Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਖੋਖਰ ਫੌਜ਼ੀਆਂ ਨੇੜੇ ਬਣ ਰਹੇ ਫੁੱਟਓਵਰ ਬਰਿੱਜ਼ ਦੀਆਂ ਖਾਮੀਆਂ ਦਾ ਮਸਲਾ ਅਧਿਕਾਰੀਆਂ ਕੋਲ ਉਠਾਇਆ

ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੇ ਪੁੱਲ ਦੀਆਂ ਤਰੁੱਟੀਆਂ ਦੂਰ ਕਰਨ ਦਾ ਭਰੋਸਾ ਦਿੱਤਾ

 Amardeep Singh Cheema, Batala, Punjab Congress

Web Admin

Web Admin

5 Dariya News

ਬਟਾਲਾ , 06 May 2021

Last updated on: May 06, 2021, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਵੱਲੋਂ ਹਰ ਰੋਜ਼ ਕਿਸੇ ਨਾ ਕਿਸੇ ਲੋਕ ਮਸਲੇ ਦੇ ਹੱਲ ਲਈ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਇਨ੍ਹਾਂ ਮਸਲਿਆਂ ਦਾ ਹੱਲ ਕਰਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਸ. ਚੀਮਾ ਨੇ ਇੱਕ ਹੋਰ ਲੋਕ ਮਸਲਾ ਚੁੱਕਦਿਆਂ ਨੈਸ਼ਨਲ ਹਾਈਵੇ ਅਥਾਰਟੀ ਦਾ ਧਿਆਨ ਅੰਮ੍ਰਿਤਸਰ-ਪਠਾਨਕੋਟ ਹਾਈਵੇ ’ਤੇ ਪਿੰਡ ਖੋਖਰ ਫੌਜੀਆਂ ਦੇ ਕੋਲ ਬਣ ਰਹੇ ਫੁੱਟਓਵਰ ਬਰਿੱਜ ਵੱਲ ਦਿਵਾਇਆ ਹੈ। ਇਹ ਫੁੱਟਓਵਰ ਬਰਿੱਜ਼ ਪਿਛਲੇ ਕੁਝ ਮਹੀਨਿਆਂ ਤੋਂ ਨਿਰਮਾਣ ਅਧੀਨ ਸੀ ਅਤੇ ਜਦੋਂ ਹੁਣ ਇਹ ਮੁਕੰਮਲ ਹੋ ਗਿਆ ਹੈ ਤਾਂ ਇਸ ਉੱਪਰ ਚੜ੍ਹਨ ਲਈ ਬਣਾਈ ਗਈ ਢਲਾਣ ਜ਼ਮੀਨ ਤੋਂ ਉੱਚੀ ਹੋਣ ਕਾਰਨ ਲੋਕਾਂ ਲਈ ਮੁਸ਼ਕਲਾਂ ਦਾ ਸਬੱਬ ਬਣ ਸਕਦੀ ਹੈ। ਇਸਦਾ ਨੋਟਿਸ ਲੈਂਦਿਆਂ ਚੇਅਰਮੈਨ ਸ. ਅਮਦਰੀਪ ਸਿੰਘ ਚੀਮਾ ਨੇ ਤੁਰੰਤ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਫੁੱਟਓਵਰ ਬਰਿੱਜ਼ ਦੀ ਢਲਾਣ ਨੂੰ ਠੀਕ ਕਰਨ ਲਈ ਕਿਹਾ। ਸ. ਚੀਮਾ ਨੇ ਕਿਹਾ ਕਿ ਜੇਕਰ ਪੁੱਲ ਉਪਰ ਚੜ੍ਹਨ ਲਈ ਸਹੀ ਢੰਗ ਨਾਲ ਢਲਾਣ ਹੀ ਨਾ ਬਣਾਈ ਗਈ ਤਾਂ ਪੈਦਲ ਜਾਣ ਵਾਲੇ ਲੋਕਾਂ ਦੇ ਨਾਲ ਦੋ ਪਹੀਆ ਵਾਹਨ ਕਿਵੇਂ ਇਸ ਪੁੱਲ ਰਾਹੀਂ ਸੜਕ ਪਾਰ ਕਰ ਸਕਣਗੇ। ਉਨ੍ਹਾਂ ਕਿਹਾ ਕਿ ਜਿਥੋਂ ਜ਼ਮੀਨ ਤੋਂ ਪੁੱਲ ਸ਼ੁਰੂ ਹੁੰਦਾ ਹੈ ਓਥੋਂ 2 ਫੁੱਟ ਤੋਂ ਵੱਧ ਦੀ ਉਚਾਈ ਹੈ ਜਿਸ ਕਾਰਨ ਲੋਕਾਂ ਨੂੰ ਮੁਸ਼ਕਲ ਆਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰੁੱਟੀ ਨੂੰ ਠੀਕ ਨਾ ਕੀਤਾ ਗਿਆ ਤਾਂ ਲੱਖਾਂ ਰੁਪਏ ਲਗਾ ਕੇ ਤਿਆਰ ਕੀਤਾ ਗਿਆ ਇਹ ਪੁੱਲ ਸਿਰਫ ਚਿੱਟਾ ਹਾਥੀ ਹੀ ਸਾਬਤ ਹੋਵੇਗਾ। ਸ. ਚੀਮਾ ਵੱਲੋਂ ਇਹ ਮਸਲਾ ਧਿਆਨ ਵਿੱਚ ਲਿਆਂਦੇ ਜਾਣ ਤੋਂ ਬਾਅਦ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਬਹੁਤ ਜਲਦੀ ਇਸ ਫੁੱਟਓਵਰ ਬਰਿੱਜ਼ ਦੀ ਗਲਤੀ ਨੂੰ ਦੂਰ ਕਰ ਦਿੱਤਾ ਜਾਵੇਗਾ।

 

Tags: Amardeep Singh Cheema , Batala , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD