Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਚਹਿਰੀਆਂ ਵਿੱਚ ਲਗਾਇਆ ਕੋਵਿਡ-19 ਟੀਕਾਕਰਨ ਕੈਂਪ

 Jalandhar, Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Oxygen, #OxygenCylinders, #oxygen, Oxygen Cylinders, SARS-CoV-2, Judiciary

Web Admin

Web Admin

5 Dariya News

ਜਲੰਧਰ , 04 May 2021

Last updated on: May 04, 2021, 00:00 IST

ਕੋਰੋਨਾ ਮਹਾਂਮਾਰੀ ਦੇ ਵਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਰੁਪਿੰਦਰਜੀਤ ਚਹਿਲ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੰਗਲਵਾਰ ਨੂੰ ਜ਼ਿਲ੍ਹਾ ਕਚਿਹਰੀਆਂ, ਜਲੰਧਰ ਵਿਖੇ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਅੱਜ ਦਾ ਇਹ ਟੀਕਾਕਰਨ ਕੈਂਪ ਜ਼ਿਲ੍ਹਾ ਜਲੰਧਰ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਅਤੇ ਕਚਹਿਰੀ ਵਿਖੇ  ਕੰਮ ਕਰ ਰਹੇ ਸਟਾਫ਼ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰ ਵੱਲੋਂ ਪ੍ਰਮਾਣਿਤ ਵੈਕਸੀਨ ਲਗਾਉਣ ਲਈ ਲਗਾਇਆ ਗਿਆ ।ਉਨ੍ਹਾਂ ਕਿਹਾ ਕਿ ਵੈਕਸੀਨ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਬਹੁਤ ਜ਼ਰੂਰੀ ਹੈ ਅਤੇ ਟੀਕਾਕਰਨ ਕੋਰੋਨਾ ਦਾ ਇੱਕ ਮਾਤਰ ਇਲਾਜ ਹੈ, ਜਿਸ ਲਈ ਹਰੇਕ ਇੱਕ ਨਾਗਰਿਕ ਨੂੰ ਵੈਕਸੀਨ ਲਗਾਉਣੀ ਚਾਹੀਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਜੁਡੀਸ਼ੀਅਲ ਅਫ਼ਸਰਾਂ ਅਤੇ ਕਚਿਹਰੀ ਵਿਖੇ ਕੰਮ ਕਰਦੇ ਸਟਾਫ ਮੈਂਬਰਾਂ, ਜਿਨ੍ਹਾਂ ਦੀ ਗਿਣਤੀ 298 ਹੈ, ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਬਣੀ ਵੈਕਸੀਨ ਲਗਾਈ ਗਈ ਹੈ। ਇਸ ਮੌਕੇ ਉਨ੍ਹਾਂ ਜੁਡੀਸ਼ੀਅਲ ਅਧਿਕਾਰੀਆਂ ਅਤੇ ਸਟਾਫ਼ ਦੇ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਤੈਅ ਕੀਤੇ ਨਿਯਮਾਂ ਮੁਤਾਬਕ ਕੋਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਸਮਾਜਿਕ ਦੂਰੀ, ਮਾਸਕ ਅਤੇ ਸੈਨੇਟਾਈਜ਼ਰ ਦੀ ਵਰਤੋਂ ਯਕੀਨੀ ਬਣਾਉਣ।ਇਸ ਕੈਂਪ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਡਾ. ਗਗਨਦੀਪ ਕੌਰ, ਸੀ.ਜੇ.ਐਮ.-ਕਮ-ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ।

 

Tags: Jalandhar , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2 , Judiciary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD