Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਮੈਂਬਰ ਗੁਰਨਾਮ ਸਿੰਘ ਜੱਸਲ ਨੇ ਬੀਬੀ ਜਗੀਰ ਕੌਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ ਲਈ ਮੰਗ ਪੱਤਰ ਦਿੱਤਾ

Web Admin

Web Admin

5 Dariya News

ਬਟਾਲਾ , 05 May 2021

Last updated on: May 05, 2021, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਅਤੇ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮੰਗ ਪੱਤਰ ਦੇ ਕੇ ਉਨ੍ਹਾਂ ਦਾ ਧਿਆਨ ਬਟਾਲਾ ਸਥਿਤ ਮਹਾਰਾਜਾ ਸ਼ੇਰ ਸਿੰਘ ਮਹਿਲ ਅਤੇ ਦੀਨਾਨਗਰ ਸਥਿਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਮਹਿਲ ਵੱਲ ਦਿਵਾਉਂਦਿਆਂ ਮੰਗ ਕੀਤੀ ਹੈ ਕਿ ਇਨ੍ਹਾਂ ਸਿੱਖ ਵਿਰਾਸਤਾਂ ਦੀ ਸੰਭਾਲ ਦਾ ਮੁੱਦਾ ਪੰਜਾਬ ਸਰਕਾਰ ਕੋਲ ਚੁੱਕਿਆ ਜਾਵੇ।ਮੈਂਬਰ ਐੱਸ.ਜੀ.ਪੀ.ਸੀ. ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਗੱਲ ਕਰਦਿਆਂ ਕਿਹਾ ਕਿ ਬਟਾਲਾ ਸਥਿਤ ਮਹਾਰਾਜਾ ਸ਼ੇਰ ਸਿੰਘ ਮਹਿਲ ਅਤੇ ਦੀਨਾਨਗਰ ਸਥਿਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਮਹਿਲ ਅਣਦੇਖੀ ਦੇ ਸ਼ਿਕਾਰ ਹੋ ਕੇ ਖੰਡਰਾਂ ਵਿੱਚ ਤਬਦੀਲ ਹੋ ਰਹੇ ਹਨ ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਵਿਰਾਸਤੀ ਇਮਾਰਤਾਂ ਸਿੱਖ ਰਾਜ ਦੀ ਸ਼ਾਨ ਦਾ ਪ੍ਰਤੀਕ ਹਨ ਅਤੇ ਇਨ੍ਹਾਂ ਨਾਲ ਸਿੱਖ ਸੰਗਤਾਂ ਦੀ ਭਾਵਨਾਵਾਂ ਜੁੜੀਆਂ ਹੋਈਆਂ ਹਨ। ਜਥੇਦਾਰ ਜੱਸਲ ਨੇ ਪ੍ਰਧਾਨ ਐੱਸ.ਜੀ.ਪੀ.ਸੀ ਨੂੰ ਕਿਹਾ ਕਿ ਬਟਾਲਾ ਦੇ ਮਹਾਰਾਜਾ ਸ਼ੇਰ ਸਿੰਘ ਮਹੱਲ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਖੋਲਣ ਲਈ ਪੰਜਾਬ ਸਰਕਾਰ ਤੱਕ ਪਹੁੰਚ ਕੀਤੀ ਜਾਵੇ ਤਾਂ ਜੋ ਸੰਗਤਾਂ ਦੀ ਮੰਗ ਪੂਰੀ ਹੋ ਸਕੇ। ਜਥੇਦਾਰ ਜੱਸਲ ਨੇ ਕਿਹਾ ਕਿ ਦੀਨਾਨਗਰ ਵਿੱਚ ਵੀ ਮਹਾਰਾਜਾ ਰਣਜੀਤ ਸਿੰਘ ਦੇ ਮਹੱਲ ਦੀ ਹਾਲਤ ਬਹੁਤ ਤਰਸਯੋਗ ਹੈ ਜਿਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ।ਮੰਗ ਪੱਤਰ ਲੈਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਰੋਸਾ ਦਿੱਤਾ ਕਿ ਉਹ ਸਿੱਖ ਰਾਜ ਨਾਲ ਸਬੰਧਤ ਇਨ੍ਹਾਂ ਇਮਾਰਤਾਂ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਤੱਕ ਪਹੁੰਚ ਕਰਨਗੇ ਅਤੇ ਇਹ ਜ਼ੋਰ ਦੇਣਗੇ ਕਿ ਸਰਕਾਰ ਵੱਲੋਂ ਇਨ੍ਹਾਂ ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਮਾਂ ਮਿਲਣ ’ਤੇ ਉਹ ਇਨ੍ਹਾਂ ਇਮਾਰਤਾਂ ਦਾ ਖੁਦ ਵੀ ਨਿਰੀਖਣ ਕਰਨ ਜਾਣਗੇ।ਇਸ ਮੌਕੇ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਦੇ ਨੁਮਾਇੰਦੇ ਕੁਲਵਿੰਦਰ ਸਿੰਘ ਲਾਡੀ ਜੱਸਲ, ਬਲਵਿੰਦਰ ਸਿੰਘ ਪੰਜਗਰਾਈਆਂ ਅਤੇ ਜਤਿੰਦਰਪਾਲ ਸਿੰਘ ਵਿੱਕੀ ਭਾਟੀਆ ਵੀ ਮੌਜੂਦ ਸਨ।

 

Tags: Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD