Friday, 10 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਲੋਕ ਬਿਨਾਂ ਜ਼ਰੂਰੀ ਕੰਮ ਘਰੋਂ ਬਾਹਰ ਨਾ ਨਿਕਲਣ : ਸਿਵਲ ਸਰਜਨ

ਔਖੀ ਘੜੀ ’ਚੋਂ ਬਾਹਰ ਨਿਕਲਣ ਲਈ ਲੋਕਾਂ ਦਾ ਸਾਥ ਬਹੁਤ ਜ਼ਰੂਰੀ : ਡਾ. ਆਦਰਸ਼ਪਾਲ ਕੌਰ

Civil Surgeon Mohali, Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Oxygen, #OxygenCylinders, #oxygen, Oxygen Cylinders, SARS-CoV-2, Dr. Adarshpal Kaur

Web Admin

Web Admin

5 Dariya News

ਐਸ.ਏ.ਐਸ ਨਗਰ , 06 May 2021

ਜ਼ਿਲ੍ਹਾ ਮੋਹਾਲੀ ਵਿਚ ‘ਕੋਰੋਨਾ ਵਾਇਰਸ’ ਲਾਗ ਦੇ ਵੱਧ ਰਹੇ ਕੇਸਾਂ ਦੇ ਸਨਮੁਖ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਲੋਕਾਂ ਨੂੰ ਮੁੜ ਅਪੀਲ ਕਰਦਿਆਂ ਆਖਿਆ ਕਿ ਇਸ ਮਾਰੂ ਬੀਮਾਰੀ ਤੋਂ ਘਬਰਾਉਣ ਦੀ ਨਹੀਂ ਸਗੋਂ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਸਾਂ ਵਿਚ ਤੇਜ਼ੀ ਨਾਲ ਹੋ ਰਹੇ ਵਾਧੇ ਦਾ ਮੁੱਖ ਕਾਰਨ ਇਹ ਹੈ ਕਿ ਕਈ ਲੋਕ ਮੂੰਹ ਢੱਕ ਕੇ ਰੱਖਣ, ਇਕ ਦੂਜੇ ਤੋਂ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਦੇ ਬੁਨਿਆਦੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰ ਰਹੇ ਅਤੇ ਜਦੋਂ ਹਾਲਤ ਵਿਗੜ ਜਾਂਦੀ ਹੈ, ਉਦੋਂ ਹੀ ਕੋਵਿਡ ਟੈਸਟ ਕਰਵਾਉਂਦੇ ਹਨ ਜਾਂ ਹਸਪਤਾਲਾਂ ਵਿਚ ਜਾਂਦੇ ਹਨ। ਡਾ. ਆਦਰਸ਼ਪਾਲ ਕੌਰ ਨੇ ਆਖਿਆ, ‘ਇਸ ਵੇਲੇ ਜ਼ਰੂਰੀ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਬੇਹੱਦ ਜ਼ਰੂਰਤ ਹੈ। ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਬੀਮਾਰੀ ਨੂੰ ਕੰਟਰੋਲ ਕਰਨ ਲਈ ਲੋੜੀਂਦੇ ਪ੍ਰਬੰਧਾਂ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਪਰ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।’ ਉਨ੍ਹਾਂ ਕਿਹਾ ਕਿ ਕਈ ਲੋਕ ਬਿਨਾਂ ਕਿਸੇ ਖ਼ਾਸ ਲੋੜ ਜਾਂ ਕੰਮ ਦੇ ਬਾਜ਼ਾਰਾਂ ਵਿਚ ਜਾਂ ਹੋਰ ਥਾਈਂ ਜਾ ਰਹੇ ਹਨ ਜੋ ਬਹੁਤ ਗ਼ਲਤ ਰੁਝਾਨ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਕੰਮ ਬਹੁਤੇ ਜ਼ਰੂਰੀ ਨਹੀਂ, ਉਨ੍ਹਾਂ ਨੂੰ ਫ਼ਿਲਹਾਲ ਅੱਗੇ ਪਾ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਮਾੜਾ ਦੌਰ ਚੱਲ ਰਿਹਾ ਹੈ ਅਤੇ ਇਸ ਔਖੀ ਘੜੀ ਵਿਚੋਂ ਬਾਹਰ ਨਿਕਲਣ ਲਈ ਸਾਰਿਆਂ ਨੂੰ ਮਿਲ-ਜੁਲ ਕੇ ਯਤਨ ਕਰਨ ਦੀ ਲੋੜ ਹੈ।  ਖੰਘ, ਬੁਖ਼ਾਰ, ਸਾਹ ਲੈਣ ਵਿਚ ਤਕਲੀਫ਼ ਜਿਹੇ ਲੱਛਣ ਦਿਸਣ ’ਤੇ ਤੁਰੰਤ ਕੋਵਿਡ ਟੈਸਟ ਕਰਵਾਇਆ ਜਾਵੇ ਜੋ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਹੋ ਰਿਹਾ ਹੈ। ਬੇਹੱਦ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕਿਸੇ ਕੋਵਿਡ ਮਰੀਜ਼ ਅੰਦਰ ਬੀਮਾਰੀ ਦਾ ਕੋਈ ਲੱਛਣ ਨਹੀਂ ਤਾਂ ਵੀ ਉਸ ਨੂੰ ਪੂਰੀ ਸਾਵਧਾਨੀ ਵਰਤਣ ਦੀ ਲੋੜ ਹੈ ਕਿਉਂਕਿ ਉਹ ਕਿਸੇ ਹੋਰ ਨੂੰ ਆਸਾਨੀ ਨਾਲ ਬੀਮਾਰੀ ਲਾ ਸਕਦਾ ਹੈ।ਸਿਵਲ ਸਰਜਨ ਨੇ ਦੁਹਰਾਇਆ ਕਿ ਪਾਣੀ, ਸੀਵਰੇਜ ਅਤੇ ਬਿਜਲੀ ਦਾ ਬਿੱਲ ਭਰਨ, ਕਰਜ਼ੇ ਦੀ ਕਿਸ਼ਤ ਭਰਨ, ਵਾਹਨ ਦਾ ਬੀਮਾ ਕਰਵਾਉਣ, ਰਸੋਈ ਗੈਸ ਸਲੰਡਰ ਭਰਵਾਉਣ ਲਈ ਅਦਾਇਗੀ ਕਰਨ, ਮੋਬਾਈਲ ਫ਼ੋਨ, ਟੀਵੀ ਡਿਸ਼ ਰੀਚਾਰਜ ਕਰਵਾਉਣ ਜਾਂ ਅਜਿਹੇ ਹੋਰ ਕਈ ਕੰਮ ਘਰ ਵਿਚ ਹੀ ਮੋਬਾਈਲ ਜਾਂ ਕੰਪਿਊਟਰ ’ਤੇ ਆਨਲਾਈਨ ਕੀਤੇ ਜਾ ਸਕਦੇ ਹਨ ਜਿਨ੍ਹਾਂ ਵਾਸਤੇ ਬਾਹਰ ਬਾਜ਼ਾਰ ਵਿਚ ਜਾਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਜਿਹੜੀਆਂ ਦੁਕਾਨਾਂ ਖ਼ੁਲ੍ਹੀਆਂ ਹਨ, ਉਨ੍ਹਾਂ ਵਿਚ ਗਾਹਕਾਂ ਦੀ ਭੀੜ ਨਹੀਂ ਹੋਣੀ ਚਾਹੀਦੀ ਅਤੇ ਸਮਾਜਕ ਦੂਰੀ ਹਰ ਹਾਲਤ ਵਿਚ ਕਾਇਮ ਰੱਖੀ ਜਾਣੀ ਚਾਹੀਦੀ ਹੈ। ਦੁਕਾਨ ਵਿਚ ਦਾਖ਼ਲ ਹੋਣ ਵੇਲੇ ਅਤੇ ਬਾਹਰ ਆਉਣ ਸਮੇਂ ਵੀ ਹੱਥ ਧੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਹਤ ਸਮੱਸਿਆ ਸਬੰਧੀ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਮਾਹਰ ਡਾਕਟਰ ਦੀ ਸਲਾਹ ਵੀ ਲਈ ਜਾ ਸਕਦੀ ਹੈ।

 

Tags: Civil Surgeon Mohali , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2 , Dr. Adarshpal Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD