Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਵਿਡ ਤੋਂ ਬਚਾਅ ਲਈ ਸੈਂਪਲਿੰਗ ਤੇ ਵੈਕਸੀਨੇਸ਼ਨ ਵਧਾਉਣ 'ਤੇ ਜ਼ੋਰ

ਚੰਦਰ ਗੈਂਦ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਵਿਡ ਮਾਮਲਿਆਂ ਦੀ ਸਮੀਖਿਆ

 Chander Gaind, Patiala Divisional Commissioner, Divisional Commissioner Patiala, Punjab Admin

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 04 May 2021

Last updated on: May 04, 2021, 00:00 IST

ਪਟਿਆਲਾ ਡਵੀਜ਼ਨ ਦੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਵਿਡ ਮਾਮਲਿਆਂ ਦੀ ਆਨਲਾਈਨ ਸਮੀਖਿਆ ਕਰਦਿਆਂ ਜ਼ਿਲ੍ਹੇ 'ਚ ਕੋਵਿਡ ਦੀ ਲਾਗ ਫੈਲਣ ਤੋਂ ਰੋਕਣ ਲਈ ਸੈਂਪਲਿੰਗ ਅਤੇ ਵੈਕਸੀਨੇਸ਼ਨ 'ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਮਾਮਲੇ ਵੱਧਣ ਦੀ ਸੰਭਾਵਨਾਂ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਸਾਰੇ ਪ੍ਰਬੰਧ ਅਗੇਤੇ ਪੂਰੇ ਕੀਤੇ ਜਾਣ ਤਾਂ ਕਿ ਕੋਵਿਡ ਦੇ ਸੰਭਾਵਤ ਮਰੀਜਾਂ ਨੂੰ ਬਿਹਤਰ ਇਲਾਜ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ ਅਤੇ ਕੋਵਿਡ ਦੀ ਲਾਗ ਅੱਗੇ ਨਾ ਫੈਲੇ।ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਸਿਵਲ ਸਰਜਨ ਡਾ. ਮਹਿੰਦਰ ਸਿੰਘ ਨਾਲ ਕੀਤੀ ਆਨਲਾਈਨ ਮੀਟਿੰਗ ਦੌਰਾਨ ਸ੍ਰੀ ਚੰਦਰ ਗੈਂਦ ਨੇ ਜ਼ਿਲ੍ਹੇ 'ਚ ਆਕਸੀਜਨ ਗੈਸ ਪਲਾਂਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਦਿੱਤੇ ਆਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।ਸ੍ਰੀ ਚੰਦਰ ਗੈਂਦ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਗਿੱਲ ਤੋਂ ਜ਼ਿਲ੍ਹੇ 'ਚ ਕੋਵਿਡ ਮਰੀਜਾਂ ਦੀ ਸੰਭਾਲ ਲਈ ਲੈਵਲ-2 ਬੈਡ ਸਹੂਲਤਾਂ ਦੀ ਉਪਬਲੱਧਤਾ ਬਾਰੇ ਜਾਣਕਾਰੀ ਹਾਸਲ ਕੀਤੀ, ਜਿਸ 'ਤੇ ਸ੍ਰੀਮਤੀ ਗਿੱਲ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਸਰਕਾਰੀ ਸਿਹਤ ਸੰਸਥਾਵਾਂ 'ਚ ਐਲ-2 ਦੇ 90 ਬੈਡ ਤੇ ਨਿਜੀ ਹਸਪਤਾਲਾਂ 'ਚ ਐਲ-2 ਦੇ 54 ਬੈਡ ਹਨ, ਇਨ੍ਹਾਂ ਦੇ ਕੁਲ 144 ਬੈਡਾਂ ਵਿੱਚੋਂ 23 ਬੈਡ ਭਰੇ ਹੋਏ ਹਨ।ਪਟਿਆਲਾ ਡਵੀਜ਼ਨ ਦੇ ਸਾਰੇ ਜ਼ਿਲ੍ਹਿਆਂ 'ਚ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ੁਰੂ ਕੀਤੀਆਂ ਸਮੀਖਿਆ ਬੈਠਕਾਂ ਦੀ ਲੜੀ ਤਹਿਤ ਹੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ 'ਚ ਕੋਵਿਡ ਦੀ ਸਮੀਖਿਆ ਕਰਦਿਆਂ ਸ੍ਰੀ ਗੈਂਦ ਨੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ 'ਚ ਗੰਭੀਰ ਮਰੀਜਾਂ ਲਈ ਆਕਸੀਜਨ ਦੀ ਉਪਲਬੱਧਤਾ ਸਬੰਧੀਂ ਮੋਨੀਟਰਿੰਗ ਕੀਤੀ ਜਾਵੇ। ਜਿਸ 'ਤੇ ਸ੍ਰੀਮਤੀ ਗਿੱਲ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਆਕਸੀਜਨ ਦੇ 6 ਪਲਾਂਟ ਹਨ, ਜਿਨ੍ਹਾਂ ਦੀ ਮੋਨੀਟਰਿੰਗ ਲਈ ਆਡਿਟ ਕਮੇਟੀ ਬਣਾਈ ਗਈ ਹੈ ਅਤੇ ਜ਼ਿਲ੍ਹੇ ਵਿਚਲੇ ਇਨ੍ਹਾਂ ਆਕਸੀਜਨ ਪਲਾਂਟਾਂ 'ਚੋਂ ਪੰਜਾਬ ਦੇ 17 ਜ਼ਿਲ੍ਹਿਆਂ ਨੂੰ ਆਕਸੀਜਨ ਸਪਲਾਈ ਕੀਤੀ ਜਾਂਦੀ ਹੈ ਅਤੇ ਜ਼ਿਲ੍ਹਿਆਂ ਨੂੰ ਪਲਾਂਟ ਅਲਾਟ ਕੀਤੇ ਗਏ ਹਨ।ਸ੍ਰੀ ਚੰਦਰ ਗੈਂਦ ਨੇ ਜ਼ਿਲ੍ਹਾ ਫ਼ਤਹਿਗੜ੍ਹ ਨਿਵਾਸੀਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਵਿਰੁੱਧ ਅਰੰਭੇ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਣ ਲਈ ਜਰੂਰੀ ਇਹਤਿਆਤ ਵਰਤਕੇ ਆਪਣਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

 

Tags: Chander Gaind , Patiala Divisional Commissioner , Divisional Commissioner Patiala , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD