਿਆਨਕ ਰੂਪ ਧਾਰਨ ਨਾਲ ਲਗਭਗ ਲੈਵਲ-3 ਦੇ ਸਾਰੇ ਬੈਡ ਭਰ ਚੁੱਕੇ ਹਨ। ਉਨ੍ਹਾ ਕਿਹਾ ਬੈਂਡ ਦੀ ਸਮਰੱਥਾ ਨੂੰ ਵਧਾਉਣ ਦੀ ਫੌਰੀ ਜ਼ਰੂਰਤ ਹੈ ਅਤੇ ਸਿਹਤ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀ ਬੈਡਾਂ ਦੀ ਕੁੱਲ ਸਮਰੱਥਾ ਵਿੱਚ ਘੱਟੋ-ਘੱਟ 25% ਬੈਡ ਹੋਰ ਸ਼ਾਮਲ ਕਰਨ ਤਾਂ ਜੋ ਕੋਵਿਡ ਦੇ ਕੇਸਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਸਾਰੇ ਮਰੀਜ਼ਾਂ ਦਾ ਇਲਾਜ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ 'ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡੀ.ਡੀ.ਐਲ.ਜੀ. ਅਤੇ ਸਿਵਲ ਸਰਜਨ ਦੀ 4 ਮੈਂਬਰੀ ਟੀਮ ਨਾਲ ਨਵੇਂ ਸ਼ਾਮਲ ਕੀਤੇ ਬੈੱਡਾਂ ਦਾ ਮੁਆਇਨਾ ਕਰਨਗੇ।

ਹਸਪਤਾਲਾਂ ਨੂੰ ਜੀਵਨ ਬਚਾਉਣ ਵਾਲੀ ਗੈਸ, ਆਕਸੀਜਨ ਦੀ ਉਪਲੱਬਧਤਾ ਬਾਰੇ ਭਰੋਸਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਪਹਿਲਾਂ ਹੀ ਆਕਸੀਜਨ ਦੀ ਸਮਰੱਥਾ ਵਿੱਚ ਲਗਭਗ 33% (ਰੋਜ਼ਾਨਾ 2900 ਸਿਲੰਡਰ) ਦਾ ਵਾਧਾ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵਰਧਮਾਨ ਸਟੀਲ ਪਲਾਂਟ ਮੈਡੀਕਲ ਆਕਸੀਜਨ ਦੇ 1500 ਸਿਲੰਡਰ ਦੇ ਰਿਹਾ ਸੀ ਪਰ ਹੁਣ ਇਸ ਨੇ ਆਪਣੀ ਸਮਰੱਥਾ ਵਧਾ ਦਿੱਤੀ ਹੈ ਅਤੇ 2100 ਦੇ ਕਰੀਬ ਸਿਲੰਡਰ ਭਰਨੇ ਸ਼ੁਰੂ ਕੀਤੇ ਹਨ।ਇਸੇ ਤਰ੍ਹਾਂ, ਵੈਲਟੇਕ ਇਕਿਉਪਮੈਂਟ ਐਂਡ ਇਨਫਰਾਸਟਰੱਕਚਰ ਲਿਮਿਟਿਡ ਵੀ ਵਾਧੂ ਆਕਸੀਜਨ ਪੈਦਾ ਕਰ ਰਿਹਾ ਹੈ, ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਹਰੇਕ ਜੀਵਨ ਨੂੰ ਬਚਾਉਣ ਲਈ ਆਕਸੀਜਨ ਸਹਾਇਤਾ ਵਾਲੇ ਢੁੱਕਵੇ ਬੈਂਡਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਪ੍ਰਸ਼ਾਸਨ ਕੋਵਿਡ-19 ਦੀ ਦੂਜੀ ਲਹਿਰ ਦਾ ਮੁਕਾਬਲਾ ਕਰਨ ਲਈ ਸਰੋਤਾਂ ਅਤੇ ਜਨ-ਸ਼ਕਤੀ ਨਾਲ ਪੂਰੀ ਤਰ੍ਹਾਂ ਲੈਸ ਹੈ ਅਤੇ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ. ਉਨ੍ਹਾਂ ਕਿਹਾ ਕਿ ਨੋਵਲ ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਲੋਕਾਂ ਦੇ ਸਹਿਯੋਗ ਨਾਲ ਜਿੱਤੀ ਜਾਵੇੇਗੀ, ਜੋ ਮਾਸਕ ਪਹਿਨਣ, ਸਮਾਜਕ ਦੂਰੀ ਬਣਾ ਕੇ ਰੱਖਣ ਅਤੇ ਹੱਥਾਂ ਦੇ ਸਫਾਈ ਸਮੇਤ ਕੋਵਿਡ ਸੇਫਟੀ ਪ੍ਰੋਟੋਕਾਲ ਦਾ ਸਖਤੀ ਨਾਲ ਪਾਲਣ ਕਰਕੇ ਆਪਣਾ ਯੋਗਦਾਨ ਪਾ ਸਕਦੇ ਹਨ।ਉਨ੍ਹਾਂ ਲੁਧਿਆਣਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੋਰਨਾਂ ਸੂਬਿਆਂ ਤੋਂ ਆਪਣੇ ਸਗੇ-ਸਬੰਧੀਆਂ ਨੂੰ ਇਥੇ ਬੁਲਾ ਕੇ ਲੁਧਿਆਣਾ ਦੇ ਸਿਹਤ ਬੁਨਿਆਦੀ ਢਾਂਚੇ 'ਤੇ ਦਬਾਅ ਨਾ ਪਾਉਣ, ਕਿਉਂਕਿ ਅਜਿਹਾ ਕਰਨ ਨਾਲ ਸਿਹਤ ਅਮਲੇ ਦੇ ਤਣਾਅ ਵਿੱਚ ਵਾਧਾ ਹੋਵੇਗਾ।

 

Tags: DC Ludhiana , Mission Fateh , Varinder Kumar Sharma , Deputy Commissioner Ludhiana , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD