Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਵੱਲੋਂ ਜਾਇਦਾਦ ਨਾਲ ਜੁੜੀਆਂ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ ਲਈ ਆਨਲਾਈਨ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ

ਛੇੜਛਾੜ ਰਹਿਤ ਡਾਟਾ ਇਨਕਿ੍ਰਪਟਡ ਪੋਰਟਲ ਪ੍ਰਕਿਰਿਆ ਨੂੰ ਕਾਗਜ਼ ਰਹਿਤ ਤੇ ਸਮਾਂ-ਬੱਧ ਬਣਾਏਗਾ

Captain Amarinder Singh, Amarinder Singh, Punjab Pradesh Congress Committee, Congress, Punjab Congress, Chief Minister of Punjab, Punjab Government, Government of  Punjab

Web Admin

Web Admin

5 Dariya News

ਚੰਡੀਗੜ੍ਹ , 05 May 2021

Last updated on: May 05, 2021, 00:00 IST

ਸੂਬੇ ਭਰ ਦੀਆਂ ਸਾਰੀਆਂ ਸਹਿਰੀ ਵਿਕਾਸ ਅਥਾਰਟੀਆਂ ਦੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਜਾਇਦਾਦ ਨਾਲ ਜੁੜੀਆਂ ਸਾਰੀਆਂ ਸੇਵਾਵਾਂ ਨਿਰਵਿਘਨ ਅਤੇ ਸੌਖੇ ਢੰਗ ਨਾਲ ਮੁਹੱਈਆ ਕਰਾਉਣ ਹਿੱਤ ਇੱਕ ਆਨਲਾਈਨ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ।ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਦੀ ਇਸ ਲੋਕ-ਪੱਖੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਭਰ ਦੇ ਨਾਗਰਿਕਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਉਹ ਜਾਇਦਾਦ ਦੇ ਮਾਮਲਿਆਂ ਸੰਬੰਧੀ ਸਾਰੀਆਂ ਸੇਵਾਵਾਂ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਾਪਤ ਕਰ ਸਕਣਗੇ ਜਿਸ ਨਾਲ ਕੰਮ ਵਿੱਚ ਲੱਗਣ ਵਾਲੀ ਦੇਰੀ ਨੂੰ ਘੱਟ ਕਰਨ ਦੇ ਨਾਲ-ਨਾਲ ਅਤੇ ਪ੍ਰਕਿਰਿਆ ਵਿਚ ਭਿ੍ਰਸ਼ਟਾਚਾਰ ਨੂੰ ਖਤਮ ਕੀਤਾ ਜਾ ਸਕੇਗਾ। ਕੈਬਨਿਟ ਮੀਟਿੰਗ ਦੌਰਾਨ ਪੋਰਟਲ ਦੇ ਉਦਘਾਟਨ ਸਮੇਂ ਪੇਸ਼ਕਾਰੀ ਕਰਦਿਆਂ ਮਕਾਨ ਉਸਾਰੀ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਨੇ ਮੰਤਰੀ ਮੰਡਲ ਨੂੰ ਦੱਸਿਆ ਕਿ ਪੋਰਟਲ ਨੂੰ ਸਿਸਟਮ ਵਿੱਚ ਬਿਨਾਂ ਕਿਸੇ ਤਬਦੀਲੀ ਦੇ ਹਰੇਕ ਸੇਵਾ ਵਿੱਚ ਕਾਰੋਬਾਰ ਪ੍ਰਕਿਰਿਆ/ਕੰਮ ਦੇ ਪ੍ਰਵਾਹ ਨੂੰ ਸਰਲ ਬਣਾਉਣ ਲਈ ਤਿਆਰ ਕੀਤਾ ਗਿਆ ਹੈ। ਸਾਰੇ ਦਸਤਾਵੇਜ਼ ਅਤੇ ਨੋਟਿੰਗ ਡਿਜ਼ੀਟਲੀ ਹਸਤਾਖਰ ਕੀਤੇ ਹੋਏ ਹਨ ਅਤੇ ਅੰਗੂਠੇ ਨਾਲ ਬਾਇਓਮੀਟਿ੍ਰਕ ਡਿਵਾਈਸ ’ਤੇ ਨਿਸ਼ਾਨਬੱਧ ਕੀਤਾ ਗਿਆ ਹੈ ਤਾਂ ਜੋ ਇਹ ਕੰਮ ਕਿਸੇ ਹੋਰ ਨੂੰ ਨਾ ਦਿੱਤਾ ਜਾ ਸਕੇ। ਇਸ ਨਾਲ ਐਕਟਾਂ, ਨਿਯਮਾਂ, ਮਾਸਟਰ ਪਲਾਨਾਂ, ਟੈਂਡਰ/ਨਿਲਾਮੀ ਨੋਟਿਸਾਂ/ਜਾਇਦਾਦ ਮਾਲਕਾਂ ਦੇ ਬਕਾਏ/ਜਾਇਦਾਦ ਦੇ ਵੇਰਵਿਆਂ ਦੀ ਸਾਰੀ ਜਾਣਕਾਰੀ ਇਕੋ ਵੈਬਸਾਈਟ ’ਤੇ ਉਪਲੱਬਧ ਹੋਵੇਗੀ। 

ਇਸ ਸਾਫਟਵੇਅਰ ਨੂੰ ਕਿਸੇ ਵੀ ਨਵੀਂ ਸੇਵਾ ਲਈ ਕਿਸੇ ਵੀ ਵਿਭਾਗ ਲਈ ਅਸਾਨੀ ਨਾਲ ਮੁੜ ਤਰਤੀਬ (ਕੌਨਫਿਗਰ) ਦਿੱਤੀ ਜਾ ਸਕਦੀ ਹੈ ਕਿਉਂਜੋ ਮੁੱਖ ਤੌਰ ’ਤੇ ਸਾਰੀਆਂ ਸਰਕਾਰੀ ਪ੍ਰਕਿਰਿਆਵਾਂ ਇਕੋ ਜਿਹੀਆਂ ਹਨ।ਇਹ ਵਿਲੱਖਣ ਆਨਲਾਈਨ ਪੋਰਟਲ ਸਮਾਂ-ਬੱਧ ਤਰੀਕੇ ਨਾਲ ਅਰਜ਼ੀ ਦੇਣ ਤੋਂ ਅੰਤਿਮ ਆਊਟਪੁੱਟ ਤੱਕ ਪੂਰੀ ਤਰਾਂ ਕਾਗਜ਼ ਰਹਿਤ ਕੰਮਕਾਜ ਨੂੰ ਯਕੀਨੀ ਬਣਾਏਗਾ। ਇਨਪੁੱਟ ਫਾਰਮ ਸਾਵਧਾਨੀ ਨਾਲ ਇਕ ਸਾਧਾਰਣ ਫਾਰਮੈਟ ਵਿੱਚ ਤਿਆਰ ਕੀਤੇ ਗਏ ਹਨ ਤਾਂ ਜੋ ਇਕ ਆਮ ਨਾਗਰਿਕ ਨੂੰ ਇਸ ਨੂੰ ਸਮਝਣ ਅਤੇ ਭਰਨ ਦੇ ਯੋਗ ਬਣਾਇਆ ਜਾ ਸਕੇ। ਜਮਾਂ ਕੀਤੇ ਜਾਣ ਵਾਲੇ ਦਸਤਾਵੇਜ਼ਾਂ ਦੀ ਹਰੇਕ ਅਰਜ਼ੀ ਦੇ ਸਿਖਰ ’ਤੇ ਇਸ ਦੀ ਪ੍ਰਕਿਰਿਆ ਅਤੇ ਹਰੇਕ ਪੱਧਰ ’ਤੇ ਲੱਗਣ ਵਾਲੇ ਸਮੇਂ ਬਾਰੇ ਸਪੱਸ਼ਟ ਤੌਰ ’ਤੇ ਦੱਸਿਆ ਗਿਆ ਹੈ। ਸਮੁੱਚੀ ਸੰਸਥਾਗਤ ਦਰਜਾਬੰਦੀ ਨੂੰ ਹਰੇਕ ਪੱਧਰ ’ਤੇ ਤਾਜ਼ਾ ਸਥਿਤੀ ਸਾਫਟਵੇਅਰ ਵਿੱਚ ਦਰਸਾਈ ਗਈ ਹੈ। ਹਰ ਪੱਧਰ ’ਤੇ ਕਾਰਵਾਈ ਸਮੇਂ ਅਨੁਸਾਰ ਅਤੇ ਅਧਿਕਾਰ ਤੱਕ ਸੀਮਤ ਹੈ। ਕੋਈ ਵੀ ਵਿਚਕਾਰਲਾ ਪੱਧਰ ਬਿਨੈਕਾਰ ਕੋਲ ਕੋਈ ਸਵਾਲ ਖੜਾ ਨਹੀਂ ਕਰ ਸਕਦਾ ਜਾਂ ਇਸ ਨੂੰ ਵਾਪਸ ਨਹੀਂ ਕਰ ਸਕਦਾ ਜੋ ਇਸ ਸਮੇਂ ਨਾਗਰਿਕਾਂ ਲਈ ਦੇਰੀ ਅਤੇ ਪ੍ਰੇਸ਼ਾਨੀ ਦਾ ਮੁੱਖ ਕਾਰਨ ਹੈ। ਹਰ ਪੱਧਰ ’ਤੇ ਬਕਾਇਆ (ਪੈਂਡੈਂਸੀ) ਆਪਣੇ ਆਪ ਸਾਰੇ ਉੱਚ ਪੱਧਰਾਂ ’ਤੇ ਦਰਸਾਇਆ ਜਾਂਦਾ ਹੈ ਅਤੇ ਹਰੇਕ ਬਿਨੈ-ਪੱਤਰ ਨੂੰ ਸਾਰੇ ਸਬੰਧਤ ਵਿਭਾਗਾਂ ਜਿਵੇਂ ਵਿੱਤ, ਅਸਟੇਟ ਅਤੇ ਇੰਜੀਨੀਅਰਿੰਗ ਵਿੱਚ ਸਮਾਨਾਂਤਰ ਤੌਰ ’ਤੇ ਭੇਜਿਆ ਜਾਂਦਾ ਹੈ ਅਤੇ ਇਸ ’ਤੇ ਕਾਰਵਾਈ ਕੀਤੀ ਜਾਂਦੀ ਹੈ ਜੋ ਪ੍ਰਕਿਰਿਆ ਦਾ ਸਮਾਂ ਬਚਾਉਂਦੀ ਹੈ। ਮੁੱਖ ਪ੍ਰਸ਼ਾਸਕ ਅਤੇ ਇੱਕ ਹੋਰ ਅਧਿਕਾਰੀ ਦੇ ਡਿਜ਼ੀਟਲ ਦਸਤਖਤਾਂ ਅਧੀਨ ਡਾਟਾ 256 ਬਿੱਟ ਇਨਕਿ੍ਰਪਟਡ ਹੈ ਅਤੇ ਇਸ ਵਿੱਚ ਕੋਈ ਵੀ ਛੇੜਛਾੜ ਨਹੀਂ ਕੀਤੀ ਜਾ ਸਕਦੀ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chief Minister of Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD