Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧ-ਡਾ. ਸਵਰਨਜੀਤ ਧਵਨ

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਹਰ ਰੋਜ਼ ਲਗਭਗ 150 ਮਰੀਜ਼ਾਂ ਦੀ ਕੀਤੀ ਜਾਂਦੀ ਹੈ ਸੈਂਪਲਿੰਗ ਰੋਜ਼ਾਨਾ ਲੱਗਭੱਗ 300 ਵਿਅਕਤੀਆਂ ਨੂੰ ਲਗਾਈ ਜਾ ਰਹੀ ਹੈ ਕੋਵਿਡ ਵੈਕਸੀਨ

Health, Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Oxygen, #OxygenCylinders, #oxygen, Oxygen Cylinders, SARS-CoV-2

Web Admin

Web Admin

5 Dariya News

ਤਰਨ ਤਾਰਨ , 04 May 2021

Last updated on: May 04, 2021, 00:00 IST

ਕੋਵਿਡ-19 ਦੀ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਸਿਵਲ ਹਸਪਤਾਲ ਆਈਸੋਲੇਸ਼ਨ ਵਾਰਡ ਵਿਖੇ ਮਰੀਜ਼ਾਂ ਦੇ ਇਲਾਜ਼ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਐੱਸ. ਐੱਮ. ਓ. ਤਰਨ ਤਾਰਨ ਡਾ. ਸਵਰਨਜੀਤ ਧਵਨ ਨੇੇ ਦੱਸਿਆ ਕਿ ਸਰਕਾਰੀ ਹਸਪਤਾਲ ਤਰਨ ਤਾਰਨ ਵਿਖੇ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਇਲਾਜ ਦੇ ਲੋੜੀਂਦੇ ਪ੍ਰਬੰਧ ਹਨ ।ਉਹਨਾਂ ਦੱਸਿਆ ਕਿ ਹਸਪਤਾਲ ਵਿੱਚ ਸੈਂਟਰ ਲਾਈਨ ਸਪਲਾਈ ਆੱਫ ਆਕਸੀਜ਼ਨ (ਭਾਵ ਸਿਲੰਡਰ ਰਾਹੀਂ ਆਕਸੀਜ਼ਨ, ਮਰੀਜ਼ਾਂ ਨੂੰ  ਪਾਈਪਾ ਰਾਹੀਂ ਆਕਸੀਜ਼ਨ ਪਹੁੰਚਾਉਣਾ, ਆਟੋਮੈਟਿਕ ਆਕਸੀਜ਼ਨ ਕੰਨਸਟਰੇਟਰ ) ਦੀ ਵਿਵਸਥਾ ਹੈ। ਇਸ ਦੇ ਨਾਲ ਹੀ ਹਸਪਤਾਲ ਵਿੱਚ ਤਿੰਨ ਵੈਂਟੀਲੇਟਰ ਵੀ ਮੌਜੂਦ ਹਨ। ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿੱਚ  ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਕੋਵਿਡ-19 ਦੇ ਇੱਕ ਟਾਈਮ 100 ਮਰੀਜ਼ ਨੂੰ ਦਾਖ਼ਲ ਕਰਨ ਦਾ ਪ੍ਰਬੰਧ ਹੈ। ਇਸ ਤੋਂ ਇਲਾਵਾ ਤਿੰਨ ਆਟੋਮੈਟਿਕ ਆਕਸੀਜ਼ਨ ਕੰਨਸਟਰੇਟਰ ਹਸਪਤਾਲ ਵਿੱਚ ਮੌਜੂਦ ਹਨ।ਉਹਨਾਂ ਦੱਸਿਆ ਕਿ ਇੱਕ ਆਟੋਮੈਟਿਕ ਆਕਸੀਜ਼ਨ ਕੰਨਸਟਰੇਟਰ ਦੋ ਮਰੀਜ਼ਾਂ ਨੂੰ ਲਗਾਇਆ ਜਾ ਸਕਦਾ ਹੈ । ਇਸ ਦੇ ਨਾਲ ਹੀ ਮਾਹਿਰ ਸਟਾਫ ਅਤੇ ਏ. ਸੀ. ਰੂਮਸ/ਨੌਨ ਏ. ਸੀ. ਰੂਮਸ ਅਤੇ 20 ਪ੍ਰਾਈਵੇਟ ਰੂਮ ਮੌਜੂਦ ਹਨ । ਉਹਨਾਂ ਕਿਹਾ ਕਿ ਕੋਵਿਡ-19 ਵਾਰਡ ਵਿੱਚ 24 ਘੰਟੇ ਲਾਈਟ ਅਤੇ ਪਾਣੀ ਦਾ ਪੁਖ਼ਤਾ ਪ੍ਰਬੰਧ ਹੈ । ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਆਈਸੋਲੇਸ਼ਨ ਵਾਰਡ ਲੈਵਲ 2 ਸ਼੍ਰੇਣੀ  ਵਿੱਚ ਆਉਂਦਾ ਹੈ ।ਐੱਸ. ਐੱਮ. ਓ. ਡਾ. ਸਵਰਨਜੀਤ ਧਵਨ ਨੇ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਹਰ ਰੋਜ਼ ਲੱਗਭਗ 150 ਮਰੀਜ਼ਾਂ ਦੀ ਸੈਪਲਿੰਗ ਕੀਤੀ ਜਾਂਦੀ ਹੈ ਅਤੇ ਰੋਜ਼ਾਨਾ ਲੱਗਭੱਗ 300 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਰਹੀ ਹੈ ।ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਦਾ ਕੋਈ ਵੀ ਲੱਛਣ ਬੁਖ਼ਾਰ, ਖ਼ਾਸੀ, ਸਰੀਰਕ ਥਕਾਨ ਅਤੇ ਜ਼ੁਕਾਮ, ਗਲੇ ਵਿੱਚ ਖ਼ਾਰਸ਼ ਹੋਵੇ ਤਾਂ ਤੁਰੰਤ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਵਿਡ-19 ਟੈੱਸਟ ਜ਼ਰੂਰ ਕਰਵਾਓ ਅਤੇ ਉੱਪਰ ਦਿੱਤੀਆਂ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਆਪਣੇ ਇਲਾਜ ਲਈ ਸਰਕਾਰੀ ਹਸਪਤਾਲ ਤਰਨ ਤਾਰਨ ਨੂੰ ਪਹਿਲ ਦਿੱਤੀ ਜਾਵੇ । ਉਹਨਾਂ ਅਪੀਲ ਕੀਤੀ ਕਿ ਯੋਗ ਵਿਅਕਤੀ ਇਸ ਮਹਾਂਮਾਰੀ ਤੋਂ ਬਚਾਅ ਲਈ ਕੋਵਿਡ-19 ਸਬੰਧੀ ਵੈਕਸੀਨੇਸ਼ਨ ਜ਼ਰੂਰ ਕਰਵਾਉਣ।

 

Tags: Health , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD