Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪ੍ਰਸ਼ਾਸ਼ਨ ਸਰਕਾਰੀ ਹਸਪਤਾਲ ਜਵੱਦੀ ਅਤੇ ਮੈਰੀਟੋਰੀਅਸ ਸਕੂਲ 'ਚ ਲੈਵਲ-2 ਦੇ 100 ਬੈਡ ਸਥਾਪਤ ਕਰੇਗਾ

ਡੀ.ਸੀ. ਅਤੇ ਮਮਤਾ ਆਸ਼ੂ ਵੱਲੋਂ ਪ੍ਰਬੰਧਾਂ ਦੀ ਕੀਤੀ ਸਮੀਖਿਆ, ਅਧਿਕਾਰੀਆਂ ਨੂੰ ਕੋਵਿਡ ਕੇਅਰ ਸਹੂਲਤਾਂ ਜਲਦ ਸੁਰੂ ਕਰਨ ਦੇ ਦਿੱਤੇ ਨਿਰਦੇਸ਼

DC Ludhiana, Varinder Kumar Sharma, Deputy Commissioner Ludhiana, Punjab Fights Corona, Coronavirus, COVID 19, Novel Coronavirus, India Fights Corona

Web Admin

Web Admin

5 Dariya News

ਲੁਧਿਆਣਾ , 03 May 2021

Last updated on: May 03, 2021, 00:00 IST

ਅਸਥਾਈ ਕੋਵਿਡ ਹਸਪਤਾਲਾਂ ਰਾਹੀਂ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਮੈਰੀਟੋਰੀਅਸ ਸਕੂਲ ਅਤੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਜਵੱਦੀ ਵਿਖੇ ਲੈਵਲ-2 ਦੇ 100 ਬੈਡ (50 ਇੱਕ ਵਿੱਚ) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।ਦੋਵਾਂ ਹਸਪਤਾਲਾਂ ਦੀਆਂ ਸਹੂਲਤਾਂ ਦਾ ਨਿਰੀਖਣ ਕਰਦਿਆਂ ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ, ਐਸ.ਡੀ.ਐਮ. (ਪੱਛਮੀ) ਸ.ਅਮਰਿੰਦਰ ਸਿੰਘ ਮੱਲ੍ਹੀ, ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ, ਡੀ.ਐਮ.ਸੀ. ਦੇ ਮਾਹਰ ਡਾ. ਬਿਸ਼ਵ ਮੋਹਨ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਲੈਵਲ-2 ਕੋਵਿਡ ਕੇਅਰ ਸਹੂਲਤਾਂ ਵਜੋਂ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ, ਬੈਡ ਅਤੇ ਏ.ਸੀ. ਲਗਾਉਣ ਦੇ ਨਾਲ-ਨਾਨ ਇਹਨਾਂ ਦੋਵਾਂ ਥਾਵਾਂ 'ਤੇ ਹੋਰ ਲਾਜ਼ਮੀ ਜ਼ਰੂਰਤਾਂ ਪੂਰੀਆਂ ਕਰਨ ਲਈ ਵੀ ਕਿਹਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦੋਵਾਂ ਕੋਵਿਡ ਕੇਅਰ ਸੈਂਟਰਾਂ ਵਿਚ ਲੋੜੀਂਦਾ ਬੁਨਿਆਦੀ ਢਾਂਚਾ ਮੌਜੂਦ ਹੈ ਅਤੇ ਇਨ੍ਹਾਂ ਦੀ ਵਰਤੋਂ ਦੂਜੇ ਹਸਪਤਾਲਾਂ 'ਤੇ ਭਾਰ ਘਟਾਉਣ ਅਤੇ ਉਨ੍ਹਾਂ ਦੇ ਲੈਵਲ-2 ਦੇ ਬੈਡਾਂ ਨੂੰ ਆਈ.ਸੀ.ਯੂ. ਬੈੱਡਾਂ ਵਿਚ ਤਬਦੀਲ ਕਰਕੇ ਲੈਵਲ-2 ਦੇ ਮਰੀਜ਼ਾਂ ਦਾ ਇਲਾਜ ਕਰਨ ਲਈ ਕੀਤੀ ਜਾਣੀ ਚਾਹੀਦੀ ਹੈ।ਡਿਪਟੀ ਕਮਿਸ਼ਨਰ ਨੇ ਉਥੇ ਵੱਖ-ਵੱਖ ਹਾਲਾਂ ਦਾ ਦੌਰ ਵੀ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। 

ਉਨ੍ਹਾਂ ਕਿਹਾ ਕਿ ਸੀ.ਐਚ.ਸੀ. ਜਵੱਦੀ ਵਿਖੇ ਕੋਵਿਡ ਕੇਅਰ ਸੈਂਟਰ ਵੀਰਵਾਰ (6 ਮਈ) ਅਤੇ ਮੈਰੀਟੋਰੀਅਸ ਸਕੂਲ ਅਗਲੇ ਸੋਮਵਾਰ ਤੱਕ ਸ਼ੁਰੂ ਹੋਣਾ ਯਕੀਨੀ ਬਣਾਇਆ ਜਾਵੇ।ਸ੍ਰੀਮਤੀ ਮਮਤਾ ਆਸ਼ੂ ਨੇ ਕਿਹਾ ਕਿ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਪੂਰੀ ਟੀਮ ਵਸਨੀਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ 'ਤੇ ਸਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਜ਼ਿਲ੍ਹੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਇਸੇ ਤਰਾਂ ਲੈਵਲ-2 ਦੀਆਂ ਸਹੂਲਤਾਂ ਸਥਾਪਤ ਕੀਤੀਆਂ ਜਾਣਗੀਆਂ।ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਇਮਾਰਤਾਂ ਲਈ ਚੈਂਬਰ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀ.ਆਈ.ਸੀ.ਯੂ) ਵੱਲੋਂ ਆਕਸੀਜ਼ਨ ਸਪਲਾਈ ਪਾਈਪ ਲਾਈਨ ਸਥਾਪਤ ਕਰਨ ਲਈ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ।ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਣ ਵਾਲੀ ਹਰ ਤਰ੍ਹਾਂ ਦੀ  ਸਥਿਤੀ ਨਾਨ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਆਕਸੀਜਨ ਅਤੇ ਹੋਰ ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ ਸਮੇਤ ਸਰੋਤਾਂ ਦੀ ਘਾਟ ਨਹੀਂ ਹੈ।ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਦੂਜੀ ਵਿਨਾਸ਼ਕਾਰੀ ਲਹਿਰ 'ਤੇ ਫਤਿਹ ਪਾਉਣ ਲਈ ਪ੍ਰਸ਼ਾਸਨ ਨੂੰ ਲੋਕਾਂ ਦੇ ਸਰਗਰਮ ਸਮਰਥਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਧੀਰਜ ਰੱਖਣ ਅਤੇ ਸਮਾਜਿਕ ਦੂਰੀ, ਮਾਸਕ ਪਾਉਣਾ ਅਤੇ ਹੱਥਾਂ ਦੀ ਸਫਾਈ ਦੇ ਨਿਯਮਾਂ ਦੀ ਸਖਤੀ ਨਾਲ ਪਾਲਣ ਕਰਨ।

 

Tags: DC Ludhiana , Varinder Kumar Sharma , Deputy Commissioner Ludhiana , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD