Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਕੋਰੋਨਾ ਮਰੀਜ਼ਾਂ ਦੀ ਲੈਵਲ-1 ਤੇ ਲੈਵਲ-2 ’ਤੇ ਮੌਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਾ. ਸ਼ੇਨਾ ਅਗਰਵਾਲ

ਜ਼ਿਲ੍ਹੇ ਵਿਚ ਕੋਰੋਨਾ ਦੀ ਮੌਜੂਦਾ ਸਥਿਤੀ, ਕੋਵਿਡ ਮਰੀਜ਼ਾਂ ਦੀ ਸਾਂਭ-ਸੰਭਾਲ ਅਤੇ ਆਕਸੀਜਨ ਦੀ ਲੋੜ ਤੇ ਉਪਲੱਬਧਤਾ ਦੀ ਕੀਤੀ ਸਮੀਖਿਆ

DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 05 May 2021

Last updated on: May 05, 2021, 00:00 IST

ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਸਿਵਲ ਹਸਪਤਾਲ ਨਵਾਂਸਹਿਰ ਵਿਖੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ, ਸਿਹਤ ਸੰਸਥਾਵਾਂ ਵਿਚ ਕੋਵਿਡ ਮਰੀਜ਼ਾਂ ਦੀ ਸਾਂਭ-ਸੰਭਾਲ ਅਤੇ ਮੈਡੀਕਲ ਆਕਸੀਜਨ ਦੀ ਲੋੜ, ਉਪਲੱਬਧਤਾ ਤੇ ਨਿਰਵਿਘਨ ਸਪਲਾਈ ਸਬੰਧੀ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਦਿੱਤਿਆ ਉੱਪਲ, ਮਾਣਯੋਗ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਮਨਦੀਪ ਕਮਲ ਸਮੇਤ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਤੀਨਿਧੀਆਂ ਸਮੇਤ ਸਿਹਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਸਮੇਤ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਦੇ ਅਧਿਕਾਰੀਆਂ ਅਤੇ ਪ੍ਰਤੀਨਿਧੀਆਂ ਨਾਲ ਕੋਵਿਡ-19 ਦੀ ਮੌਜੂਦਾ ਸਥਿਤੀ, ਕੋਵਿਡ ਮਰੀਜ਼ਾਂ ਦੀ ਸਾਂਭ-ਸੰਭਾਲ ਅਤੇ ਆਕਸੀਜਨ ਦੀ ਲੋੜ ਤੇ ਉਪਲੱਬਧਤਾ ਉੱਤੇ ਡੂੰਘਾਈ ਨਾਲ ਵਿਚਾਰ-ਚਰਚਾ ਕੀਤੀ ਅਤੇ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦੇ ਇਲਾਜ ਨੂੰ ਯਕੀਨੀ ਬਣਾਉਣ ਲਈ ਠੋਸ ਪ੍ਰਣਾਲੀ ਅਪਣਾਉਣ ਦੀ ਤਾਕੀਦ ਕੀਤੀ। ਉਨ੍ਹਾਂ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਭਾਲ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਕੋਰੋਨਾ ਮਰੀਜ਼ਾਂ ਦੀ ਲੈਵਲ-1 ਅਤੇ ਲੈਵਲ-2 ਉੱਤੇ ਮੌਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿਚ ਸਥਾਪਿਤ ਕੋਵਿਡ ਕੇਅਰ ਸੈਂਟਰਾਂ ਵਿਚ ਉਨ੍ਹਾਂ ਕੋਵਿਡ-19 ਮਰੀਜ਼ਾਂ ਨੂੰ ਪਹਿਲ ਦੇ ਆਧਾਰ ਉੱਤੇ ਸੇਵਾਵਾਂ ਦਿੱਤੀਆਂ ਜਾਣ ਜਿਨ੍ਹਾਂ ਦੀ ਹਾਲਤ ਬੇਹੱਦ ਗੰਭੀਰ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮਰੀਜ਼ਾਂ ਦੀ ਆਕਸੀਜਨ ਸੈਚੁਰੇਸ਼ਨ 90% ਤੋਂ ਵੱਧ ਹੈ, ਉਨ੍ਹਾਂ ਨੂੰ ਜਾਂ ਤਾਂ ਸਰਕਾਰੀ ਕੋਵਿਡ ਕੇਅਰ ਫੈਸੀਲਿਟੀ ਵਿਚ ਰੈਫਰ ਕਰ ਦਿੱਤਾ ਜਾਵੇ ਜਾਂ ਫਿਰ ਉਨ੍ਹਾਂ ਦਾ ਘਰ ਵਿਚ ਹੋਮ ਆਈਸੋਲੇਟ ਕਰਕੇ ਇਲਾਜ  ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਵਿਚ ਮੈਡੀਕਲ ਆਕਸੀਜਨ ਪੂਰੀ ਹੋਣੀ ਚਾਹੀਦੀ ਹੈ ਅਤੇ ਕੋਵਿਡ-19 ਨਾਲ ਨਜਿੱਠਣ ਲਈ ਸਾਰੀਆਂ ਸਿਹਤ ਸੰਸਥਾਵਾਂ ਨੂੰ ਪਹਿਲ ਦੇ ਆਧਾਰ ਉੱਤੇ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿਚ ਆਕਸੀਜਨ ਦੀ ਕਾਲਾ ਬਾਜ਼ਾਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨ੍ਹਾਂ ਇਹ ਵੀ ਕਿਹਾ ਕਿ ਜਿਹੜਾ ਵਿਅਕਤੀ ਨੂੰ ਕੋਵਿਡ-19 ਪਾਜਟਿਵ ਆ ਗਿਆ ਹੈ, ਉਸ ਦਾ ਮੁੜ ਟੈਸਟ ਨਾ ਕੀਤਾ ਜਾਵੇ। ਜਿਸ਼ ਵਿਅਕਤੀ ਦਾ ਰੇਟ ਟੈਸਟ Negative  ਹੋਵੇ  ਸਿਰਫ ਉਸ ਦਾ ਆਰ ਟੀ ਪੀ ਸੀ ਆਰ ਕੀਤਾ ਜਾਵੇ ਜਿਸ਼ ਨੂੰ ਕੋਈ ਲੱਛਣ ਹੋਵੇ। ਤੇ ਉਨ੍ਹਾਂ ਨੂੰ ਵਧੀਆ ਸਿਹਤ ਸੇਵਾਵਾਂ ਦਿੱਤੀਆਂ ਜਾਣ। ਇਸ ਮੌਕੇ ਡਾਕਟਰ ਜਗਦੀਪ ਜਿਲ੍ਹਾ ਐਪੀਡੀਮੋਲੋਜਿਸਟ , ਡਾਕਟਰ ਗੁਰਪਾਲ ਕਟਾਰੀਆ, ਡਾਕਟਰ ਨਿਰਮਲ, ਡਾਕਟਰ ਮਨਪ੍ਰੀਤ ਕੌਰ, ਡਾਕਟਰ ਅਜੇ ਬਸਰਾ, ਅਜੇ ਕੁਮਾਰ, ਵਿਕਾਸ ਵਿਰਦੀ, ਤਰਸੇਮ ਲਾਲ ਬਲਾਕ ਐਕਸ ਟੇ ਨਸਨ ਐਜੂ ਕੇਟਰ, ਪਰਮਵੀਰ ਪ੍ਰਿੰਸ, ਰਾਜੇਸ਼ ਕੁਮਾਰ ਅਤੇ ਹੋਰ ਸਮੂਹ ਸਟਾਫ ਵਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ।

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD