Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟੀਕਾਕਰਨ ਕੋਵਿਡ ਮਹਾਂਮਾਰੀ ਵਿਰੁੱਧ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ : ਘਨਸ਼ਿਆਮ ਥੋਰੀ

ਪੱਤਰਕਾਰਾਂ ਲਈ ਲਗਾਏ ਵਿਸ਼ੇਸ਼ ਟੀਕਾਕਰਨ ਕੈਂਪ ਦਾ ਕੀਤਾ ਉਦਘਾਟਨ

Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Oxygen, #OxygenCylinders, #oxygen, Oxygen Cylinders, SARS-CoV-2

Web Admin

Web Admin

5 Dariya News

ਜਲੰਧਰ , 04 May 2021

Last updated on: May 04, 2021, 00:00 IST

ਕੋਵਿਡ ਮਹਾਂਮਾਰੀ ਵਿਰੁੱਧ ਟੀਕਾਕਰਨ ਨੂੰ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਦੱਸਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਜਲਦੀ ਹੀ ਵਿਆਪਕ ਟੀਕਾਕਰਨ ਮੁਹਿੰਮ ਰਾਹੀਂ ਜਲੰਧਰ ਕੋਰੋਨਾ ਵਾਇਰਸ ਖ਼ਿਲਾਫ਼ ਲੜੀ ਜਾ ਰਹੀ ਜੰਗ ਜਿੱਤ ਲਵੇਗਾ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਰੈੱਡ ਕਰਾਸ ਭਵਨ ਵਿਖੇ ਪੱਤਰਕਾਰਾਂ ਲਈ ਲਗਾਏ ਗਏ ਇੱਕ ਵਿਸ਼ੇਸ਼ ਟੀਕਾਕਰਨ ਕੈਂਪ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਟੀਕਾਕਰਨ ਦੇ ਮਾਮਲੇ ਵਿੱਚ ਜਲੰਧਰ ਸੂਬੇ ਦਾ ਮੋਹਰੀ ਜ਼ਿਲ੍ਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਸਦਕਾ ਪ੍ਰਸ਼ਾਸਨ ਕੋਰੋਨਾ ਕਾਰਨ ਲੋਕਾਂ ਦੀਆਂ ਜਾਨਾਂ ਨੂੰ ਹੋਏ ਨੁਕਸਾਨ ਨੂੰ ਘੱਟ ਕਰਨ ਦੇ ਯੋਗ ਹੋਇਆ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਸਖ਼ਤ ਯਤਨ ਪਹਿਲਾਂ ਹੀ ਜਾਰੀ ਹਨ।ਮਹਾਂਮਾਰੀ ਵਿਰੁੱਧ ਲੜਾਈ ਵਿਚ ਪੱਤਰਕਾਰਾਂ ਨੂੰ ਸਿਪਾਹੀ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਂਮਾਰੀ ਖਿਲਾਫ਼ ਜੰਗ ਵਿੱਚ ਪੱਤਰਕਾਰਾਂ ਵੱਲੋਂ ਨਿਭਾਈ ਸ਼ਾਨਦਾਰ ਭੂਮਿਕਾ ਨੂੰ ਇਤਿਹਾਸ ਦੇ ਪੰਨਿਆਂ 'ਤੇ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਧਿਆਂ ਨੇ ਪਿਛਲੇ ਸਮੇਂ ਦੌਰਾਨ ਬਹੁਤ ਹੀ ਬਹਾਦਰੀ ਨਾਲ ਮਹਾਂਮਾਰੀ ਵਿਰੁੱਧ ਜੰਗ ਲੜੀ, ਜੋ ਕਿ ਅੱਜ ਤੱਕ ਜਾਰੀ ਹੈ । ਸ਼੍ਰੀ ਥੋਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਇਸ ਨੇਕ ਕੰਮ ਵਿੱਚ ਪੱਤਰਕਾਰਾਂ ਵੱਲੋਂ ਪਾਏ ਬੇਮਿਸਾਲ ਯੋਗਦਾਨ ਨੂੰ ਮਾਨਤਾ ਦਿੰਦਿਆਂ ਉਨ੍ਹਾਂ ਨੂੰ ਫਰੰਟਲਾਈਨ ਕੋਵਿਡ ਯੋਧਿਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਕਟ ਦੀ ਇਸ ਘੜੀ ਵਿਚ ਪੱਤਰਕਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਉਨ੍ਹਾਂ ਇਸ ਮੌਕੇ ਮਹਾਂਮਾਰੀ ਵਿਰੁੱਧ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਵਿੱਚ ਪੱਤਰਕਾਰਾਂ ਤੋਂ ਸਹਿਯੋਗ ਦੀ ਮੰਗ ਕੀਤੀ। ਸ਼੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਮੁੱਚੇ ਪੱਤਰਕਾਰ ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ।

 

Tags: Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD