Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਮਾਰਕਫੈਡ ਦੀ ਨਵੀਂ ਵੈਬਸਾਈਟ ਲਾਂਚ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, Varun Roojam, Vikas Garg, Registrar Cooperative Societies, Markfed, SOHNA

Web Admin

Web Admin

5 Dariya News

ਚੰਡੀਗੜ੍ਹ , 04 May 2021

Last updated on: May 04, 2021, 00:00 IST

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮਾਰਕਫੈਡ ਦੀ ਨਵੀਂ ਵੈਬਸਾਈਟ ਲਾਂਚ ਕੀਤੀ। ਇਸ ਮੌਕੇ ਉਨਾਂ ਨਾਲ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ ਅਤੇ ਮਾਰਕਫੈਡ ਦੇ ਸੀਨੀਅਰ ਮੈਨੇਜਰ (ਈ.ਆਰ.ਪੀ.) ਸ. ਜਸਵਿੰਦਰ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ. ਰੰਧਾਵਾ ਨੇ ਮਾਰਕਫੈਡ ਵੱਲੋਂ ਨਵੀਂ ਵੈਬਸਾਈਟ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਦੀ ਸਲਾਹੁਤਾ ਕੀਤੀ। ਉਨਾਂ ਕਿਹਾ ਕਿ ‘ਸੋਹਣਾ’ ਬਰਾਂਡ ਦੇ ਮਿਆਰੀ ਉਤਪਾਦਾਂ ਦੀ ਮਾਰਕੀਟਿੰਗ ਲਈ ਨਵੀਂ ਵੈਬਸਾਈਟ ਸ਼ੁਰੂ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਨਾਂ ਕਿਹਾ ਕਿ ਮਾਰਕਫੈਡ ਦੇ ਉਤਪਾਦਾਂ ਦੀ ਵਿਸ਼ਵ ਵਿਆਪੀ ਪਹੁੰਚ ਕਰਕੇ ਖਿੱਚ ਭਰਪੂਰ ਵੈਬਸਾਈਟ ਸਮੇਂ ਦੀ ਵੱਡੀ ਲੋੜ ਸੀ ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਇਹ ਘਰ ਬੈਠੇ ਲੋਕਾਂ ਨੂੰ ਹਰ ਜਾਣਕਾਰੀ ਮੁਹੱਈਆ ਕਰਵਾਏਗੀ।ਸਹਿਕਾਰਤਾ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਦੌਰ ਵਿੱਚ ਸਹਿਕਾਰੀ ਅਦਾਰਿਆਂ ਵੱਲੋਂ ਸੂਬਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਵਿੱਚ ਮੋਹਰੀ ਰੋਲ ਨਿਭਾਇਆ ਗਿਆ। ਉਨਾਂ ਕਿਹਾ ਕਿ ਹਾਲ ਹੀ ਵਿੱਚ ਸੋਹਣਾ ਬਰਾਂਡ ਦਾ ਸ਼ਹਿਦ ਦੇ ਮਿਆਰ ਉਤੇ ਸੈਂਟਰ ਫਾਰ ਸਾਇੰਸ ਐਨਵਾਇਰਮੈਂਟ (ਸੀ.ਐਸ.ਈ.) ਵੱਲੋਂ ਵੀ ਮੋਹਰ ਲਗਾਈ ਗਈ ਹੈ ਕਿਉਕਿ ਇਸ ਸੈਂਟਰ ਵੱਲੋਂ ਕੀਤੇ ਟੈਸਟਾਂ ਵਿੱਚ 13 ਬਰਾਂਡ ਦੇ ਸ਼ਹਿਦਾਂ ਵਿੱਚੋਂ ਸਿਰਫ ਤਿੰਨ ਬਰਾਂਡ ਹੀ ਟੈਸਟ ਪਾਸ ਕਰ ਸਕੇ ਸਨ ਜਿਨਾਂ ਵਿੱਚੋਂ ਮਾਰਕਫੈਡ ਦਾ ਸੋਹਣਾ ਸ਼ਹਿਦ ਇਕ ਸੀ।ਵੈਬਸਾਈਟ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਸ੍ਰੀ ਵਰੁਣ ਰੂਜ਼ਮ ਨੇ ਕਿਹਾ ਕਿ ਇਹ ਉਪਭੋਗਤਾ ਨੂੰ ਬਿਹਤਰ ਤਜ਼ਰਬਾ ਪ੍ਰਦਾਨ ਕਰੇਗੀ ਅਤੇ ਉਨਾਂ ਨੂੰ ਘਰ ਬੈਠਿਆਂ ਹੀ ਮਾਰਕਫੈਡ ਦੇ ਸਾਰੇ ਉਤਪਾਦਾਂ ਦੀ ਬਿਹਤਰ ਦਿੱਖ ਦੇਖਣ ਨੂੰ ਮਿਲੇਗੀ। ਉਨਾਂ ਕਿਹਾ ਉਪਭੋਗਤਾ ਹੁਣ ਸਮੇਂ ਦੀਆਂ ਵਿਸ਼ੇਸ਼ਤਾਵਾਂ ਨਾਲ ਮਾਰਕਫੈਡ ਨਾਲ ਹੋਰ ਜੁੜੇ ਹੋਏ ਮਹਿਸੂਸ ਕਰਨਗੇ। ਮਾਰਕਫੈਡ ਵੱਲੋਂ ਸ਼ੁਰੂਆਤ ਤੋਂ ਲੈ ਕੇ ਆਪਣਾ ਸਾਰਾ ਸਫਰ ਵੀ ਸਾਂਝਾ ਕੀਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਉਪਭੋਗਤਾ ਹੁਣ ਸੋਹਣਾ ਦੇ ਮਿਆਰੀ ਉਤਪਾਦ ਦੇਸ਼ ਭਰ ਵਿੱਚ ਮਾਰਕਫੈਡ ਦੇ ਡਿਲਵਰੀ ਮੁਹੱਈਆ ਕਰਨ ਵਾਲੇ ਭਾਈਵਾਲਾਂ ਜ਼ਰੀਏ ਆਰਡਰ ਵੀ ਦੇ ਸਕਿਆ ਕਰਨਗੇ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Varun Roojam , Vikas Garg , Registrar Cooperative Societies , Markfed , SOHNA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD