Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਸੂਬੇ ਤੋਂ ਬਾਹਰੋਂ ਪਟਿਆਲਾ 'ਚ ਆਉਣ ਵਾਲਿਆਂ ਨੂੰ ਆਰ.ਟੀ.ਪੀ.ਸੀ.ਆਰ. ਨੈਗੇਟਿਵ ਰਿਪੋਰਟ ਜਾਂ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਦਿਖਾਉਣਾ ਲਾਜਮੀ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸ਼ੰਭੂ ਬੈਰੀਅਰ ਦਾ ਦੌਰਾ, ਦਾਖਲਾ ਸਥਾਨ 'ਤੇ ਚੱਲ ਰਹੀ ਪ੍ਰਕ੍ਰਿਆ ਦਾ ਮੁਲੰਕਣ

 Patiala, DC Patiala, Deputy Commissioner Patiala, Kumar Amit, Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Oxygen, #OxygenCylinders, #oxygen, Oxygen Cylinders, SARS-CoV-2

Web Admin

Web Admin

5 Dariya News

ਸ਼ੰਭੂ/ਰਾਜਪੁਰਾ/ਪਟਿਆਲਾ , 05 May 2021

Last updated on: May 05, 2021, 00:00 IST

ਜ਼ਿਲ੍ਹਾ ਮੈਜਿਸਟਰੇਟ ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਅੱਜ ਪੰਜਾਬ ਖਾਸ ਕਰਕੇ ਪਟਿਆਲਾ ਆਉਣ ਵਾਲਿਆਂ ਲਈ ਕੌਮੀ ਸ਼ਾਹਰਾਹ ਅੰਬਾਲਾ-ਰਾਜਪੁਰਾ ਮਾਰਗ 'ਤੇ ਸਥਿਤ ਮੁੱਖ ਦਾਖਲਾ ਸਥਾਨ ਸ਼ੰਭੂ ਬੈਰੀਅਰ ਵਿਖੇ ਬਣਾਏ ਚੈਕ ਪੁਆਇੰਟ ਦਾ ਦੌਰਾ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ੰਭੂ ਰਸਤੇ ਪੰਜਾਬ ਖਾਸ ਕਰਕੇ ਪਟਿਆਲਾ ਪੁੱਜਣ ਵਾਲਿਆਂ ਦੇ ਕੋਵਿਡ ਸਬੰਧੀਂ ਆਰ.ਟੀ.ਪੀ.ਸੀ.ਆਰ. ਨੈਗੇਟਿਵ ਰਿਪੋਰਟ ਅਤੇ ਕੋਵਿਡ ਤੋਂ ਬਚਾਅ ਲਈ ਵੈਕਸੀਨੇਸ਼ਨ ਦੇ ਸਰਟੀਫਿਕੇਟਾਂ ਦੀ ਪੜਤਾਲ ਸਬੰਧੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਮੁਲੰਕਣ ਕੀਤਾ।ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਆਉਣ ਵਾਲੇ ਲੋਕਾਂ ਲਈ ਨੈਗੇਟਿਵ ਆਰ.ਟੀ.ਪੀ.ਸੀ.ਆਰ. ਟੈਸਟ ਰਿਪੋਰਟ ਜਾਂ ਫੇਰ ਦੋ ਹਫ਼ਤੇ ਪਹਿਲਾਂ ਕੋਵਿਡ ਵੈਕਸੀਨੇਸ਼ਨ ਲਗਵਾਉਣ ਦਾ ਸਰਟੀਫਿਕੇਟ ਹੋਣਾ ਲਾਜਮੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਦਸਤਾਵੇਜਾਂ ਦੀ ਅਣਹੋਂਦ ਦੀ ਸੂਰਤ 'ਚ ਕਿਸੇ ਨੂੰ ਪਟਿਆਲਾ ਜ਼ਿਲ੍ਹੇ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀਂ ਪਾਬੰਦੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ, ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਰੰਭੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਦੇ ਸੁਹਿਰਦ ਯਤਨ ਕਰ ਰਿਹਾ ਹੈ। ਇਸ ਮੌਕੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਹਰਿਆਣਾ ਨਾਲ ਲਗਦੇ ਇਲਾਕਿਆਂ 'ਚੋਂ ਪਟਿਆਲਾ ਜ਼ਿਲ੍ਹੇ ਅੰਦਰ ਆਉਣ ਵਾਲੇ ਵਿਅਕਤੀਆਂ ਦੀ ਜਾਂਚ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਦੀ ਪਾਲਣਾ ਇੰਨਬਿੰਨ ਕੀਤੀ ਜਾਵੇਗੀ।ਉਨ੍ਹਾਂ ਦੇ ਨਾਲ ਚੈਕ ਪੁਆਇੰਟ ਦੇ ਨੋਡਲ ਅਫ਼ਸਰ-ਕਮ-ਡਿਪਟੀ ਡਾਇਰੈਕਟਰ ਜਸ਼ਨਪ੍ਰੀਤ ਕੌਰ ਗਿੱਲ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ. ਰਾਜਪੁਰਾ ਖੁਸ਼ਦਿਲ ਸਿੰਘ, ਡੀ.ਐਸ.ਪੀ. ਘਨੌਰ ਜਸਵਿੰਦਰ ਸਿੰਘ ਟਿਵਾਣਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Patiala , DC Patiala , Deputy Commissioner Patiala , Kumar Amit , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD