Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸ਼ਿਵ ਕੁਮਾਰ ਬਟਾਲਵੀ ਨੂੰ 48ਵੀਂ ਬਰਸੀ ਮੌਕੇ ਸ਼ਿਵ ਸਨੇਹੀਆਂ ਅਤੇ ਬਟਾਲਾ ਵਾਸੀਆਂ ਵਲੋਂ ਨਿੱਘੀ ਸ਼ਰਧਾਂਜਲੀ

ਸ਼ਿਵ ਬਟਾਲਵੀ ਆਪਣੀਆਂ ਰਚਨਾਵਾਂ ਰਾਹੀਂ ਹਮੇਸ਼ਾਂ ਪੰਜਾਬੀਆਂ ਦੇ ਦਿਲਾਂ ਉੱਪਰ ਰਾਜ ਕਰਦੇ ਰਹਿਣਗੇ - ਡਾ. ਸਤਨਾਮ ਸਿੰਘ ਨਿੱਝਰ

Web Admin

Web Admin

5 Dariya News

ਬਟਾਲਾ , 06 May 2021

Last updated on: May 06, 2021, 00:00 IST

ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਅਤੇ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ ਮੌਕੇ ਬਟਾਲਾ ਵਾਸੀਆਂ ਨੇ ਉਨਾਂ ਨੂੰ ਨਿੱਘੀ ਸ਼ਰਧਾਜਲੀ ਦਿੱਤੀ ਹੈ। ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਅੱਜ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮੌਕੇ ਭਾਂਵੇ ਕੋਈ ਵੱਡਾ ਸਮਾਗਮ ਤਾਂ ਨਹੀਂ ਕੀਤਾ ਜਾ ਸਕਿਆ ਪਰ ਸ਼ਿਵ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਵਿੱਚ ਬਟਾਲਾ ਵਾਸੀਆਂ ਨੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਕੇ ਆਪਣੇ ਪਿਆਰੇ ਸ਼ਾਇਰ ਨੂੰ ਯਾਦ ਜਰੂਰ ਕੀਤਾ ਹੈ।ਸ਼ਿਵ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਵੱਲੋਂ ਕਰਵਾਏ ਸ਼ਰਧਾਂਜਲੀ ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ, ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਦੇ ਪ੍ਰਧਾਨ ਡਾ. ਰਵਿੰਦਰ ਸਿੰਘ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਬਾਬਾ ਹਰਭਜਨ ਸਿੰਘ ਬਾਜਵਾ, ਡਾ. ਅਨੂਪ ਸਿੰਘ, ਦੇਵਿੰਦਰ ਦੀਦਾਰ, ਜਸਵੰਤ ਹਾਂਸ, ਸੂਬਾ ਸਿੰਘ ਖੈਹਿਰਾ, ਪ੍ਰਸ਼ੋਤਮ ਸਿੰਘ ਲੱਲੀ, ਅਜੀਤ ਕੰਵਲ, ਸੁਲਤਾਨ ਭਾਰਤੀ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਵਰਗਿਸ ਸਲਾਮਤ, ਪ੍ਰੋ. ਜਸਬੀਰ ਸਿੰਘ, ਸੰਧੂ ਬਟਾਲਵੀ, ਰਮੇਸ਼ ਭਗਤ, ਡੀ.ਪੀ.ਆਰ.ਓ. ਇੰਦਰਜੀਤ ਸਿੰਘ ਅਤੇ ਹੋਰ ਸ਼ਿਵ ਸਨੇਹੀਆਂ ਨੇ ਅਜ਼ੀਮ ਸ਼ਾਇਰ ਸ਼ਿਵ ਬਟਾਲਵੀ ਨੂੰ ਆਪਣਾ ਖਿਰਾਜ਼-ਏ-ਅਕੀਦਤ ਭੇਟ ਕੀਤਾ।ਇਸ ਮੌਕੇ ਸ਼ਿਵ ਬਟਾਲਵੀ ਨੂੰ ਯਾਦ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਨੇ ਕਿਹਾ ਕਿ ਸ਼ਿਵ ਬਟਾਲਵੀ ਪੰਜਾਬੀ ਮਾਂ ਬੋਲੀ ਦਾ ਉਹ ਲਾਡਲਾ ਸ਼ਾਇਰ ਹੈ ਜੋ ਹਮੇਸ਼ਾਂ ਲੋਕ ਮਨਾਂ ਵਿੱਚ ਜ਼ਿਊਂਦਾ ਰਹੇਗਾ। 

ਉਨਾਂ ਕਿਹਾ ਕਿ ਆਪਣੀ ਛੋਟੀ ਜਿਹੀ ਉਮਰੇ ਸ਼ਿਵ ਕੁਮਾਰ ਨੇ ਅਜਿਹੀਆਂ ਸ਼ਾਹਕਾਰ ਰਚਨਾਵਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਈਆਂ ਕਿ ਪੂਰੀ ਦੁਨੀਆਂ ਵਿੱਚ ਪੰਜਾਬੀ ਮਾਂ ਬੋਲੀ ਦਾ ਝੰਡਾ ਬੁਲੰਦ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਿਵ ਨੂੰ ਪਿਆਰ ਕਰਨ ਵਾਲੇ ਪੂਰੀ ਦੁਨੀਆਂ ਵਿੱਚ ਮੌਜੂਦ ਹਨ ਅਜਿਹੇ ਸ਼ਾਇਰ ਸਦੀਆਂ ਬਾਅਦ ਪੈਦਾ ਹੁੰਦੇ ਹਨ। ਡਾ. ਨਿੱਝਰ ਨੇ ਕਿਹਾ ਕਿ ਸ਼ਿਵ ਬਟਾਲਵੀ ਆਪਣੀਆਂ ਰਚਨਾਵਾਂ ਰਾਹੀਂ ਹਮੇਸ਼ਾਂ ਪੰਜਾਬੀਆਂ ਦੇ ਦਿਲਾਂ ਉੱਪਰ ਰਾਜ ਕਰਦੇ ਰਹਿਣਗੇ।  ਇਸ ਮੌਕੇ ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਆਪਣੇ ਲਾਡਲੇ ਸ਼ਾਇਰ ਸ਼ਿਵ ਬਟਾਲਵੀ ਉੱਪਰ ਹਮੇਸ਼ਾਂ ਮਾਣ ਰਹੇਗਾ। ਉਨ੍ਹਾਂ ਕਿਹਾ ਕਿ ਸਭ ਤੋਂ ਛੋਟੀ ਉਮਰ ਵਿੱਚ ਸਾਹਿਤ ਅਕਾਦਮੀ ਦਾ ਸਨਮਾਨ ਹਾਸਲ ਕਰਨ ਵਾਲਾ ਸ਼ਿਵ ਕੁਮਾਰ ਬਟਾਲਵੀ ਅਜਿਹਾ ਜਾਦੂਮਈ ਸ਼ਾਇਰ ਸੀ ਕਿ ਉਹ ਬੁੱਲੇ ਸ਼ਾਹ ਤੇ ਵਾਰਸ ਸ਼ਾਹ ਤੋਂ ਬਾਅਦ ਸਭ ਤੋਂ ਵੱਧ ਗਾਇਆ ਜਾਣ ਵਾਲਾ ਪੰਜਾਬੀ ਸ਼ਾਇਰ ਹੈ। ਉਨਾਂ ਕਿਹਾ ਕਿ ਸ਼ਿਵ ਬਟਾਲਵੀ ਆਪਣੀਆਂ ਰਚਨਾਵਾਂ ਨਾਲ ਹਮੇਸ਼ਾਂ ਲੋਕ ਮਨਾਂ ਵਿੱਚ ਜਿਊਂਦੇ ਰਹਿਣਗੇ।ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਦੇ ਪ੍ਰਧਾਨ ਡਾ. ਰਵਿੰਦਰ ਸਿੰਘ ਨੇ ਸ਼ਿਵ ਬਟਾਲਵੀ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸ਼ਿਵ ਬਟਾਲਵੀ ਨੇ ਇੱਕਲੀ ਬਿਰਹਾ ਦੀ ਕਵਿਤਾ ਹੀ ਨਹੀਂ ਲਿਖੀ ਬਲਕਿ ਉਹ ਇੱਕ ਖੁਸ਼ ਮਿਜਾਜ ਅਤੇ ਸਮਾਜਿਕ ਕੁਰੀਤੀਆਂ ਖਿਲਾਫ਼ ਅਵਾਜ਼ ਬੁਲੰਦ ਕਰਨ ਵਾਲਾ ਸ਼ਾਇਰ ਵੀ ਸੀ। ਉਸਦਾ ਲਿਖਿਆ ਕਾਵਿ-ਨਾਟ ਲੂਣਾ ਉਸਦੀ ਸ਼ਾਹਕਾਰ ਰਚਨਾ ਹੈ ਜਿਸ ਵਿੱਚ ਉਸਨੇ ਲੂਣਾ ਨੂੰ ਇੱਕ ਨਾਇਕਾ ਵਜੋਂ ਪੇਸ਼ ਕਰਕੇ ਸਮਾਜਿਕ ਮਿੱਥ ਨੂੰ ਤੋੜਿਆ ਹੈ। ਉਨ੍ਹਾਂ ਕਿਹਾ ਕਿ ਸ਼ਿਵ ਦੀ ਸ਼ਾਇਰੀ ਬਹੁਤ ਡੂੰਘੀ ਅਤੇ ਬਹੁਪੱਖੀ ਹੈ ਜਿਸਨੂੰ ਸਮਝਣ ਦੀ ਲੋੜ ਹੈ।ਸ਼ਿਵ ਬਟਾਲਵੀ ਦੇ ਸਾਥੀ ਅਤੇ ਉੱਘੇ ਫੋਟੋਗ੍ਰਾਫਰ ਬਾਬਾ ਹਰਭਜਨ ਸਿੰਘ ਬਾਜਵਾ ਨੇ ਵੀ ਸ਼ਿਵ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਡਾ. ਅਨੂਪ ਸਿੰਘ ਨੇ ਵੀ ਸ਼ਿਵ ਬਟਾਲਵੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਰਚਨਾਵਾਂ ਬਾਰੇ ਚਾਨਣਾ ਪਾਇਆ। ਸਟੇਜ ਸਕੱਤਰ ਦੀ ਭੂਮਿਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇੰਦਰਜੀਤ ਸਿੰਘ ਨੇ ਨਿਭਾਈ। ਇਸ ਦੌਰਾਨ ਸਮੂਹ ਹਾਜ਼ਰੀਨ ਨੇ ਸ਼ਿਵ ਬਟਾਲਵੀ ਦੀ ਤਸਵੀਰ ਉੱਪਰ ਫੁੱਲ ਭੇਟ ਕਰਕੇ ਆਪਣਾ ਸਤਿਕਾਰ ਪ੍ਰਗਟ ਕੀਤਾ।

 

Tags: Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD