Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਲਾਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸ਼ਨ ਸਖਤ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਸਬਜ਼ੀ ਮੰਡੀ ਸਮੇਤ ਸ਼ਹਿਰ ਦਾ ਦੌਰਾ

DC Kapurthala, Deepti Uppal, Deputy Commissioner Kapurthala, Kapurthala, Kanwardeep Kaur, Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, COVID-19 Vaccination, COVID Vaccination, Coronavirus Vaccine, Oxygen, #OxygenCylinders, #oxygen, Oxygen Cylinders, SARS-CoV-2

Web Admin

Web Admin

5 Dariya News

ਕਪੂਰਥਲਾ , 03 May 2021

Last updated on: May 03, 2021, 00:00 IST

ਕਪੂਰਥਲਾ ਜਿਲ੍ਹੇ ਵਿਚ ਕੋਵਿਡ ਦੀ ਦੂਜੀ ਖਤਰਨਾਕ ਲਹਿਰ ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਤੇ ਐਸ.ਐਸ.ਪੀ. ਕਪੂਰਥਲਾ ਸ੍ਰੀਮਤੀ ਕੰਵਰਦੀਪ ਕੌਰ ਆਈ.ਪੀ.ਐਸ. ਵਲੋਂ ਕਪੂਰਥਲਾ ਸ਼ਹਿਰ ਦਾ ਦੌਰਾ ਕੀਤਾ ਗਿਆ।ਦੋਹਾਂ ਅਧਿਕਾਰੀਆਂ ਨੇ ਸਿਵਲ ਤੇ ਪੁਲਿਸ ਦੇ ਹੋਰਨਾਂ ਉੱਚ ਅਧਿਕਾਰੀਆਂ ਸਮੇਤ ਸ਼ਹਿਰ ਦੇ ਭੀੜ ਭਾੜ ਵਾਲੇ ਬਾਜ਼ਾਰਾਂ, ਸਦਰ ਬਜ਼ਾਰ, ਸ਼ਹੀਦ ਭਗਤ ਸਿੰਘ ਚੌਂਕ , ਪੁਰਾਣੀ ਤੇ ਨਵੀਂ ਸਬਜ਼ੀ ਮੰਡੀ ਵਿਖੇ ਜਾ ਕੇ ਕੋਵਿਡ ਨਿਯਮਾਂ ਦੀ ਪਾਲਣਾ। ਦੋਹਾਂ ਅਧਿਕਾਰੀਆਂ ਨੇ ਕਿਹਾ ਕਿ ‘ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਮਹਾਂਮਾਰੀ ਤੋਂ ਬਚਾਉਣ ਲਈ ਲਾਕਡਾਊਨ ਲਗਾਇਆ ਗਿਆ ਹੈ, ਜਿਸ ਦੌਰਾਨ ਵੀ ਜ਼ਰੂਰੀ ਸੇਵਾਵਾਂ ਨੂੰ ਨਿਰਵਿਘਨ ਚਾਲੂ ਰੱਖਣ ਦੀ ਵਿਵਸਥਾ ਕੀਤੀ ਗਈ ਹੈ, ਜਿਸ ਕਰਕੇ ਲੋਕ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਬਜ਼ੀ ਮੰਡੀ ਵਿਚ ਸਬਜ਼ੀ ਲੈ ਕੇ ਆਉਣ ਵਾਲੇ ਕਿਸਾਨ, ਆੜ੍ਹਤੀਏ, ਦੁਕਾਨਦਾਰ ਤੇ ਖਰੀਦਦਾਰ ਮਾਸਕ ਲਾਉਣਾ, ਦੂਰੀ ਬਣਾਕੇ ਰੱਖਣਾ, ਸੈਨੇਟਾਈਜ਼ਰ ਦੀ ਵਰਤੋਂ ਨੂੰ ਯਕੀਨੀ ਬਣਾਉਣ।ਐਸ.ਐਸ.ਪੀ. ਕਪੂਰਥਲਾ ਵਲੋਂ ਮੌਕੇ ’ਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਤੇ ਹੋਰਨਾਂ ਦੇ 20 ਤੋਂ ਜਿਆਦਾ ਚਾਲਾਨ ਕਰਵਾਏ ਗਏ।ਉਨ੍ਹਾਂ  ਸਪੱਸ਼ਟ ਕੀਤਾ ਕਿ ਨਿਰਧਾਰਿਤ ਨਿਯਮਾਂ ਤਹਿਤ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਜਦਕਿ ਕੋਵਿਡ ਨਿਯਮਾਂ ਦੀ ਉਲੰਘਣਾ ਕਰਕੇ ਮਹਾਂਮਾਰੀ ਫੈਲਾਉਣ ਵਾਲਿਆਂ ਵਿਰੁੱਧ ਸਖਤੀ ਨਾਲ ਨਜਿੱਠਿਆ ਜਾਵੇਗਾ।ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੇਹੜੀਆਂ ਵਾਲਿਆਂ ਦੇ ਆਰ.ਟੀ. ਪੀ.ਸੀ.ਆਰ ਟੈਸਟ ਵੀ ਕੀਤੇ ਗਏ ਤੇ ਉਨ੍ਹਾਂ ਨੂੰ ਕੋਵਿਡ ਨਿਯਮਾਂ ਬਾਰੇ ਵੀ ਜਾਣੂੰ ਕਰਵਾਇਆ ਗਿਆ।  ਇਸ ਮੌਕੇ ਐਸ.ਡੀ.ਐਮ. ਕਪੂਰਥਲਾ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਡੀ.ਐਸ.ਪੀ. ਸੁਰਿੰਦਰ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ। 

 

Tags: DC Kapurthala , Deepti Uppal , Deputy Commissioner Kapurthala , Kapurthala , Kanwardeep Kaur , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD