Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੰਤਰੀ ਮੰਡਲ ਵੱਲੋਂ ਆਕਸੀਜਨ ਉਤਪਾਦਨ ਇਕਾਈਆਂ ਲਈ ਤਰਜੀਹੀ ਖੇਤਰ ਦੇ ਦਰਜੇ ਨੂੰ ਪ੍ਰਵਾਨਗੀ

ਵਿਦੇਸ਼ੀ ਮਦਦ ਨੂੰ ਰਾਹਦਾਰੀ ਦੇਣ ਲਈ ਕਸਟਮ ਵਿਭਾਗ ਨਾਲ ਤਾਲਮੇਲ ਹਿੱਤ ਨੋਡਲ ਅਧਿਕਾਰੀ ਦੀ ਨਿਯੁਕਤੀ

Captain Amarinder Singh, Amarinder Singh, Punjab Pradesh Congress Committee, Congress, Punjab Congress, Chief Minister of Punjab, Punjab Government, Government of  Punjab

Web Admin

Web Admin

5 Dariya News

ਚੰਡੀਗੜ੍ਹ , 05 May 2021

Last updated on: May 05, 2021, 00:00 IST

ਸੂਬੇ ਵਿੱਚ ਵੱਧਦੇ ਕੋਵਿਡ ਮਾਮਲਿਆਂ ਦੇ ਮੱਦੇਨਜ਼ਰ ਪੈਦਾ ਹੋਏ ਖਤਰੇ ਨੂੰ ਵੇਖਦੇ ਹੋਏ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਾਰੀਆਂ ਆਕਸੀਜਨ ਉਤਪਾਦਕ ਇਕਾਈਆਂ ਨੂੰ ਤਰਜੀਹੀ ਖੇਤਰ ਦਾ ਦਰਜਾ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਅਤੇ ਇਸ ਦੇ ਨਾਲ ਹੀ ਵਿਦੇਸ਼ੀ ਮਦਦ ਨੂੰ ਰਾਹਦਾਰੀ ਦੇਣ ਲਈ ਕਸਟਮ ਵਿਭਾਗ ਨਾਲ ਤਾਲਮੇਲ ਬਣਾਉਣ ਹਿੱਤ ਇਕ ਨੋਡਲ ਅਧਿਕਾਰੀ ਦੀ ਨਿਯੁਕਤੀ ਵੀ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਸਥਿਤੀ ਆਉਣ ਵਾਲੇ ਦਿਨਾਂ ਵਿੱਚ ਵਿਗੜਣ ਦੇ ਆਸਾਰ ਹਨ ਅਤੇ ਇਹ ਕੋਈ ਵੀ ਨਹੀਂ ਜਾਣਦਾ ਕਿ ਦੇਸ਼ ਅਤੇ ਸੂਬੇ ਵਿੱਚ ਕੋਵਿਡ ਦੀਆਂ ਹੋਰ ਕਿੰਨੀਆਂ ਲਹਿਰਾਂ ਉੱਠਣਗੀਆਂ।ਮੰਤਰੀ ਮੰਡਲ ਦੀ ਵਰਚੂਅਲ ਢੰਗ ਨਾਲ ਅੱਜ ਹੋਈ ਮੀਟਿੰਗ ਵਿੱਚ ਇਸ ਦਰਜੇ ਉੱਤੇ ਮੋਹਰ ਲਾਈ ਗਈ ਅਤੇ ਇਹ ਦਰਜਾ ਰੋਜ਼ਾਨਾ ਘੱਟੋ-ਘੱਟ 700 ਸਿਲੰਡਰ (5 ਐਮ.ਟੀ.) ਆਕਸੀਜਨ ਉਤਪਾਦਨ ਸਮਰੱਥਾ ਵਾਲੀਆਂ ਇਕਾਈਆਂ, ਆਕਸੀਜਨ ਸਿਲੰਡਰ ਉਤਪਾਦਕਾਂ/ਨਿਰਮਾਣ ਕਰਨ ਵਾਲਿਆਂ ਅਤੇ ਆਕਸੀਜਨ ਕੰਸਨਟ੍ਰੇਟਰ ਉਤਪਾਦਕ ਇਕਾਈਆਂ ’ਤੇ ਲਾਗੂ ਹੋਵੇਗਾ। ਆਕਸੀਜਨ ਦੀ ਮੁੜ ਭਰਾਈ ਕਰਨ ਵਾਲੀਆਂ ਇਕਾਈਆਂ ਵਿਸ਼ੇਸ਼ ਦਰਜੇ ਤਹਿਤ ਨਹੀਂ ਆਉਣਗੀਆਂ। ਇਸ ਫੈਸਲੇ ਨਾਲ ਇਹ ਇਕਾਈਆਂ (ਨਵੀਆਂ ਅਤੇ ਪੁਰਾਣੀਆਂ ਦੋਵੇਂ) ਸੀ.ਐਲ.ਯੂ./ਬਾਹਰੀ ਵਿਕਾਸ ਖਰਚੇ (ਈ.ਡੀ.ਸੀ.), ਪ੍ਰਾਪਰਟੀ ਟੈਕਸ, ਬਿਜਲੀ ਚੁੰਗੀ, ਸਟੈਂਪ ਡਿਊਟੀ ਅਤੇ ਨਿਵੇਸ਼ ਸਬਸਿਡੀ, ਜੋ ਕਿ ਜ਼ਮੀਨ ਅਤੇ ਮਸ਼ੀਨਰੀ ਵਿੱਚ ਕੀਤੇ ਗਏ ਪੱਕੇ ਪੂੰਜੀਗਤ ਨਿਵੇਸ਼ ਦੇ 125 ਫੀਸਦੀ ਤੱਕ ਜੀ.ਐਸ.ਟੀ. ਦੀ ਪ੍ਰਤੀਪੂਰਤੀ ਰਾਹੀਂ ਦਿੱਤੀ ਜਾਂਦੀ ਹੈ, ਤੋਂ 100 ਫੀਸਦੀ ਛੋਟ ਲੈ ਸਕਣਗੀਆਂ।ਜ਼ਿਕਰਯੋਗ ਹੈ ਕਿ ਆਕਸੀਜਨ ਉਤਪਾਦਕ ਇਕਾਈਆਂ ਨੂੰ ਤਰਜੀਹੀ ਖੇਤਰ ਦਾ ਦਰਜਾ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ, 2017 ਦੇ ਚੈਪਟਰ 10 ਦੇ ਕਲਾਜ 10.6 ਅਤੇ ਵਿਸਥਾਰਿਤ ਸਕੀਮਾਂ ਤੇ ਚਾਲੂ ਦਿਸ਼ਾ-ਨਿਰਦੇਸ਼ਾਂ, 2018 ਦੇ ਕਲਾਜ 2.22 ਤਹਿਤ ਦਿੱਤਾ ਗਿਆ ਹੈ। 

ਮੰਤਰੀ ਮੰਡਲ ਵੱਲੋਂ ਉਪਰੋਕਤ ਫੈਸਲਾ ਸੂਬੇ ਵਿੱਚ ਕੋਵਿਡ ਮਹਾਂਮਾਰੀ ਕਰਕੇ ਵਧੇ ਮਾਮਲਿਆਂ ਮਗਰੋਂ ਆਕਸੀਜਨ ਦੀ ਥੁੜ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ। 4 ਮਈ ਨੂੰ ਖਤਮ ਹੋਏ ਹਫਤੇ ਲਈ ਸੂਬੇ ਵਿੱਚ ਔਸਤਨ ਪਾਜ਼ੇਟੀਵਿਟੀ ਦਰ 11.6 ਫੀਸਦੀ ਅਤੇ ਮਾਮਲਿਆਂ ਵਿੱਚ ਮੌਤ ਦੀ ਦਰ 2.1 ਫੀਸਦੀ ਹੋ ਗਈ ਹੈ ਜੋ ਕਿ 74 ਲੱਖ ਦੇ ਨਮੂਨਾ ਆਕਾਰ ਵਿੱਚੋਂ ਲਈ ਗਈ ਹੈ।ਮੌਜੂਦਾ ਸਮੇਂ ਪੰਜਾਬ ਨੂੰ ਸੂਬੇ ਤੋਂ ਬਾਹਰੋਂ 195 ਐਮ.ਟੀ. ਰੋਜ਼ਾਨਾ ਆਕਸੀਜਨ ਸਪਲਾਈ ਮਿਲਦੀ ਹੈ। ਇਸ ਵਿੱਚ ਆਈਨੌਕਸ ਪਲਾਂਟ ਬੱਦੀ ਤੋਂ 60 ਐਮ.ਟੀ., ਪਾਣੀਪਤ ਦੇ ਏਅਰ ਲੀਕੁਈਡੇ ਪਲਾਂਟ ਤੋਂ 20 ਐਮ.ਟੀ., ਰੁੜਕੀ ਦੇ ਏਅਰ ਲੀਕੁਈਡੇ ਪਲਾਂਟ ਤੋਂ 15 ਐਮ.ਟੀ., ਦੇਹਰਾਦੂਨ ਦੇ ਲੀਂਡੇ ਪਲਾਂਟ ਤੋਂ 10 ਐਮ.ਟੀ. ਅਤੇ ਬੋਕਾਰੋ ਦੇ ਆਈਨੌਕਸ ਪਲਾਂਟ ਤੋਂ 90 ਐਮ.ਟੀ. ਦੀ ਸਪਲਾਈ ਸ਼ਾਮਲ ਹੈ। ਪਰ, ਅਸਲ ਵਿੱਚ ਰੋਜ਼ਾਨਾ ਇਨਾਂ ਸਾਰੇ ਪਲਾਂਟਾਂ ਤੋਂ ਸਿਰਫ 140 ਐਮ.ਟੀ. ਦੀ ਸਪਲਾਈ ਹੀ ਮਿਲ ਪਾਉਂਦੀ ਹੈ ਕਿਉਂਕਿ ਟੈਂਕਰਾਂ ਦੀ ਘਾਟ ਕਾਰਨ ਆਕਸੀਜਨ ਦੀ ਚੁਕਾਈ ਵਿੱਚ, ਖਾਸਕਰਕੇ ਬੋਕਾਰੋ ਤੋਂ, ਬਹੁਤ ਮੁਸ਼ਕਿਲ ਆਉਂਦੀ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਿਡ (ਆਈ.ਓ.ਸੀ.ਐਲ.) ਵੱਲੋਂ ਦਿੱਤੇ ਗਏ ਦੋ ਵਾਧੂ ਟੈਂਕਰ ਤਕਨੀਕੀ/ਅਨੁਕੂਲਤਾ ਸਮੱਸਿਆਵਾਂ ਕਾਰਨ ਅਜੇ ਅਣਵਰਤੇ ਪਏ ਹਨ। ਇਸ ਤੋਂ ਇਲਾਵਾ ਵਾਰ-ਵਾਰ ਬੇਨਤੀ ਦੇ ਬਾਵਜੂਦ ਲੀਂਡੇ ਅਤੇ ਏਅਰ ਲੀਕੁਇਡੇ ਵੱਲੋਂ ਕੀਤੇ ਵਾਅਦੇ ਮੁਤਾਬਿਕ ਕੋਟਾ ਜਾਰੀ ਨਹੀਂ ਕੀਤਾ ਜਾ ਰਿਹਾ।  ਮੰਤਰੀ ਮੰਡਲ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸੂਬੇ ਸਰਕਾਰਾਂ ਵੱਲੋਂ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਪਲਾਂਟਾਂ ਤੋਂ ਸਪਲਾਈ ਵਿੱਚ ਵਿਘਣ ਪੈਦਾ ਕੀਤੇ ਜਾ ਰਹੇ ਹਨ। ਇਨਾਂ ਪਲਾਂਟਾਂ ਵਿੱਚ ਬਿਜਲੀ ਗੁੱਲ ਹੋਣ ਦੀ ਸਮੱਸਿਆ ਪੇਸ਼ ਆਉਣ ਕਾਰਨ ਆਕਸੀਜਨ ਸਪਲਾਈ ਦੇ ਕੰਮ ਵਿੱਚ ਰੁਕਾਵਟ ਵੀ ਆਉਂਦੀ ਹੈ।  ਸਿਹਤ ਸਕੱਤਰ ਹੁਸਨ ਲਾਲ ਨੇ ਮੰਤਰੀ ਮੰਡਲ ਨੂੰ ਦੱਸਿਆ ਕਿ 14 ਜ਼ਿਲਿਆਂ ਵਿੱਚ ਪਾਜ਼ੇਟੀਵਿਟੀ ਦਰ 10 ਫੀਸਦੀ ਅਤੇ 6 ਜ਼ਿਲਿਆਂ ਵਿੱਚ 11 ਫੀਸਦੀ ਹੈ। ਮੋਹਾਲੀ ਵਿੱਚ ਸਭ ਤੋਂ ਵੱਧ 25 ਫੀਸਦੀ ਦਰ ਹੈ। ਉਨਾਂ ਇਹ ਵੀ ਦੱਸਿਆ ਕਿ ਨੌਜਵਾਨ ਵਰਗ ਵਿੱਚ ਮੌਤਾਂ ਦੀ ਗਿਣਤੀ ਘੱਟ ਹੈ। ਉਨਾਂ ਅੱਗੇ ਦੱਸਿਆ ਕਿ ਹਾਲਾਤ ਨਾਜ਼ੁਕ ਹਨ ਅਤੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਐਲ2 ਦੇ 70 ਫੀਸਦੀ ਅਤੇ ਐਲ 3 ਦੇ 80 ਫੀਸਦੀ ਬਿਸਤਰੇ ਭਰੇ ਹੋਏ ਹਨ ਅਤੇ ਪ੍ਰਤੀਦਿਨ 10-30 ਮਰੀਜ਼ਾਂ ਦੇ ਵੈਂਟੀਲੇਟਰ ’ਤੇ ਜਾਣ ਕਾਰਨ ਆਸਾਰ ਚੰਗੇ ਨਹੀਂ ਹਨ। ਉਨਾਂ ਅੱਗੇ ਜਾਣਕਾਰੀ ਦਿੱਤੀ ਕਿ ਸਰਕਾਰੀ ਮੈਡੀਕਲ ਕਾਲਜਾਂ, ਜ਼ਿਲਾ ਹਸਪਤਾਲਾਂ ਅਤੇ ਬਠਿੰਡਾ ਅਤੇ ਮੋਹਾਲੀ ਵਿਖੇ ਆਰਜੀ ਹਸਪਤਾਲਾਂ ਵਿੱਚ 2000 ਬਿਸਤਰੇ ਹੋਰ ਇਸ ਮਹੀਨੇ ਦੇ ਅੰਤ ਤੱਕ ਵਧਾਉਣ ਲਈ ਰੈਗੂਲਰ ਸਟਾਫ ਦੀ ਸਿੱਧੀ ਭਰਤੀ ਸ਼ੁਰੂ ਕਰ ਦਿੱਤੀ ਗਈ ਹੈ ਜਦੋਂਕਿ ਵਿਸ਼ੇਸ਼ ਕੋਵਿਡ ਡਿਊਟੀਆਂ ਲਈ ਵਿਦਿਆਰਥੀਆਂ, ਸਿਖਿਆਰਥੀਆਂ ਅਤੇ ਆਊਟ ਸੋਰਸ ਅਮਲੇ ਨੂੰ ਨਿਯੁਕਤ ਕੀਤਾ ਗਿਆ ਹੈ। ਸਿਹਤ ਸਕੱਤਰ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਜ਼ਰੂਰੀ ਦਵਾਈਆਂ, ਜਿਨਾਂ ਵਿੱਚ 50 ਲੱਖ ਰੈਮਡੇਸੀਵੀਰ 100 ਐਮ.ਜੀ. ਟੀਕੇ ਸ਼ਾਮਲ ਹਨ, ਦੇ ਆਰਡਰ ਦੇ ਦਿੱਤੇ ਗਏ ਹਨ ਅਤੇ ਕੁਝ ਹੀ ਦਿਨਾਂ ਵਿੱਚ ਇਨਾਂ ਦੇ ਸਪਲਾਈ ਹੋ ਜਾਣ ਦੀ ਆਸ ਹੈ। 

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chief Minister of Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD