Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਹਸਪਤਾਲਾਂ ’ਚ 18-44 ਸਾਲ ਉਮਰ ਵਰਗ ਦੇ ਟੀਕਾਕਰਨ ਲਈ ਵੈਕਸੀਨ ਦੀ ਘਾਟ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਸਾਰੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ

ਕੈਬਨਿਟ ਵੱਲੋਂ ਵਾਇਰੌਲੋਜੀ ਇੰਸਟੀਚਿਊਟ ਲਈ ਆਈ.ਸੀ.ਐਮ.ਆਰ ਨੂੰ ਜਮੀਨ ਦੇ ਤਬਾਦਲੇ ਲਈ ਸਬੰਧਤ ਐਕਟ ਵਿਚ ਇਕ ਵਾਰ ਢਿੱਲ ਦੇਣ ਦੀ ਪ੍ਰਵਾਨਗੀ

 Captain Amarinder Singh, Amarinder Singh, Punjab Pradesh Congress Committee, Congress, Punjab Congress, Chief Minister of Punjab, Punjab Government, Government of  Punjab

Web Admin

Web Admin

5 Dariya News

ਚੰਡੀਗੜ੍ਹ , 05 May 2021

Last updated on: May 05, 2021, 00:00 IST

ਕੋਵਿਡ ਦੀਆਂ ਖੁਰਾਕਾਂ ਦੀ ਗੈਰ-ਉਪਲੱਬਧਤਾ ਦੇ ਕਾਰਨ ਸਰਕਾਰੀ ਹਸਪਤਾਲਾਂ ਵਿਚ 18-44 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਦੀ ਪ੍ਰਕਿਰਿਆ ਸ਼ੁਰੂ ਨਾ ਹੋ ਸਕਣ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਟੀਕਾਕਰਨ ਦੀ ਸਪਲਾਈ ਲਈ ਸਾਰੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼ ਦਿੱਤੇ ਹਨ।ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲੀ ਦੀ ਵਰਚੁਅਲ ਮੀਟਿੰਗ ਦੌਰਾਨ ਸਿਹਤ ਸਕੱਤਰ ਹੁਸਨ ਲਾਲ ਨੇ ਜਾਣਕਾਰੀ ਦਿੱਤੀ ਕਿ ਭਾਵੇਂ ਕਿ ਸੂਬਾ ਸਰਕਾਰ ਵੱਲੋਂ 30 ਲੱਖ ਦੇ ਕਰੀਬ ਖੁਰਾਕਾਂ ਖਰੀਦਣ ਲਈ ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਨੂੰ 26 ਅਪਰੈਲ ਨੂੰ 10.37 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਪਰ ਇੰਸਟਿਚਿਊਟ ਪਾਸੋਂ ਅਜੇ ਤੱਕ ਸਪਲਾਈ ਲਈ ਕੋਈ ਵੇਰਵਾ ਪ੍ਰਾਪਤ ਨਹੀਂ ਹੋਇਆ।ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਸਿਰਫ ਕੁਝ ਪ੍ਰਾਈਵੇਟ ਹਸਪਤਾਲਾਂ, ਜਿਨਾਂ ਨੇ ਵੈਕਸੀਨ ਲਈ ਸਿੱਧਾ ਆਰਡਰ ਦਿੱਤਾ ਸੀ, ਨੇ 18-44 ਸਾਲ ਦੀ ਉਮਰ ਦੇ ਲੋਕਾਂ ਦੇ ਟੀਕਾਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਲਈ ਐਸ.ਆਈ.ਆਈ. ਨੇ ਸੰਕੇਤ ਦਿੱਤੇ ਹਨ ਕਿ ਕੋਵੀਸ਼ੀਲਡ ਦੀ ਉਪਲੱਬਧਤਾ ਬਾਰੇ ਅਗਲੇ ਚਾਰ ਹਫਤਿਆਂ ਵਿਚ ਪਤਾ ਲੱਗੇਗਾ।ਮੀਟਿੰਗ ਵਿੱਚ ਦੱਸਿਆ ਗਿਆ ਕਿ ਇਨਾਂ ਸਥਿਤੀਆਂ ਵਿੱਚ ਸਰਕਾਰੀ ਹਸਪਤਾਲਾਂ ਵਿੱਚ 18-44 ਸਾਲ ਉਮਰ ਵਰਗ ਲਈ ਵੈਕਸੀਨ ਦੀ ਸ਼ੁਰੂਆਤ ਨਹੀਂ ਹੋ ਸਕੀ ਅਤੇ ਨਾ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਪ੍ਰਕਿਰਿਆ ਕਦੋਂ ਸ਼ੁਰੂ ਹੋਵੇਗੀ।

ਇਸੇ ਦੌਰਾਨ ਮੰਤਰੀ ਮੰਡਲ ਨੇ ਉਤਰੀ ਜ਼ੋਨ ਦਾ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੌਜੀ ਸਥਾਪਤ ਕਰਨ ਲਈ ਮੁਹਾਲੀ ਵਿੱਚ 5 ਏਕੜ ਪੰਚਾਇਤੀ ਜ਼ਮੀਨ ਇੰਡੀਅਨ ਕਾਊਂਸਲ ਆਫ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਕੋਲ ਤਬਦੀਲ ਕਰਨ ਲਈ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਰੂਲਜ਼, 1964 ਵਿੱਚ ਇਕ ਵਾਰ ਢਿੱਲ ਦੇਣ ਦੀ ਮਨਜ਼ੂਰੀ ਦਿੱਤੀ। ਇਹ ਇੰਸਟੀਚਿਊਟ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਪ੍ਰਸਤਾਵ ’ਤੇ ਪ੍ਰਵਾਨ ਕੀਤਾ ਗਿਆ ਹੈ।ਕੈਬਨਿਟ ਨੇ ਐਸ.ਏ.ਐਸ. ਨਗਰ (ਮੁਹਾਲੀ) ਜ਼ਿਲੇ ਦੇ ਬਲਾਕ ਖਰੜ ਦੇ ਪਿੰਡ ਮੁੱਲਾਂਪੁਰ ਗਰੀਬਦਾਸ ਵਿੱਚ ਜ਼ਮੀਨ ਦੇ ਤਬਾਦਲੇ ਲਈ ਸਾਰੀਆਂ ਲੋੜੀਂਦੀਆਂ ਰਸਮਾਂ ਨੂੰ ਪੂਰਾ ਕਰਨ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਅਧਿਕਾਰਤ ਕਰ ਦਿੱਤਾ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਇੰਸਟੀਚਿਊਟ ਦੀ ਉਸਾਰੀ ਇਸ ਸਾਲ ਦੇ ਅੰਤ ਤੱਕ ਸ਼ੁਰੂ ਹੋ ਜਾਵੇਗੀ।ਜ਼ਿਕਰਯੋਗ ਹੈ ਕਿ ਪੰਚਾਇਤੀ ਜ਼ਮੀਨ ਕੇਂਦਰ ਸਰਕਾਰ ਨੂੰ ਤੋਹਫੇ ਵਿੱਚ ਦੇਣ ਲਈ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਰੂਲਜ਼, 1964 ਵਿੱਚ ਕੋਈ ਪ੍ਰਾਵਧਾਨ ਨਹੀਂ ਹੈ ਪਰ ਜਨਰਲ ਕਲੌਸਜ਼ ਐਕਟ, 1897 ਦੀ ਧਾਰਾ 21 ਨਿਯਮ ਸ਼ਾਮਲ ਕਰਨ ਦੀ ਸ਼ਕਤੀ ਅਤੇ ਨਿਯਮਾਂ ਵਿੱਚ ਢਿੱਲ ਜਾਂ ਸੋਧ ਕਰਨ ਦੀ ਸ਼ਕਤੀ ਦਿੰਦੀ ਹੈ।ਕੈਬਨਿਟ ਵਿੱਚ ਇਹ ਵੀ ਗੱਲ ਕੀਤੀ ਗਈ ਕਿ ਇਹ ਇੰਸਟੀਚਿਊਟ ਪੰਜਾਬ ਦੇ ਵਸਨੀਕਾਂ ਦੀ ਭਲਾਈ ਲਈ ਹੋਵੇਗਾ। ਇਸ ਵਿੱਚ ਅੱਗੇ ਜ਼ੋਰ ਦਿੱਤਾ ਗਿਆ ਕਿ ਇਹ ਇੰਸਟੀਚਿਊਟ ਮਹਾਂਮਾਰੀ ਨੂੰ ਦੇਖਦਿਆਂ ਅਹਿਮ ਮਹੱਤਤਾ ਰੱਖੇਗਾ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chief Minister of Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD