Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਕਸੀਜ਼ਨ ਪਲਾਂਟ ਲਗਾਉਣ ਲਈ ਮੁਹੱਈਆ ਕਰਵਾਈ ਜਾਵੇਗੀ 50 ਲੱਖ ਰੁਪਏ ਦੀ ਰਾਸ਼ੀ : ਜਸਬੀਰ ਸਿੰਘ ਗਿੱਲ

ਆਉਣ ਵਾਲੇ 2 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ ਆਕਸੀਜ਼ਨ ਪਲਾਂਟ-ਡਿਪਟੀ ਕਮਿਸ਼ਨਰ

  Jasbir Singh Gill, Congress, Punjab Congress, Jasbir Singh Gill Dimpa

5 Dariya News

ਤਰਨ ਤਾਰਨ , 04 May 2021

Last updated on: May 04, 2021, 00:00 IST

ਕੋਵਿਡ-19 ਮਹਾਂਮਾਰੀ ਦੇ ਚੱਲਦੇ ਜ਼ਿਲ੍ਹੇ ਵਿੱਚ ਆਕਸੀਜ਼ਨ ਦੀ ਕਮੀ ਨੂੰ ਪੂਰਾ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਕਸੀਜ਼ਨ ਪਲਾਂਟ ਲਗਾਉਣ ਲਈ 50 ਲੱਖ ਰੁਪਏ ਦੀ ਰਾਸ਼ੀ ਐੱਮ. ਪੀ. ਲੈਡ ਫੰਡ ਵਿੱਚੋਂ ਮੁਹੱਈਆ ਕਰਵਾਈ ਜਾਵੇਗੀ।ਇਹ ਜਾਣਕਾਰੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਵਿਸ਼ੇਸ ਮੀਟਿੰਗ ਨੂੰ ਸੰਵੋਧਨ ਕਰਦਿਆਂ ਦਿੱਤੀ।ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਡੀ. ਐੱਮ. ਸੀ. ਡਾ. ਭਾਰਤੀ ਧਵਨ ਅਤੇ ਉੱਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।ਮੀਟਿੰਗ ਦੌਰਾਨ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵਵਿਆਪੀ ਮਹਾਂਮਾਰੀ ਕੋਵਿਡ-19 ਨਾਲ ਨਜਿੱਠਣ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਹਮਾਂਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਯੋਗਦਾਨ ਪਾਉਣ।ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਸੰਕਟ ਦੇ ਇਸ ਸਮੇਂ ਵਿੱਚ ਸਾਨੂੰ ਸਾਰਿਆਂ ਨੂੰ ਕੋਵਿਡ-19 ਮਹਾਂਮਾਰੀ ਨੂੰ ਹਰਾਉਣ ਵਿੱਚ ਆਪਣਾ ਹਿੱਸਾ ਪਾਉਣਾ ਚਾਹੀਦਾ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਨੂੰ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ ਦੋ ਗਜ਼ ਦੀ ਸਮਾਜਿਕ ਦੂਰੀ ਦੀ ਪਾਲਣਾ ਕਰਦਿਆਂ, ਬਿਨ੍ਹਾਂ ਕਿਸੇ ਜ਼ਰੂਰੀ ਕੰਮ ਦੇ ਘਰ ਤੋਂ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਕਸੀਜ਼ਨ ਪਲਾਂਟ ਲਗਾਉਣ ਲਈ 50 ਲੱਖ ਰੁਪਏ ਦੀ ਰਾਸ਼ੀ ਐੱਮ. ਪੀ. ਲੈਡ ਫੰਡ ਵਿੱਚੋਂ ਸੈਕਸ਼ਨ ਕੀਤੀ ਗਈ ਹੈ, ਜਿਸ  ਨਾਲ ਆਕਸੀਜ਼ਨ ਪੀ. ਐੱਸ. ਏ. 500 ਪਲਾਂਟ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਪਲਾਂਟ ਆਉਣ ਵਾਲੇ 2 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ।ਉਹਨਾਂ ਦੱਸਿਆ ਕਿ ਇਸ ਆਕਸੀਜ਼ਨ ਪਲਾਂਟ ਦੀ 24 ਘੰਟਿਆਂ ਵਿੱਚ ਲੱਗਭੱਗ 500 ਸਿਲੰਡਰ ਆਕਸੀਜ਼ਨ ਪੈਦਾ ਕਰਨ ਦੀ ਸਮਰੱਥਾ ਹੋਵੇਗੀ।

 

Tags: Jasbir Singh Gill , Congress , Punjab Congress , Jasbir Singh Gill Dimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD